ਨਵੀਂ ਦਿੱਲੀ : ਦਿੱਲੀ ਦੀ ਸਿੱਖ ਸਿਆਸਤ ਵਿਚ ਸਰਨਾ ਭਰਾਵਾਂ ਤੇ ਬਾਦਲਾਂ ਦਾ ਏਕਾ ਹੋਣ ਦਾ ਸੁਨੇਹਾ ਦੇਣ ਦੀ ਤਿਆਰੀ ਹੋ ਰਹੀ ਹੈ। ਜਾਣਕਾਰੀ ਦੇ ਮੁਤਾਬਕ 9 ਅਕਤੂਬਰ ਦੀ ਦੁਪਹਿਰ ਬਾਅਦ 3.00 ਵਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿਚ ਸਥਿਤ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੀ ਰਿਹਾਇਸ਼ ’ਤੇ ਪਹੁੰਚਣਗੇ ਜਿਥੇ ਇਹ ਪੰਥਕ ਏਕਤਾ ਦਾ ਸੁਨੇਹਾ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਟੀਮ ਦੀ ਭਾਜਪਾ ਨਾਲ ਨੇੜਤਾ ਨੂੰ ਵੇਖਦਿਆਂ ਸਰਨਾ ਭਰਾਵਾਂ ਤੇ ਬਾਦਲਾਂ ਨੇ ਆਪਸ ਵਿਚ ਏਕਤਾ ਕਰਨ ਦਾ ਮਨ ਬਣਾ ਲਿਆ ਹੈ ਜਿਸਨੁੰ 9 ਅਕਤੂਬਰ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।