ਨਵੀਂ ਦਿੱਲੀ, 5 ਅਗਸਤ : ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਇਹ ਜਾਣਕਾਰੀ ਮੌਸਮ ਵਿਭਾਗ ਦੀ ਵਿਗਿਆਨੀ ਸੋਮਾ ਸੇਨ ਨੇ ਦਿੱਤੀ। ਮੌਸਮ ਵਿਭਾਗ ਦੀ ਵਿਗਿਆਨੀ ਸੋਮਾ ਸੇਨ ਨੇ ਕਿਹਾ ਕਿ, ਪੂਰਬੀ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਅਤੇ ਮੱਧ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ। ਅੱਜ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।