ਮਹਿੰਦਰਗੜ੍ਹ, 07 ਫਰਵਰੀ : ਹਰਿਆਣਾ ਦੇ ਜਿਲ੍ਹਾ ਮਹਿੰਦਰਗੜ੍ਹ ‘ਚ ਪੈਦਲ ਜਾ ਰਹੇ ਕੁੱਝ ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰਨ ਨੇ ਕੁਚਲ ਦਿੱਤਾ, ਜਿਸ ਕਾਰਨ ਤਿੰਨ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਨੀਨਾ ‘ਚ ਇੱਕ ਮੈਰਿਜ ਪੈਲੇਸ ਤੋਂ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਪੈਦਲ ਜਾ ਰਹੇ 4 ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰੋਂ ਨੌਜਵਾਨ ਗੰਭੀਰ ਜਖਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਬ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਬਬਲੂ ਅਤੇ ਯੋਗੇਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਨੌਜਵਾਨਾਂ ਸੁਰਿੰਦਰ ਅਤੇ ਸੱਜਣ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਉੱਚ ਕੇਂਦਰ ਲਈ ਰੈਫਰ ਕਰ ਦਿੱਤਾ ਗਿਆ, ਜਿਸ ਦੌਰਾਨ ਰਸਤੇ ਵਿੱਚ ਇੱਕ ਨੌਜਵਾਨ ਸੁਰਿੰਦਰ ਦੀ ਮੌਤ ਹੋ ਗਈ। ਜਦੋਂ ਕਿ ਸੱਜਣ ਦਾ ਸਿਵਲ ਹਸਪਤਾਲ ਨਾਰਨੌਲ ਵਿੱਚ ਇਲਾਜ਼ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪਰ ਹਾਦਸੇ ਵਿੱਚ ਨੁਕਸਾਨੀ ਗਈ ਕਾਰ ਕੁੱਝ ਦੂਰੀ ਤੇ ਜਾ ਕੇ ਰੁੱਕ ਗਈ, ਜਿਸ ਤੋਂ ਬਾਅਦ ਉਸਦਾ ਚਾਲਕ ਗੱਡੀ ਛੱਡ ਭੱਜ ਗਿਆ। ਘਟਨਾਂ ਦੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਗੱਡੀ ਨੁੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।