ਨਵੀਂ ਦਿੱਲੀ, 08 ਮਈ : ਚੱਕਰਵਾਤੀ ਤੂਫ਼ਾਨ ਮੋਕਾ ਦੀ ਚਿਤਾਵਨੀ ਵਿਚਾਲੇ ਕਈ ਰਾਜਾਂ ਵਿੱਚ ਐਤਵਾਰ ਸ਼ਾਮ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਨਜ਼ਰ ਆਇਆ ਹੈ। ਦਿੱਲੀ-ਅੇਨਸੀਆਰਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਰਾਜਾਂ ਵਿੱਚ ਅਗਲੇ 2 ਦਿਨ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦੇਸ਼ ਦੇ ਤੱਟੀ ਤੇ ਸਰਹੱਦੀ ਇਲਾਕਿਆਂ ਵਿੱਚ 8 ਤੋਂ 11 ਮਈ ਦੇ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਘੱਟੋ-ਘੱਟ 23 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੌਰਾਨ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ। ਉੱਥੇ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੀ ਗੱਲ ਕੀਤੀ ਜਾਵੇ ਤਾਂ ਘੱਟੋ-ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਸਕਾਈਮੇਟ ਮੁਤਾਬਕ ਤਾਮਿਲਨਾਡੂ, ਕਰਨਾਟਕ ਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਇੱਕ ਜਾਂ 2 ਥਾਵਾਂ ‘ਤੇ ਭਾਰੀ ਬਾਰਿਸ਼ ਸੰਭਵ ਹੈ। ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਮੇਘਾਲਿਆ, ਤੇਲੰਗਾਨਾ, ਆਧਰਾ ਪ੍ਰਦੇਸ਼, ਦੱਖਣੀ ਛੱਤੀਸਗੜ੍ਹ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਤੇ ਹਲਕੀ ਬਾਰਿਸ਼ ਸੰਭਵ ਹੈ।