ਦਾਂਤੇਵਾੜਾ, 3 ਸਤੰਬਰ 2024 : ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ 'ਚ 9 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਸਰਹੱਦੀ ਖੇਤਰ ਵਿੱਚ ਨਕਸਲੀਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਅਜੇ ਵੀ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਸਾਰੇ ਜਵਾਨ ਸੁਰੱਖਿਅਤ ਦੱਸੇ ਜਾ ਰਹੇ ਹਨ। ਪੱਛਮੀ ਬਸਤਰ ਡਿਵੀਜ਼ਨ 'ਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਇਕ ਸਾਂਝੀ ਪੁਲਿਸ ਪਾਰਟੀ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ 5 ਤੋਂ 7 ਕਿਲੋਮੀਟਰ ਦੇ ਜੰਗਲੀ ਖੇਤਰ 'ਚ 65 ਨਕਸਲੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਸੂਚਨਾ ਮਿਲਣ 'ਤੇ ਦਾਂਤੇਵਾੜਾ ਅਤੇ ਬੀਜਾਪੁਰ ਜ਼ਿਲੇ ਦੀ ਪੁਲਿਸ ਨੇ ਹੋਰ ਸੁਰੱਖਿਆ ਬਲਾਂ ਨਾਲ ਮਿਲ ਕੇ ਕਾਰਵਾਈ ਕੀਤੀ। ਰਾਤ ਨੂੰ ਸਿਪਾਹੀ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਸਵੇਰੇ ਮੁਕਾਬਲਾ ਸ਼ੁਰੂ ਹੋ ਗਈ। ਅਧਿਕਾਰੀਆਂ ਮੁਤਾਬਕ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਿਸ ਪਾਰਟੀ ਵੱਲੋਂ ਮੁਕਾਬਲਾ ਖ਼ਤਮ ਹੋਣ ਤੋਂ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਜਾਵੇਗੀ। ਵੱਡੀ ਗਿਣਤੀ 'ਚ ਨਕਸਲੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।