ਨਿਊ ਦਿੱਲੀ : ਸੁਪਰੀਮ ਕੋਰਟ ਨੇ ਸਾਲ 2000 ‘ਚ ਲਾਲ ਕਿਲੇ ‘ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਮੁਹੰਮਦ ਆਰਿਫ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ 22 ਦਸੰਬਰ 2000 ਨੂੰ ਲਾਲ ਕਿਲੇ ‘ਤੇ ਅੱਤਵਾਦੀ ਹਮਲਾ ਕੀਤਾ ਸੀ। ਇਸ ਹਮਲੇ ‘ਚ ਦੋ ਜਵਾਨਾਂ ਸਮੇਤ ਤਿੰਨ ਲੋਕ ਮਾਰੇ ਗਏ ਸਨ। ਭਾਰਤੀ ਫੌਜ ਦੀ ਜਵਾਬੀ ਕਾਰਵਾਈ ‘ਚ ਲਾਲ ਕਿਲੇ ‘ਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀ ਵੀ ਮਾਰੇ ਗਏ। 31 ਅਕਤੂਬਰ 2005 ਨੂੰ, ਆਰਿਫ਼ ਨੂੰ ਲਾਲ ਕਿਲ੍ਹੇ ਹਮਲੇ ਦੇ ਕੇਸ ਵਿੱਚ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਜ਼ਿਕਰਯੋਗ ਹੈ ਕਿ 2013 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਣ ਵਾਲੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ 2014 ‘ਚ ਸੁਪਰੀਮ ਕੋਰਟ ਨੇ ਆਰਿਫ ਦੀ ਕਿਊਰੇਟਿਵ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ।