ਆਗਰਾ, 4 ਅਗਸਤ 2024 : ਆਗਰਾ ਲਖਨਊ ਐਕਸਪ੍ਰੈਸ ਵੇਅ 'ਤੇ ਸ਼ਨੀਵਾਰ ਰਾਤ ਨੂੰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਸੈਫਈ ਮੈਡੀਕਲ ਯੂਨੀਵਰਸਿਟੀ 'ਚ ਦਾਖਲ ਕਰਵਾਇਆ। ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਇਟਾਵਾ ਦੇ ਐੱਸਐੱਸਪੀ ਸੰਜੇ ਕੁਮਾਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਡਬਲ ਡੈਕਰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 45 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਤਿੰਨ ਬੱਸ ਵਿੱਚ ਅਤੇ ਤਿੰਨ ਇੱਕ ਕਾਰ ਵਿੱਚ ਸਵਾਰ ਸਨ। ਬੱਸ ਲਖਨਊ ਤੋਂ ਆਗਰਾ ਵੱਲ ਜਾ ਰਹੀ ਸੀ। ਇਸੇ ਦੌਰਾਨ ਦੂਜੇ ਪਾਸੇ ਤੋਂ ਇੱਕ ਜ਼ਾਈਲੋ ਕਾਰ ਗਲਤ ਸਾਈਡ ਤੋਂ ਲਖਨਊ ਵੱਲ ਆ ਰਹੀ ਸੀ ਅਤੇ ਦੋਵਾਂ ਦੀ ਟੱਕਰ ਹੋ ਗਈ। ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।