ਨਵੀਂ ਦਿੱਲੀ, 1 ਅਗਸਤ : ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਦੇ ਕਿਸਾਨਾਂ ਦੀ ਮੰਗ ਤੋਂ ਬਾਅਦ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ ਅਤੇ ਉਹਨਾਂ ਨੂੰ ਮੱਲਾਂਵਾਲਾ (ਫਿਰੋਜ਼ਪੁਰ) - ਫਰੀਦਕੋਟ ਰੇਲ ਲਿੰਕ ਪ੍ਰੋਜੈਕਟ ਨੂੰ ਰੱਦ ਕਰਨ ਦੀ ਬੇਨਤੀ ਕੀਤੀ। ਸਾਡੇ ਫਰੀਦਕੋਟ ਹਲਕੇ ਦੇ ਇੰਚਾਰਜ ਸ.ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਕਿਸਾਨਾਂ ਦੇ ਵਫ਼ਦ ਨੇ ਕੁਝ ਦਿਨ ਪਹਿਲਾਂ ਮੇਰੇ ਕੋਲ ਇਸ ਖਦਸ਼ੇ ਸੰਬੰਧੀ ਸੰਪਰਕ ਕੀਤਾ ਸੀ ਕਿ ਰੇਲ ਪ੍ਰੋਜੈਕਟ ਨਾ ਸਿਰਫ਼ ਉਨ੍ਹਾਂ ਦੀਆਂ ਵਾਹੀਯੋਗ ਜਮੀਨਾਂ ਨੂੰ ਹਿਸਿਆਂ 'ਚ ਵੰਡ ਦੇਵੇਗਾ ਸਗੋਂ ਪਾਣੀ ਦੇ ਕੁਦਰਤੀ ਵਹਾਅ ਵਿੱਚ ਵੀ ਵੱਡੀ ਰੁਕਾਵਟ ਪੈਦਾ ਕਰੇਗਾ। ਵੱਖ-ਵੱਖ ਸਥਾਨਕ ਨਿਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਸ ਰੇਲ ਪ੍ਰੋਜੈਕਟ ਦੀ ਕੋਈ ਖਾਸ ਜ਼ਰੂਰਤ ਨਾ ਹੋਣ ਕਰਕੇ ਇਸਨੂੰ ਪੂਰੀ ਤਰ੍ਹਾਂ ਟਾਲਿਆ ਜਾ ਸਕਦਾ ਹੈ। ਰੇਲ ਮੰਤਰੀ ਨੇ ਸਾਰੀ ਗੱਲਬਾਤ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।