ਨਵੀਂ ਦਿੱਲੀ, 12 ਜੂਨ : ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪੀਐਮ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਭਲਕੇ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ। ਮੋਹਨ ਕਵਾਨਾ ਨੇ ਕਿਹਾ, 'ਇਹ ਸੰਮੇਲਨ 14 ਜੂਨ ਨੂੰ ਹੋਵੇਗਾ, ਜਿੱਥੇ ਭਾਰਤ ਨੂੰ ਆਊਟਰੀਚ ਦੇਸ਼ ਵਜੋਂ ਸੱਦਾ ਦਿੱਤਾ ਗਿਆ ਹੈ।' ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੋਵੇਗੀ।
ਵਿਸ਼ਵ ਨੇਤਾਵਾਂ ਨਾਲ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ
ਵਿਦੇਸ਼ ਸਕੱਤਰ ਕਵਾਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਅਤੇ ਗਲੋਬਲ ਸਾਊਥ ਲਈ ਮਹੱਤਵਪੂਰਨ ਮੁੱਦਿਆਂ 'ਤੇ ਜੀ-7 ਸੰਮੇਲਨ 'ਚ ਮੌਜੂਦ ਹੋਰ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲੇਗਾ।
ਇਟਲੀ 'ਚ ਤੋੜਿਆ ਮਹਾਤਮਾ ਗਾਂਧੀ ਦਾ ਬੁੱਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਖ਼ਾਲਿਸਤਾਨ ਸਮਰਥਕਾਂ ਨੇ ਇਟਲੀ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਦੱਸਣਯੋਗ ਹੈ ਕਿ ਇਸ ਵਾਰ 50ਵਾਂ ਜੀ-7 ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਇਟਲੀ ਦੇ ਅਪੁਲੀਆ 'ਚ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਇਟਲੀ ਦੇ ਮਿਲਾਨ 'ਚ ਖਾਲਿਸਤਾਨੀ ਸਮਰਥਕਾਂ ਵਲੋਂ ਕਥਿਤ ਤੌਰ 'ਤੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਮਾਮਲੇ 'ਤੇ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਕਿਹਾ ਕਿ ਅਸੀਂ ਰਿਪੋਰਟ ਦੇਖੀ ਹੈ ਅਤੇ ਭਾਰਤ ਨੇ ਇਟਾਲੀਅਨ ਅਧਿਕਾਰੀਆਂ ਕੋਲ ਮੁੱਦਾ ਉਠਾਇਆ ਹੈ। ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਇਟਲੀ ਦਾ ਆਪਣਾ ਪਹਿਲਾ ਵਿਦੇਸ਼ ਦੌਰਾ ਕਰਨ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਬੁੱਧਵਾਰ ਨੂੰ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਵੀਰਵਾਰ ਨੂੰ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ।