ਅੱਤਵਾਦੀ ਹਮਲੇ ਤੋਂ ਬਾਅਦ ਉੱਚ ਪੱਧਰੀ ਮੀਟਿੰਗ, ਜੰਮੂ-ਕਸ਼ਮੀਰ ਤੇ ਪੰਜਾਬ ਦੇ ਡੀਜੀਪੀ ਮੌਜੂਦ

ਕਠੂਆ, 11 ਜੁਲਾਈ 2024 : ਜੰਮੂ : ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਉੱਚ-ਪੱਧਰੀ ਅੰਤਰ-ਰਾਜੀ ਸੁਰੱਖਿਆ ਸਮੀਖਿਆ ਬੈਠਕ ਹੋਈ। ਇਸ ਮੀਟਿੰਗ ਵਿੱਚ ਬੀ.ਐਸ.ਐਫ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਕੱਠੇ ਹੋਏ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਮੀਟਿੰਗ ਵਿੱਚ ਬੀਐਸਐਫ, ਜੰਮੂ ਕਸ਼ਮੀਰ ਪੁਲੀਸ, ਸੁਰੱਖਿਆ ਏਜੰਸੀਆਂ ਅਤੇ ਇੱਥੋਂ ਤੱਕ ਕਿ ਪੰਜਾਬ ਪੁਲੀਸ ਦੇ ਡੀਜੀਪੀ ਵੀ ਹਾਜ਼ਰ ਸਨ।ਇਸ ਮੌਕੇ ਸਾਰੀਆਂ ਏਜੰਸੀਆਂ ਵਿੱਚ ਆਪਸੀ ਤਾਲਮੇਲ ਵਧਾਉਣ ਸਬੰਧੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਕਠੂਆ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਪਗ 150 ਕਿਲੋਮੀਟਰ ਦੂਰ ਬਦਨੋਟਾ ਪਿੰਡ ਨੇੜੇ ਮਾਛੇਡੀ-ਕਿੰਡਲੀ-ਮਲਹਾਰ ਪਹਾੜੀ ਸੜਕ 'ਤੇ ਸੋਮਵਾਰ ਨੂੰ ਫੌਜ ਦੇ ਦੋ ਵਾਹਨਾਂ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਵਿਚ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ ਸਮੇਤ ਪੰਜ ਫੌਜੀ ਜਵਾਨ ਸ਼ਹੀਦ ਹੋ ਗਏ। ਇਸ ਦੇ ਨਾਲ ਹੀ ਇੰਨੇ ਹੀ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਆਰਆਰ ਸਵੈਨ, ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਗੌਰਵ ਯਾਦਵ ਅਤੇ ਬੀਐਸਐਫ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਪੱਛਮੀ ਕਮਾਂਡ ਵਾਈ ਬੀ ਖੁਰਾਨੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।