ਨਵੀਂ ਦਿੱਲੀ 18 ਜੂਨ 2024 : ਗੈਂਗਸਟਰ ਲੋਰੈਂਸ ਬਿਸ਼ਨੋਈ ਦਾ ਨਾਮ ਇੱਕ ਵਾਰ ਫਿਰ ਤੋਂ ਹੈਡਲਾਈਨ ਬਣਿਆ ਹੈ। ਦਰਅਸਲ ਲੋਰਸ ਬਿਸ਼ਨੋਈ ਦੀ ਜੇਲ ‘ਚੋਂ ਵੀਡੀਓ ਕਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦੋਂ ਲੋਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ ਦੇ ਵਿੱਚ ਬੰਦ ਹੈ। ਵੀਡੀਓ ਵਿੱਚ ਲੋਰੈਂਸ ਬਿਸ਼ਨੋਈ ਇੱਕ ਵਿਅਕਤੀ ਜਿਸ ਦਾ ਨਾਮ ਸਹਿਜਾਦ ਭੱਟੀ ਦੱਸਿਆ ਜਾ ਰਿਹਾ ਹੈ,ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਸਹਿਜਾਦ ਭੱਟੀ ਨੇ ਜੋ ਮੋਬਾਈਲ ਫੋਨ ਫੜਿਆ ਹੋਇਆ ਹੈ, ਉਸ ਦੇ ਵਿੱਚ ਵੀਡੀਓ ਕਾਲ ਤੇ ਜੋ ਸ਼ਖਸ ਨਜ਼ਰ ਆ ਰਿਹਾ ਹੈ ਉਹ ਲੋਰੈਂਸ ਬਿਸ਼ਨੋਈ ਹੈ। ਕਿਹਾ ਜਾ ਰਿਹਾ ਹੈ ਕਿ ਸਹਿਜ ਭੱਟੀ ਪਾਕਿਸਤਾਨ ਤੋਂ ਲੋਰੈਂਸ ਬਿਸ਼ਨੋਈ ਦੇ ਨਾਲ ਗੱਲਬਾਤ ਕਰ ਰਿਹਾ ਹੈ। ਇਸ ਵੀਡੀਓ ਵਿੱਚ ਈਦ ਦੀ ਮੁਬਾਰਕਬਾਦ ਵੀ ਦਿੱਤੀ ਜਾ ਰਹੀ ਹੈ, ਤੇ ਪਾਕਿਸਤਾਨ ਤੇ ਦੁਬਈ ਨੂੰ ਲੈ ਕੇ ਕੋਈ ਗੱਲਬਾਤ ਵੀ ਚੱਲ ਰਹੀ ਹੈ। ਹਾਲਾਂਕਿ ਇਸ ਵੀਡੀਓ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਜਾਂ ਕੋਈ ਵੀ ਜਾਣਕਾਰੀ ਅਜੇ ਤੱਕ ਨਹੀਂ ਮਿਲੀ ਹੈ। ਪਰ ਇਹ ਵੀਡੀਓ ਮੀਡੀਆ ਦੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਇਹ ਵੀਡੀਓ ਸੋਸ਼ਲ ਮੀਡੀਆ ਅਤੇ ਮੇਨ ਸਟਰੀਮ ਮੀਡੀਆ ਦੇ ਵਿੱਚ ਚਰਚਾ ਦਾ ਵਿਸ਼ਾ ਬਣਨ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੀ ਹੈ। ਸਭ ਤੋਂ ਵੱਡਾ ਸਵਾਲ ਇਹ ਕਿ ਦੇਸ਼ ਦੀਆਂ ਸਭ ਤੋਂ ਸੁਰੱਖਿਆ ਅਤੇ ਹਾਈਟੈਕ ਜੇਲਾਂ ਦੇ ਵਿੱਚ ਵੀ ਗੈਂਗਸਟਰ ਕਿਸ ਤਰਾਂ ਵੀਡੀਓ ਕਾਲ ਵਰਗੀਆਂ ਸੁੱਖ ਸੁਵਿਧਾਵਾਂ ਨੂੰ ਹਾਸਲ ਕਰ ਰਹੇ ਹਨ। ਜੇਲਾਂ ਦੇ ਵਿੱਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜੇਲ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਦੀ ਨਜ਼ਰ ਦੇ ਵਿੱਚ ਕਿਉਂ ਨਹੀਂ ਆਉਂਦੀਆਂ ? ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਕਿਉਂ ਨਹੀਂ ਰੋਕਿਆ ਜਾ ਸਕਿਆ ? ਇਸ ਤਰ੍ਹਾਂ ਦੇ ਵੱਡੇ ਸਵਾਲ ਨੇ ਜੋ ਇਸ ਵੀਡੀਓ ਦੇ ਨਸ਼ਰ ਹੋਣ ਤੋਂ ਬਾਅਦ ਖੜੇ ਹੁੰਦੇ ਹਨ। ਹਾਲਾਂਕਿ ਕੋਈ ਵੀ ਮੀਡੀਆ ਅਦਾਰਾ ਜਾ ਅਸੀਂ ਇਹ ਪੁਸ਼ਟੀ ਨਹੀਂ ਕਰਦੇ ਕਿ ਇਹ ਵੀਡੀਓ ਕਦੋਂ ਦੀ ਹੈ। ਇਹ ਵੀਡੀਓ ਕਿਸ ਜੇਲ ਤੋਂ ਰਿਕਾਰਡ ਕੀਤੀ ਗਈ ਹੈ ? ਇਹ ਵੀਡੀਓ ਜੇਲ ਚੋਂ ਰਿਕਾਰਡ ਕੀਤੀ ਗਈ ਹੈ ਜਾਂ ਲੋਰੈਂਸ ਬਿਸ਼ਨੋਈ ਦੀ ਕਿਸੀ ਪੇਸ਼ੀ ਦੌਰਾਨ ਇਹ ਘਟਨਾ ਰਿਕਾਰਡ ਕੀਤੀ ਗਈ ਹੈ ਇਸ ਗੱਲ ਦਾ ਕੋਈ ਵੀ ਸਬੂਤ ਨਹੀਂ ਹੈ। ਕਿ ਇਹ ਵੀਡੀਓ ਕਦੋਂ ਕਿੱਥੇ ਅਤੇ ਕਿਉਂ ਰਿਕਾਰਡ ਕੀਤੀ ਗਈ ਹੈ ? ਪਰ ਆਪਣੇ ਆਪ ਦੇ ਵਿੱਚ ਇਹ ਵੀਡੀਓ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ। ਏਜੰਸੀਆਂ ਇਸ ਵੀਡੀਓ ਦੇ ਨਸ਼ਰ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਵੀਡੀਓ ਆਉਣ ਤੋਂ ਤੁਰੰਤ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਤੇ ਸਵਾਲ ਚੁੱਕੇ ਜਾ ਰਹੇ ਹਨ।
ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ‘ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕੀਤੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ ‘ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਕੀ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ ‘ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ? ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੋ ਕਿ ਇਸ ਵੀਡੀਓ ਤੋਂ ਸਾਬਤ ਹੋ ਗਿਆ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ? ਗਰਗ ਨੇ ਕਿਹਾ ਕਿ ਭਾਜਪਾ ਆਗੂ ਅਤੇ ਖ਼ਾਸ ਕਰਕੇ ਸੁਨੀਲ ਜਾਖੜ ਹਮੇਸ਼ਾ ਹੀ ਪੰਜਾਬ ਵਿਰੋਧੀ ਬਿਆਨ ਦਿੰਦੇ ਰਹਿੰਦੇ ਹਨ। ਉਹ ਕਦੇ ਨਸ਼ਿਆਂ ਦੇ ਨਾਂਅ ‘ਤੇ, ਕਦੇ ਕਾਨੂੰਨ ਵਿਵਸਥਾ ਦੇ ਨਾਂਅ ‘ਤੇ ਅਤੇ ਕਦੇ ਗੈਂਗਸਟਰਵਾਦ ਦੇ ਨਾਂਅ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਮਾੜਾ ਸੂਬਾ ਹੋਵੇ। ਇਹ ਲੋਕ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਜਦੋਂ ਕਿ ਸਚਾਈ ਇਹ ਹੈ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਆਲੇ-ਦੁਆਲੇ ਦੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ ‘ਚ ਵੀ ਇਹ ਗੱਲ ਸਾਹਮਣੇ ਆਈ ਹੈ। ਇਹ ਮਾਮਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ, ਜਦੋਂ ਲਾਰੈਂਸ ਬਿਸ਼ਨੋਈ ਦੀ ਨਵੀਂ ਵੀਡੀਓ ਕਾਲ ਦੀ ਇੱਕ ਕਲਿੱਪ ਸਾਹਮਣੇ ਆਈ। ਜਿਸ ਵਿੱਚ ਉਹ ਵੀਡੀਓ ਕਾਲ ‘ਤੇ ਕਿਸੇ ਨੂੰ ਈਦ ਦੀ ਵਧਾਈ ਦੇ ਰਿਹਾ ਸੀ। ਫ਼ਿਲਹਾਲ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ‘ਚ ਬੰਦ ਹੈ। ਇਸ ਲਈ ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।