ਨਵੀਂ ਦਿੱਲੀ, 08 ਫਰਵਰੀ : ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਸੰਸਦ ਮੈਂਬਰ-ਮੰਤਰੀ ਸਿਰਫ ਹਿੰਦੂ-ਮੁਸਲਿਮ ਹੀ ਕਰਦੇ ਹਨ, ਕੀ ਇਸ ‘ਤੇ ਗੱਲ ਕਰਨ ਲਈ ਹੋਰ ਕੋਈ ਮੁੱਦਾ ਨਹੀਂ ਹੈ। ਦੂਜੇ ਪਾਸੇ ਜਦੋਂ ਕੁਝ ਅਨੁਸੂਚਿਤ ਜਾਤੀ ਦੇ ਲੋਕ ਮੰਦਰ ਜਾਂਦੇ ਹਨ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ, ਫਿਰ ਅਸੀਂ ਉਨ੍ਹਾਂ ਨੂੰ ਮੰਦਰ ਜਾਣ ਤੋਂ ਕਿਉਂ ਰੋਕਦੇ ਹਾਂ , ਜੇਕਰ ਉਨ੍ਹਾਂ ਨੂੰ ਬਰਾਬਰ ਸਮਝਦੇ ਹਾਂ ਤਾਂ ਉਨ੍ਹਾਂ ਨੂੰ ਬਰਾਬਰ ਦਾ ਦਰਜਾ ਕਿਉਂ ਨਹੀਂ ਦਿੰਦੇ। ਕਈ ਮੰਤਰੀ ਉਸ ਦੇ ਘਰ ਦਿਖਾਵੇ ਲਈ ਜਾਂਦੇ ਹਨ ਅਤੇ ਖਾਣਾ ਖਾਂਦੇ ਹਨ ਅਤੇ ਫੋਟੋਆਂ ਖਿੱਚਣ ਤੋਂ ਬਾਅਦ ਦੱਸਦੇ ਹਨ ਕਿ ਅਸੀਂ ਉਨ੍ਹਾਂ ਦੇ ਘਰ ਖਾਣਾ ਖਾਧਾ ਹੈ। ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਲਿਕਾਰਜੁਨ ਖੜਗੇ ਨੇ ਦਲਿਤਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕੁਝ ਸੰਸਦ ਮੈਂਬਰ ਸਿਰਫ਼ ਧਰਮ ਦੀ ਗੱਲ ਕਰਦੇ ਹਨ। ਧਰਮ ਅਤੇ ਜਾਤ ਦੇ ਨਾਂ ‘ਤੇ ਨਫਰਤ ਦੀ ਗੱਲ ਕਰਨਾ ਠੀਕ ਨਹੀਂ ਹੈ। ਦਲਿਤਾਂ ਨੂੰ ਸਿਆਸੀ ਤੌਰ ‘ਤੇ ਵਰਤਣਾ ਠੀਕ ਨਹੀਂ ਹੈ। ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੰਸਦ ‘ਚ ਜ਼ੋਰਦਾਰ ਬਹਿਸ ਹੋਈ। ਅਡਾਨੀ ਕੰਪਨੀ ਦੇ ਸ਼ੇਅਰਾਂ ਦੇ ਮੁੱਦੇ ‘ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ ਅਤੇ ਇੱਕ ਦੂਜੇ ‘ਤੇ ਸ਼ਬਦੀ ਹਮਲੇ ਕੀਤੇ । ਅਡਾਨੀ ਦੇ ਮੁੱਦੇ ‘ਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਸੰਸਦ ‘ਚ ਸਰਕਾਰ ਨੂੰ ਘੇਰਿਆ।