ਕੋਲਕਾਤਾ, 04 ਅਗਸਤ : ਕੋਲਕਾਤਾ ਦੇ ਬੇਹਾਲਾ 'ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਸੌਰਨਿਲ ਸਰਕਾਰ ਅਤੇ ਪਿਤਾ ਦੀ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਦੀ ਗੱਡੀ ਨੂੰ ਅੱਗ ਲਗਾ ਦਿੱਤੀ, ਭੜਕੀ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਸੁੱਟਣੇ ਪਏ ਅਤੇ ਲਾਠੀਚਾਰਜ ਵੀ ਕਰਨਾ ਪਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਦੋਸ਼ੀ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਆਪਣੇ ਪੁੱਤਰ ਨੂੰ ਸਕੂਲ ਲੈ ਕੇ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਜਿਸ ਕਾਰਨ ਵਿਦਿਆਰਥੀ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ, ਜਿਸ ਕਾਰਨ ਘਟਨਾਂ ਵਾਲੀ ਜਗ੍ਹਾ ਤੇ ਇੱਕਠੇ ਹੋਏ ਲੋਕਾਂ ਵਿੱਚ ਗੁੱਸਾ ਫੈਲ ਗਿਆ ਅਤੇ ਉਨ੍ਹਾਂ ਨੇ ਸੜਕ ਨੂੰ ਜਾਮ ਕਰ ਦਿੱਤਾ। ਇਸ ਘਟਨਾਂ ਦੀ ਸੂਚਨਾਂ ਮਿਲਦੇ ਜਦੋਂ ਪੁਲਿਸ ਮੌਕੇ ਤੇ ਪੁੱਜੀ ਤਾਂ ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਕਈ ਬੱਸਾਂ ਦੀ ਭੰਨਤੋੜ ਕਰ ਦਿੱਤੀ। ਪੁਲਿਸ ਵੱਲੋਂ ਭੀੜ ਤੇ ਕਾਬੂ ਪਾਉਣ ਲਈ ਠਾਲੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਘਟਨਾਂ ਕਾਰਨ ਇਲਾਕੇ ਵਿੱਚ ਤਣਾਓ ਦਾ ਮਾਹੌਲ ਹੈ । ਲੋਕਾਂ ਵੱਲੋਂ ਮ੍ਰਿਤਕ ਪਿਤਾ ਅਤੇ ਬੱਚੇ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।