- ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 5 ਵਜੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ
- ਐਨਡੀਏ ਨੇਤਾਵਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ
- ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਤੋਂ ਅਸ਼ੀਰਵਾਦ ਲਿਆ
ਨਵੀਂ ਦਿੱਲੀ, 07 ਜੂਨ : ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਸ਼ੁੱਕਰਵਾਰ ਨੂੰ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ, ਐਨਡੀਏ ਨੇਤਾਵਾਂ ਦਾ ਇੱਕ ਸਮੂਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚਿਆ ਅਤੇ ਸਰਕਾਰ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ। ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਡਾ, ਨਿਤੀਸ਼ ਕੁਮਾਰ, ਏਕਨਾਥ ਸ਼ਿੰਦੇ ਸਮੇਤ 16 ਪਾਰਟੀਆਂ ਦੇ ਆਗੂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਨਡੀਏ ਦੀ ਤਰਫ਼ੋਂ ਰਾਸ਼ਟਰਪਤੀ ਭਵਨ ਪੁੱਜੇ ਸਨ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਕਰਨ ਤੋਂ ਬਾਅਦ, ਰਾਸ਼ਟਰਪਤੀ ਅਧਿਕਾਰਤ ਤੌਰ 'ਤੇ ਸਹੁੰ ਚੁੱਕ ਸਮਾਗਮ ਦਾ ਸਮਾਂ ਅਤੇ ਸਥਾਨ ਤੈਅ ਕਰਨਗੇ।
ਐਨਡੀਏ ਨੇਤਾਵਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ
ਲੋਕ ਸਭਾ ਚੋਣ ਨਤੀਜਿਆਂ ਵਿੱਚ, ਐਨਡੀਏ ਧੜੇ ਨੂੰ 293 ਸੀਟਾਂ ਮਿਲੀਆਂ ਸਨ, ਜੋ ਕਿ 272 ਦੇ ਜਾਦੂਈ ਬਹੁਮਤ ਦੇ ਅੰਕੜੇ ਤੋਂ ਵੱਧ ਹਨ। ਹਾਲਾਂਕਿ ਐਨਡੀਏ ਦੀ ਅਗਵਾਈ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਇਸ ਵਾਰ ਬਹੁਮਤ ਦੇ ਅੰਕੜੇ ਤੋਂ ਬਹੁਤ ਘੱਟ ਗਈ ਹੈ, ਪਰ ਮਨੋਬਲ ਨੂੰ ਲੈ ਕੇ ਮੀਟਿੰਗਾਂ ਦਾ ਲੰਬਾ ਦੌਰ ਚੱਲਿਆ। ਹਾਲਾਂਕਿ, ਸ਼ੁੱਕਰਵਾਰ ਦੁਪਹਿਰ ਨੂੰ, ਐਨਡੀਏ ਨੇਤਾਵਾਂ ਨੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਸਾਰੀਆਂ ਅਟਕਲਾਂ ਨੂੰ ਖਤਮ ਕਰ ਦਿੱਤਾ।
ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ ਤੋਂ ਅਸ਼ੀਰਵਾਦ ਲਿਆ
ਇਸ ਤੋਂ ਪਹਿਲਾਂ ਸ਼ੁੱਕਰਵਾਰ (7 ਜੂਨ) ਨੂੰ ਐੱਨਡੀਏ ਸੰਸਦੀ ਦਲਾਂ ਦੀ ਬੈਠਕ 'ਚ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ ਸੀ, ਜਿਸ ਤੋਂ ਬਾਅਦ ਮੋਦੀ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ। ਸੰਸਦੀ ਦਲ ਦੀ ਬੈਠਕ 'ਚ ਨਰਿੰਦਰ ਮੋਦੀ ਨੇ ਕਿਹਾ ਕਿ ਐਨਡੀਏ ਗਠਜੋੜ ਸਭ ਤੋਂ ਸਫਲ ਗਠਜੋੜ ਹੈ। ਉਨ੍ਹਾਂ ਕਿਹਾ, "ਇਹ ਸੱਤਾ ਹਾਸਲ ਕਰਨ, ਸਰਕਾਰ ਚਲਾਉਣ ਜਾਂ ਕੁਝ ਪਾਰਟੀਆਂ ਦੇ ਲੋਕਾਂ ਦਾ ਇਕੱਠ ਨਹੀਂ ਹੈ। ਇਹ ਨੇਸ਼ਨ ਫਸਟ ਦੀ ਮੂਲ ਭਾਵਨਾ ਨਾਲ ਨੇਸ਼ਨ ਫਸਟ ਲਈ ਵਚਨਬੱਧ ਸਮੂਹ ਹੈ।"
ਸੰਸਦੀ ਦਲ ਦੀ ਬੈਠਕ 'ਚ ਨਰਿੰਦਰ ਮੋਦੀ ਨੇ ਕੀ ਕਿਹਾ?
ਨਰਿੰਦਰ ਮੋਦੀ ਨੇ ਕਿਹਾ, "ਐਨ.ਡੀ.ਏ. ਸਰਕਾਰ ਨੇ ਦੇਸ਼ ਨੂੰ ਚੰਗਾ ਸ਼ਾਸਨ ਦਿੱਤਾ ਹੈ ਅਤੇ ਇੱਕ ਤਰ੍ਹਾਂ ਨਾਲ ਐਨ.ਡੀ.ਏ. ਸ਼ਬਦ ਚੰਗੇ ਸ਼ਾਸਨ ਦਾ ਸਮਾਨਾਰਥੀ ਬਣ ਜਾਂਦਾ ਹੈ। ਗਰੀਬ ਕਲਿਆਣ ਅਤੇ ਚੰਗਾ ਸ਼ਾਸਨ ਸਾਡੇ ਸਾਰਿਆਂ ਦੇ ਕੇਂਦਰ ਬਿੰਦੂ ਰਹੇ ਹਨ। ਭਾਰਤ ਦੇ ਸਿਆਸੀ ਇਤਿਹਾਸ ਵਿੱਚ ਅਤੇ ਭਾਰਤੀ ਰਾਜਨੀਤੀ ਵਿੱਚ ਗਠਜੋੜਾਂ ਦੇ ਇਤਿਹਾਸ ਵਿੱਚ, ਚੋਣ ਤੋਂ ਪਹਿਲਾਂ ਦਾ ਗਠਜੋੜ ਐਨਡੀਏ ਜਿੰਨਾ ਸਫਲ ਨਹੀਂ ਹੋਇਆ।"
NDA ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਯੋਗਦਾਨ ਕਾਫੀ ਅਹਿਮ ਰਿਹਾ : ਮੋਦੀ
ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸਹੁੰ ਲੈਣ ਤੋਂ ਪਹਿਲਾਂ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ NDA ਸੰਸਦੀ ਦਲ ਦੀ ਮੀਟਿੰਗ ਵਿਚ ਕਿਹਾ ਕਿ NDA ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਯੋਗਦਾਨ ਕਾਫੀ ਅਹਿਮ ਰਿਹਾ ਹੈ। ਹਾਲਾਂਕਿ ਕਿਸਾਨ ਅੰਦੋਲਨ ਦੀ ਵਜ੍ਹਾ ਗਠਜੋੜ ਟੁੱਟ ਗਿਆ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਪੂਰੀ ਤਿਆਰੀ ਸੀ। ਦੋਵੇਂ ਦਲਾਂ ਨੇ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਸੀ ਪਰ ਚੋਣ ਦੀਆਂ ਤਰੀਕਾਂ ਐਲਾਨੇ ਜਾਣ ਤੋਂ ਪਹਿਲਾਂ ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ ਸੀ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਕਈ ਮੁੱਦੇ ਸਨ ਜਿਸ ‘ਤੇ ਦੋਵੇਂ ਪਾਰਟੀਆਂ ਦੀ ਸਹਿਮਤੀ ਨਹੀਂ ਬਣ ਸਕੀ ਸੀ।
ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ, ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਨੂੰ ਅੱਜ ਐਨਡੀਏ ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ। ਰਾਸ਼ਟਰਪਤੀ ਨੇ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ।
ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 5 ਵਜੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ
ਕੇਂਦਰ 'ਚ ਨਵੀਂ ਸਰਕਾਰ ਦੇ ਗਠਨ ਲਈ ਅੱਜ ਦਾ ਦਿਨ ਅਹਿਮ ਹੋਣ ਜਾ ਰਿਹਾ ਹੈ। ਸੰਸਦ ਭਵਨ 'ਚ ਐਨਡੀਏ ਦੀ ਸੰਸਦੀ ਬੈਠਕ ਜਾਰੀ ਹੈ। ਬੈਠਕ ਦੀ ਸ਼ੁਰੂਆਤ ਨਿਤੀਸ਼ ਕੁਮਾਰ ਤੇ ਚੰਦਰਬਾਬੂ ਨਾਇਡੂ ਦੀ ਮੌਜੂਦਗੀ 'ਚ ਹੋਈ। ਸਭ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਸੰਸਦੀ ਦਲ ਦੇ ਨੇਤਾ ਲਈ ਨਰਿੰਦਰ ਮੋਦੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਫਿਰ ਅਮਿਤ ਸ਼ਾਹ ਤੇ ਨਿਤਿਨ ਗਡਕਰੀ ਦੇ ਨਾਲ-ਨਾਲ ਨਿਤੀਸ਼ ਕੁਮਾਰ, ਚੰਦਰਬਾਬੂ ਨਾਇਡੂ ਸਮੇਤ ਕਈ ਵੱਡੇ ਨੇਤਾਵਾਂ ਨੇ ਇਸ ਦਾ ਸਮਰਥਨ ਕੀਤਾ। ਮਤਾ ਪਾਸ ਹੁੰਦੇ ਹੀ ਨਰਿੰਦਰ ਮੋਦੀ ਨੂੰ ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ। ਸੰਵਿਧਾਨ ਸਦਨ 'ਚ ਹੋਈ ਇਸ ਬੈਠਕ 'ਚ ਨਰਿੰਦਰ ਮੋਦੀ ਨੂੰ ਭਾਜਪਾ ਸੰਸਦੀ ਦਲ ਦਾ ਨੇਤਾ, ਐੱਨਡੀਏ ਸੰਸਦੀ ਦਲ ਦਾ ਨੇਤਾ ਤੇ ਲੋਕ ਸਭਾ ਦਾ ਨੇਤਾ ਚੁਣਿਆ ਗਿਆ ਹੈ। ਹੁਣ ਐਨਡੀਏ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਇਸ ਦੌਰਾਨ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੇ ਸਪੱਸ਼ਟ ਕੀਤਾ ਹੈ ਕਿ ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 5 ਵਜੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਅਜੇ ਸਥਾਨ ਦਾ ਫੈਸਲਾ ਨਹੀਂ ਕੀਤਾ ਗਿਆ ਹੈ। ਪਹਿਲਾਂ ਇਹ ਅਟਕਲਾਂ ਸਨ ਕਿ ਰਾਸ਼ਟਰਪਤੀ 8 ਜਾਂ 9 ਜੂਨ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦੇ ਸਕਦੇ ਹਨ। ਸੰਸਦੀ ਦਲ ਦੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਾਂ ਨੇ 22 ਸੂਬਿਆਂ 'ਚ ਐੱਨ.ਡੀ.ਏ. ਨੂੰ ਚੁਣ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸਾਡਾ ਗਠਜੋੜ ਭਾਰਤ ਦੀ ਆਤਮਾ ਦਾ ਪ੍ਰਤੀਬਿੰਬ ਹੈ। ਉਨ੍ਹਾਂ ਕਿਹਾ ਕਿ ਐਨਡੀਏ 10 ਵਿੱਚੋਂ 7 ਰਾਜਾਂ 'ਚ ਸੇਵਾ ਕਰ ਰਹੀ ਹੈ ਜਿੱਥੇ ਆਦਿਵਾਸੀਆਂ ਦੀ ਗਿਣਤੀ ਜ਼ਿਆਦਾ ਹੈ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਸਰਕਾਰ ਚਲਾਉਣ ਲਈ ਬਹੁਮਤ ਜ਼ਰੂਰੀ ਹੈ, ਪਰ ਦੇਸ਼ ਨੂੰ ਚਲਾਉਣ ਲਈ ਸਰਬਸੰਮਤੀ ਬਹੁਤ ਜ਼ਰੂਰੀ ਹੈ। ਪੀਐਮ ਨੇ ਕਿਹਾ, ਐਨਡੀਏ ਸਰਕਾਰ 'ਚ ਅਸੀਂ ਅਗਲੇ 10 ਸਾਲਾਂ 'ਚ ਚੰਗੇ ਸ਼ਾਸਨ, ਜੀਵਨ ਦੀ ਗੁਣਵੱਤਾ ਤੇ ਜਨਤਾ ਦੀ ਨਵੀਂ ਭਾਗੀਦਾਰੀ ਦਾ ਇੱਕ ਨਵਾਂ ਅਧਿਆਏ ਲਿਖਾਂਗੇ ਤੇ ਇੱਕ ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਾਂਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਐਨਡੀਏ ਦੀ ਵੱਡੀ ਜਿੱਤ ਹੈ। ਨਰਿੰਦਰ ਮੋਦੀ ਦੇ ਨਾਂ ਦੇ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੇ ਉਨ੍ਹਾਂ ਦੀ ਕਾਫੀ ਤਾਰੀਫ ਕੀਤੀ। ਨਾਇਡੂ ਨੇ ਕਿਹਾ, ਮੈਂ ਚੋਣ ਪ੍ਰਚਾਰ ਦੌਰਾਨ ਦੇਖਿਆ ਹੈ ਕਿ ਪੀਐਮ ਮੋਦੀ ਨੇ 3 ਮਹੀਨੇ ਤਕ ਕਦੀ ਆਰਾਮ ਨਹੀਂ ਕੀਤਾ।