ਨੋਇਡਾ, 9 ਫ਼ਰਵਰੀ : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ 'ਚ ਭਿਆਨਕ ਹਾਦਸਾ ਵਾਪਰਿਆ ਹੈ। ਰੋਡਵੇਜ਼ ਦੀ ਬੱਸ ਨੇ ਸੜਕ ਪਾਰ ਕਰ ਰਹੇ ਇੱਕ ਕੰਪਨੀ ਦੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਾਦਲਪੁਰ ਕੋਤਵਾਲੀ ਇਲਾਕੇ 'ਚ ਜੀ.ਟੀ ਰੋਡ 'ਤੇ ਸਥਿਤ ਹੀਰੋ ਮੋਟਰਜ਼ ਕੰਪਨੀ ਦੇ ਸਾਹਮਣੇ ਰੋਡਵੇਜ਼ ਡਿਪੂ ਦੀ ਬੱਸ ਨੇ ਸੜਕ ਪਾਰ ਕਰ ਰਹੇ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ।ਸੂਚਨਾ ਮਿਲਣ 'ਤੇ ਪੁਲਸ ਨੇ ਪਹੁੰਚ ਕੇ ਲਾਸ਼ਾਂ ਦਾ ਪੰਚਨਾਮਾ ਭਰ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਜੀਟੀ ਰੋਡ ’ਤੇ ਸਥਿਤ ਹੀਰੋ ਮੋਟਰਜ਼ ਕੰਪਨੀ ਦੀ ਸ਼ਿਫਟ ਬੁੱਧਵਾਰ ਰਾਤ 11.30 ਵਜੇ ਖਤਮ ਹੋਈ ਸੀ। ਉਸੇ ਸਮੇਂ ਦਾਦਰੀ ਤੋਂ ਨੋਇਡਾ ਵੱਲ ਜਾ ਰਹੀ ਨੋਇਡਾ ਡਿਪੂ ਦੀ ਰੋਡਵੇਜ਼ ਦੀ ਬੱਸ ਨੇ ਸੜਕ ਪਾਰ ਕਰ ਰਹੇ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ।ਹਾਦਸੇ ਦਾ ਸ਼ਿਕਾਰ ਹੋਏ ਕਰਮਚਾਰੀਆਂ ‘ਚ ਸੰਕੇਸ਼ਵਰ ਕੁਮਾਰ ਦਾਸ, ਮੋਹਰੀ ਕੁਮਾਰ, ਸਤੀਸ਼, ਗੋਪਾਲ, ਅਨੁਜ, ਧਰਮਵੀਰ ਅਤੇ ਸੰਦੀਪ ਸ਼ਾਮਲ ਹਨ। ਇਨ੍ਹਾਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਲੋਕ ਜ਼ਖਮੀ ਹੋਏ ਹਨ।