ਦਿੱਲੀ, 8 ਅਪ੍ਰੈਲ : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ‘ਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਿਕਓਰਿਟੀ ਸਟਾਫ਼ ਨੂੰ ਏਅਰਪੋਰਟ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਦਿੱਤੀ। ਇਸ ਦੇ ਬਾਅਦ ਹਵਾਈ ਅੱਡੇ ‘ਤੇ ਹੜਕੰਪ ਮਚ ਗਿਆ।ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਏਅਰਪੋਰਟ ਨੂੰ ਉਡਾਉਣ ਦੀ ਧ.ਮਕੀ ਦੇਣ ਦੇ ਇਲਜ਼ਾਮਾਂ ਵਿੱਚ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਅੱਗੇ ਦੱਸਿਆ ਕਿ ਦੋਹਾਂ ਦੇ ਖਿਲਾਫ਼ ਏਅਰਪੋਰਟ ਪੁਲਿਸ ਸਟੇਸ਼ਨ ਵਿੱਚ ਧਾਰਾ 182/505(1) ਬੀ ਏ ਤਹਿਤ ਐੱਫਆਈਆਰ ਦਰਜ ਕੀਤੀ ਗਈ। ਹਾਲਾਂਕਿ, ਬੰ.ਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਹੋ ਗਈ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਜਿਹੀਆਂ ਧ.ਮਕੀਆਂ ਪਹਿਲਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਤਾਜ਼ਾ ਮਾਮਲਾ ਫਰਵਰੀ ਦਾ ਹੈ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਹੋਣ ਦੀ ਸੂਚਨਾ ਮਿਲੀ ਸੀ। 27 ਫਰਵਰੀ ਨੂੰ ਤੜਕੇ ਹਵਾਈ ਅੱਡੇ ‘ਤੇ ਫੋਨ ਆਇਆ ਕਿ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਫੌਰੀ ਤੌਰ ‘ਤੇ ਹਵਾਈ ਅੱਡੇ ਸਮੇਤ ਜਹਾਜ਼ ਦੀ ਜਾਂਚ ਕੀਤੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।