ਪ੍ਰਯਾਗਰਾਜ, 24 ਜੂਨ 2024 : ਯੂਪੀ ਦੇ ਪ੍ਰਯਾਗਰਾਜ ਵਿਚ ਸੋਮਵਾਰ ਸਵੇਰੇ ਵੱਡਾ ਸੜਕ ਹਾਦਸਾ ਵਾਪਰਿਆ। ਸੋਰੂ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫਤਾਰ ਡੰਪਰ ਦੀ ਟੱਕਰ ਇੱਕ ਮੋਟਰਸਾਈਕਲ ਨਾਲ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਦੋ ਔਰਤਾਂ, ਦੋ ਬੱਚਿਆਂ ਸਮੇਤ ਪੰਜ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ 'ਚ ਜੁਟੀ ਹੋਈ ਹੈ। ਸੂਚਨਾ ਮਿਲਦਿਆਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਮਿੱਤਰਾ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10:30 ਵਜੇ ਦੇ ਕਰੀਬ ਸੋਰੂ ਪੈਟਰੋਲ ਪੰਪ ਨੇੜੇ ਇੱਕ ਤੇਜ਼ ਰਫਤਾਰ ਡੰਪਰ ਦੀ ਟੱਕਰ ਇੱਕ ਮੋਟਰਸਾਈਕਲ ਨਾਲ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਦੋ ਔਰਤਾਂ, ਦੋ ਬੱਚਿਆਂ ਸਮੇਤ ਪੰਜ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਜਿਸ ਵਿੱਚ ਵਿਕਾਸ (25) ਪੁੱਤਰ ਬੱਲੀ, ਸਮਰੀ (60) ਪਤਨੀ ਦੇਵਕੀ, ਜਨਤਾ (34) ਪਤਨੀ ਨਮਕੀਨ, ਦੀਵਾਨਾ (7) ਪੁੱਤਰ ਨਮਕੀਨ, ਲਕਸ਼ਮੀ (8 ਮਹੀਨੇ) ਪੁੱਤਰੀ ਨਮਕੀਨ ਦੀ ਮੌਤ ਹੋ ਗਈ। ਮ੍ਰਿਤਕ ਜੌਨਪੁਰ ਮੀਟਗੰਜ ਥਾਣਾ ਇਲਾਕੇ ਦੇ ਚੌਬੀ ਖੁਰਦ ਦੇ ਵਾਸੀ ਸਨ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਛੋਟੀ ਬੱਚੀ ਸੀ। ਸਬਇੰਸਪੈਕਟਰ ਅਨੁਸਾਰ ਵਿਕਾਸ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰੀ, ਜੰਟਾ ਅਤੇ ਦੋਵੇਂ ਬੱਚਿਆਂ ਨੂੰ ਲੈ ਕੇ ਜਾ ਰਿਹਾ ਸੀ ਕਿ ਮੋਟਰਸਾਈਕਲ ਦਾ ਅਚਾਨਕ ਸੰਤਲੁਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਡੰਪਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਬਾਕੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਦਿੱਤਾ ਗਿਆ ਹੈ।