ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ ਸਬੰਧਤ ਵੀ ਕਈ ਸ਼ਲਾਘਾਯੋਗ ਫ਼ੈਸਲੇ ਹਨ ਜਿਨਾਂ ਦਾ ਅਸੀਂ ਸਵਾਗਤ ਕਰਦੇ ਹਾਂ। ਜ਼ਿਕਰਯੋਗ ਹੈ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਲਾਂਘਾ ਖੋਲਣਾਂ,ਵਿਦੇਸ਼ ਵਸਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਨਾ, ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਨ 26 ਦਸੰਬਰ ਨੂੰ ਨੈਸ਼ਨਲ ਤੌਰ ਤੇ ਮਨਾਉਣ ਦਾ ਐਲਾਨ ਕਰਨਾ,ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ 400ਸਾਲਾ ਪ੍ਰਕਾਸ਼ ਦਿਵਸ ਸ਼ਤਾਬਦੀ ਨੂੰ ਲਾਲ ਕਿਲੇ ਵਿਖੇ ਮਨਾਉਣਾਂ ਅਤੇ ਅਜਿਹੇ ਹੋਰ ਬਹੁਤ ਸਾਰੇ ਸ਼ਲਾਘਾਯੋਗ ਫੈਸਲੇ ਕੀਤੇ ਗਏ ਹਨ। ਹੁਣ ਦਿੱਲੀ ਤੋਂ ਹਿਮਾਚਲ ਨੂੰ ਬਹੁਤ ਘੱਟ ਸਮੇਂ ਵਿਚ ਤੈਅ ਕਰਨ ਵਾਲੀ ਵੰਦੇ ਭਾਰਤ ਰੇਲ ਗੱਡੀ ਦਾ ਤਖ਼ਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਕਣਾ ਵੀ ਇੱਕ ਸ਼ਲਾਘਾਯੋਗ ਫ਼ੈਸਲਾ ਹੈ ਇਸ ਨਾਲ ਪੂਰੇ ਦੇਸ਼ ਵਿੱਚੋਂ ਦਿੱਲੀ ਪੁੱਜੇ ਸ਼ਰਧਾਲੂ ਥੋੜੇ ਸਮੇਂ ਵਿੱਚ ਤਖਤ ਸ੍ਰੀ ਕੇਸਗੜ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰ ਸਕਦੇ ਹਨ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪਿਛਲੇ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਭਾਰਤ ਸਰਕਾਰ ਵੱਲੋਂ ਕੁਝ ਬੰਦੀ ਸਿੰਘਾਂ ਦੀਆਂ ਰਿਹਾਈਆਂ ਹੋਈਆਂ ਹਨ ਅਤੇ ਕੁਝ ਸਿੰਘਾਂ ਦੀਆਂ ਜੇਲ ਤਬਦੀਲੀਆਂ ਅਤੇ ਪੈਰੋਲਾਂ ਵੀ ਸੰਭਵ ਹੋਈਆਂ ਹਨ ਅਸੀਂ ਆਸ ਕਰਦੇ ਹਾਂ ਕੇ ਰਹਿੰਦੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਵੀ ਜਲਦ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੀਤੀਆਂ ਜਾਣਗੀਆਂ ਭਾਰਤ ਸਰਕਾਰ ਦੇ ਅਜਿਹੇ ਫੈਸਲਿਆਂ ਦਾ ਅਸੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂੰਹ ਸਿੱਖ ਸੰਗਤਾਂ ਵੱਲੋਂ ਸਵਾਗਤ ਕਰਦੇ ਹਾਂ।