ਸੋਨੀਪਤ ਦੀ ਪਟਾਕਾ ਫੈਕਟਰੀ 'ਚ ਲੱਗੀ ਅੱਗ, ਤਿੰਨ ਲੋਕਾਂ ਦੀ ਮੌਤ, 7 ਬੁਰੀ ਤਰ੍ਹਾਂ ਝੁਲਸੇ

ਸੋਨੀਪਤ, 28 ਸਤੰਬਰ 2024 : ਸੋਨੀਪਤ ਦੀ ਪਟਾਕਾ ਫੈਕਟਰੀ 'ਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 7 ਦੇ ਕਰੀਬ ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ਲੀਕ ਹੋਣ ਕਾਰਨ ਅਜਿਹਾ ਹੋਇਆ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਮਾਮਲਾ ਸੋਨੀਪਤ ਦੇ ਪਿੰਡ ਰਿਧਾਊ ਦਾ ਹੈ, ਜਿੱਥੇ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕਿਆਂ ਦੀ ਫੈਕਟਰੀ ਚੱਲ ਰਹੀ ਹੈ। ਅੱਜ 28 ਸਤੰਬਰ ਦਿਨ ਸ਼ਨੀਵਾਰ ਨੂੰ ਇਸ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਨਾਲ ਪਿੰਡ 'ਚ ਹੜਕੰਪ ਮਚ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕਾਂ ਨੂੰ ਮੌਕੇ 'ਤੇ ਪਹੁੰਚ ਗਏ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਫੈਕਟਰੀ ਵਿੱਚ ਫਸੇ ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਪਿੰਡ ਦੇ ਲੋਕਾਂ ਨੇ ਫੈਕਟਰੀ ਵਿੱਚ ਕੰਮ ਕਰਦੇ ਲੋਕਾਂ ਨੂੰ ਬਾਹਰ ਕੱਢਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਤੋਂ ਮਾਮਲੇ ਦੀ ਜਾਣਕਾਰੀ ਲਈ। ਪਿੰਡ ਵਾਸੀਆਂ ਨੇ ਪੁਲੀਸ ਨੂੰ ਦੱਸਿਆ ਕਿ ਅੱਗ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 7 ਲੋਕਾਂ ਨੂੰ ਰੋਹਤਕ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਫੈਕਟਰੀ ਵਿੱਚ ਪਟਾਕੇ ਬਣ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫੈਕਟਰੀ ਦੇ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। 6 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।