ਨਵੀਂ ਦਿੱਲੀ, 17 ਫਰਵਰੀ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੇਂਦਰ ਸਰਕਾਰ ਰਾਜੋਆਣਾ ਮਾਮਲੇ ‘ਚ ਪਟੀਸ਼ਨ ‘ਤੇ ਕਿੰਨਾ ਸਮਾਂ ਲੈਣਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ 22 ਫਰਵਰੀ ਤੱਕ ਪੂਰਾ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਰਾਜੋਆਣਾ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰ ਚੁੱਕੀ ਹੈ। ਜਿਸ ‘ਤੇ ਰਾਜੋਆਣਾ ਦੀ ਭੈਣ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਤਰਾਜ਼ ਜਤਾਇਆ ਸੀ। ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਪੰਜਾਬ ਇੱਕ ਸਰਹੱਦੀ ਇਲਾਕਾ ਹੈ। ਰਾਜੋਆਣਾ ਕੇਸ ਬਹੁਤ ਨਾਜ਼ੁਕ ਹੈ। ਇਸ ਦੇ ਲਈ ਕੇਂਦਰ ਸਰਕਾਰ ਇਸ ‘ਤੇ ਤੁਰੰਤ ਕੋਈ ਫੈਸਲਾ ਨਹੀਂ ਲੈ ਸਕਦੀ। ਇਸ ਤੋਂ ਬਾਅਦ ਅਕਾਲੀ ਦਲ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ‘ਤੇ ਸਿੱਖਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਦੋਸ਼ ਲਾਇਆ। ਜਿਸ ਤੋਂ ਬਾਅਦ ਰਾਜੋਆਣਾ ਦੀ ਭੈਣ ਨੇ ਵੀ ਕੇਂਦਰ ਦੇ ਇਸ ਬਿਆਨ ਦਾ ਵਿਰੋਧ ਕੀਤਾਸੀ ਸੀ ।