ਨਾਂਦੇੜ ਸਾਹਿਬ, 11 ਅਗਸਤ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗ਼ੈਰ-ਸਿੱਖ ਦੀ ਨਿਯੁਕਤੀ ’ਤੇ ਸਿੱਖ ਸਮਾਜ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਤੋਂ ਬਾਅਦ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ 'ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੁੰਬਈ ਵਿੱਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲ ਕੇ ਮੰਗ ਕੀਤੀ ਕਿ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਬੋਰਡ ਵਿੱਚ ਸਿੱਖ ਕੌਮ ਦੇ ਕਿਸੇ ਵਿਅਕਤੀ ਨੂੰ ਨਿਯੁਕਤ ਕੀਤਾ ਜਾਵੇ। ਇਸ ਵਫ਼ਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਖਲੋਂ ਹਾਜ਼ਰ ਸਨ।