ਜੈਪੁਰ, 10 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਚ ਕੁੱਝ ਲੋਕ ਇੰਨੀ ਨਕਾਰਾਤਮਕਤਾ ਨਾਲ ਭਰੇ ਹੋਏ ਹਨ ਕਿ ਉਹ ਕੁੱਝ ਵੀ ਚੰਗਾ ਹੁੰਦਾ ਨਹੀਂ ਦੇਖਣਾ ਚਾਹੁੰਦੇ ਅਤੇ ਹਰ ਚੀਜ਼ ਨੂੰ ਵੋਟਾਂ ਦੇ ਸਹਾਰੇ ਤੋਲਦੇ ਹਨ । ਉਹ ਕਦੇ ਵੀ ਦੇਸ਼ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਯੋਜਨਾ ਨਹੀਂ ਬਣਾ ਪਾਉਂਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਵਿਕਾਸ ਰਾਹੀਂ ਦੇਸ਼ ਦੇ ਵਿਕਾਸ ਦੇ ਮੰਤਰ ਵਿਚ ਵਿਸ਼ਵਾਸ ਰੱਖਦੀ ਹੈ। ਪ੍ਰਧਾਨ ਮੰਤਰੀ ਰਾਜਸਮੰਦ ਦੇ ਨਾਥਦੁਆਰਾ ਵਿਖੇ ਵੱਖ....
ਰਾਸ਼ਟਰੀ
ਨਵੀਂ ਦਿੱਲੀ, 10 ਮਈ : ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ, ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਆਪਣੀ ਨਿਰਦੋਸ਼ਤਾ ਬਾਰੇ ਯਕੀਨ ਹੋਣ ‘ਤੇ ਝੂਠ ਖੋਜਣ ਵਾਲਾ ਨਾਰਕੋ ਟੈਸਟ ਕਰਵਾਉਣਾ ਚਾਹੀਦਾ ਹੈ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਬ੍ਰਿਜ....
ਜੰਮੂ-ਕਸ਼ਮੀਰ, 9 ਮਈ : ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਤਵਾਦੀ ਫੰਡਿੰਗ ਮਾਮਲੇ ‘ਚ ਜੰਮੂ-ਕਸ਼ਮੀਰ ਅਤੇ ਤਾਮਿਲਨਾਡੂ ‘ਚ 16 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ‘ਚ 6 ਥਾਵਾਂ-ਸ੍ਰੀਨਗਰ, ਅਨੰਤਨਾਗ, ਕੁਪਵਾੜਾ, ਪੁੰਛ, ਰਾਜੌਰੀ ਅਤੇ ਕਿਸ਼ਤਵਾੜ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਮਦੁਰਾਈ, ਤ੍ਰਿਚੀ ਅਤੇ ਚੇਨਈ ਸਮੇਤ 10 ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। 5 ਮਈ ਨੂੰ ਰਾਜੌਰੀ ਜ਼ਿਲੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ....
ਭੁਵਨੇਸ਼ਵਰ, 09 ਮਈ : ਉੜੀਸਾ ਦੇ ਜਿਲ੍ਹਾ ਕਾਲਾਹਾਂਡੀ ਦੇ ਜੰਗਲੀ ਖੇਤਰ ਵਿੱਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਵੱਲੋਂ ਤਿੰਨ ਮਾਓਵਾਦੀਆਂ ਨੂੰ ਮਾਰ ਦੇਣ ਦੀ ਖ਼ਬਰ ਹੈ। ਇਸ ਗੋਲੀਬਾਰੀ ਦੌਰਾਨ ਇੱਕ ਡੀਐਸਪੀ ਰੈਂਕ ਦਾ ਪੁਲਿਸ ਅਧਿਕਾਰੀ ਵੀ ਜਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕਾਬਲਾ ਜਿਲ੍ਹਾ ਕਾਲਾਹਾਂਡੀ ਦੇ ਮਦਨਪੁਰ-ਰਾਮਪੁਰ ਥਾਣੇ ਦੇ ਅਧੀਨ ਤਾਪੇਰੇੰਗਾ-ਲੁਬੇਨਗੜ ਜੰਗਲ ਵਿਚ ਹੋਇਆ। ਇਸ ਸਬੰਧੀ ਡੀਜੀਪੀ ਸੁਨੀਲ ਬਾਂਸਲ ਨੇ ਦੱਸਿਆ ਕਿ "ਮਦਨਪੁਰ-ਰਾਮਪੁਰ ਥਾਣਾ ਖੇਤਰ ਤੋਂ ਗੋਲੀਬਾਰੀ ਦੀ....
ਨਵੀਂ ਦਿੱਲੀ, 09 ਮਈ : ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਸੁਹਾਵਣੇ ਮੌਸਮ ਤੋਂ ਬਾਅਦ, ਇਸ ਹਫਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਵਾਪਸ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ....
ਖਰਗੋਨ, 09 ਮਈ : ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਇਕ ਬੱਸ ਪੁਲ ਤੋਂ ਹੇਠਾਂ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 22 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 33 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਜ਼ਿਲ੍ਹੇ ਦੇ ਊਨ ਥਾਣੇ ਦੇ ਦਸੰਗਾ ਨੇੜੇ ਡੋਂਗਰਗਾਂਵ ਪੁਲ ਉਤੇ ਵਾਪਰਿਆ। ਜਿੱਥੇ ਸਵਾਰੀਆਂ ਨਾਲ ਭਰੀ ਬੱਸ ਕਰੀਬ 50 ਫੁੱਟ ਹੇਠਾਂ ਡਿੱਗ ਗਈ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ....
ਕਰਨਾਟਕ, 08 ਮਈ : ਕਰਨਾਟਕ ਵਿਧਾਨ ਸਭਾ ਚੋਣ ਪ੍ਰਚਾਰ ਖਤਮ ਹੋਣ ਤੋਂ ਕੁਝ ਘੰਟੇ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 4 ਫੀਸਦੀ ਮੁਸਲਿਮ ਰਿਜ਼ਰਵੇਸ਼ਨ ਸਾਡੀ ਪਾਰਟੀ ਨੇ ਹੀ ਖਤਮ ਕੀਤਾ ਹੈ। ਲੋਕ ਸੱਚ ਕਹਿ ਰਹੇ ਹਨ ਕਿਉਂਕਿ ਉਹ ਗੈਰ-ਸੰਵਿਧਾਨਕ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਧਰਮ ਦੇ ਆਧਾਰ ‘ਤੇ ਰਿਜ਼ਰਵੇਸ਼ਨ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਨੂੰ ਅਸੀਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਨਦਾ ਹਾਂ ਕਿ ਅਸੀਂ....
ਨਵੀਂ ਦਿੱਲੀ, 08 ਮਈ : ਚੱਕਰਵਾਤੀ ਤੂਫ਼ਾਨ ਮੋਕਾ ਦੀ ਚਿਤਾਵਨੀ ਵਿਚਾਲੇ ਕਈ ਰਾਜਾਂ ਵਿੱਚ ਐਤਵਾਰ ਸ਼ਾਮ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਨਜ਼ਰ ਆਇਆ ਹੈ। ਦਿੱਲੀ-ਅੇਨਸੀਆਰਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਰਾਜਾਂ ਵਿੱਚ ਅਗਲੇ 2 ਦਿਨ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦੇਸ਼ ਦੇ ਤੱਟੀ ਤੇ ਸਰਹੱਦੀ ਇਲਾਕਿਆਂ ਵਿੱਚ 8 ਤੋਂ 11 ਮਈ ਦੇ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇ ਹਵਾਵਾਂ ਵੀ ਚੱਲ ਸਕਦੀਆਂ....
ਮਲਪੁਰਮ, 8 ਮਈ : ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਕੇਰਲ ਦੇ ਖੇਡ ਮੰਤਰੀ ਵੀ ਅਬਦੁਰਰਹਿਮਾਨ ਨੇ ਵੱਖ-ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਹਨ। 4 ਲੋਕਾਂ ਨੂੰ ਗੰਭੀਰ ਹਾਲਤ 'ਚ ਕੋਟਕਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ....
ਹਨੂੰਮਾਨਗੜ੍ਹ, 08 ਮਈ : ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਕੇ ਬਹਿਲੋਲ ਨਗਰ ਇਲਾਕੇ ‘ਚ ਇੱਕ ਘਰ ਦੇ ਡਿੱਗਣ ਕਾਰਨ 3 ਔਰਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ।ਮ੍ਰਿਤਕਾਂ ਦੀ ਪਹਿਚਾਣ ਬੰਤੋ (60), ਬਸ਼ੋਕੌਰ (45) ਅਤੇ ਲੀਲਾ ਦੇਵੀ (55) ਵਜੋਂ ਹੋਈ ਹੈ।ਮਿਗ-21 ਲੜਾਕੂ ਜਹਾਜ਼ ਦੇ ਪਾਇਲਟ ਰਾਹੁਲ ਅਰੋੜਾ ਨੇ ਪੈਰਾਸ਼ੂਟ ਨਾਲ ਛਾਲ ਮਾਰ ਦਿੱਤੀ ਅਤੇ ਆਪਣੀ ਜਾਨ ਬਚਾ ਲਈ, ਜਿਸ ਨੂੰ ਸੂਰਤਗੜ੍ਹ ਭੇਜ....
ਸ਼ਿਵਮੋਗਾ, 07 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵਮੋਗਾ ਵਿੱਚ ਹਕੀ ਪਿੱਕੀ ਕਬਾਇਲੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਅਪਰੇਸ਼ਨ ਕਾਵੇਰੀ ਤਹਿਤ ਸੰਘਰਸ਼ ਪ੍ਰਭਾਵਿਤ ਸੂਡਾਨ ਤੋਂ ਬਾਹਰ ਕੱਢਿਆ ਗਿਆ ਸੀ। ਦੱਸ ਦੇਈਏ ਕਿ ਸੂਡਾਨ ਤੋਂ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਸਰਕਾਰ ਵੱਲੋਂ ਕਦਮ ਚੁੱਕੇ ਗਏ ਸਨ। ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ, ਹਕੀ ਪਿੱਕੀ ਕਬੀਲੇ ਦੇ ਮੈਂਬਰਾਂ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਉਹ ਤੀਹਰੇ ਇੰਜਣ ਦੀ ਸ਼ਕਤੀ ਨੂੰ ਦਰਸਾਉਂਦੇ....
ਹੁਬਲੀ, 07 ਮਈ : ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਲਈ ਪਹਿਲੀ ਵਾਰ ਸੋਨੀਆ ਗਾਂਧੀ ਦੀ ਐਂਟਰੀ ਹੋਈ। ਇਥੇ ਇਕ ਜਨਸਭਾ ’ਚ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਭਾਜਪਾ ਨੂੰ ਜੰਮ ਕੇ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ, ‘ਸੱਤਾਧਾਰੀ ਪਾਰਟੀ ਦੀ ਲੁੱਟ, ਝੂਠ, ਹੰਕਾਰ ਤੇ ਨਫਰਤ ਤੋਂ ਛੁਟਕਾਰਾ ਪਾਏ ਬਿਨਾਂ ਕਰਨਾਟਕ ਅਤੇ ਬਾਕੀ ਭਾਰਤ ਤਰੱਕੀ ਨਹੀਂ ਕਰ ਸਕਦਾ।’ ਕਾਂਗਰਸ ਦੀ ਸਾਬਕਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਨਫਰਤ....
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਦਲਪੰਥ ਸਮੇਤ ਸਮੂਲੀਅਤ ਨਾਮਵਰ ਸਿੱਖ ਸਖਸ਼ੀਅਤਾਂ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਤ ਕਰਨਾਲ, 7 ਮਈ : ਸਿੱਖ ਪੰਥ ਅਤੇ ਰਾਮਗੜ੍ਹੀਆ ਮਿਸਲ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇੰਟਰਨੈਸ਼ਨਲ ਸਿੱਖ ਫੋਰਮ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਅਤੇ ਹਰਿਆਣਾ ਦੀਆਂ ਰਾਮਗੜ੍ਹੀਆ ਸਭਾਵਾਂ, ਸਿੱਖ ਜਥੇਬੰਦੀਆਂ....
ਨਵੀਂ ਦਿੱਲੀ, 7 ਮਈ : ਪਹਿਲਵਾਨਾਂ ਦਾ ਸੰਘਰਸ਼ ਵਿਸ਼ਾਲ ਰੂਪ ਧਾਰ ਗਿਆ ਹੈ ਜਿਸ ਨਾਲ ਕੇਂਦਰ ਦੇ ਨਾਲ ਹੀ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਪੰਜਾਬ ਵਿੱਚੋਂ ਕਿਸਾਨ ਬੀਬੀਆਂ ਦਾ ਵੱਡਾ ਜਥਾ ਦਿੱਲੀ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਇੱਕ ਵਾਰ ਫਿਰ ਕਿਸਾਨ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹੋ ਗਏ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਾਹਨਾਂ ਦੇ ਨੰਬਰ ਨੋਟ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨਾਂ ਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ....
ਜੇਕਰ ਬ੍ਰਿਜ ਭੂਸ਼ਣ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵੱਡਾ ਫੈਸਲਾ ਲਿਆ ਜਾਵੇਗਾ : ਰਾਕੇਸ਼ ਟਿਕੈਤ ਨਵੀਂ ਦਿੱਲੀ, 7 ਮਈ : ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਹੜਤਾਲ ਦਾ ਅੱਜ 15ਵਾਂ ਦਿਨ ਹੈ। ਭਾਰਤੀ ਪਹਿਲਵਾਨਾਂ ਦਾ ਕਹਿਣਾ ਹੈ ਕਿ ਜੰਤਰ-ਮੰਤਰ 'ਤੇ ਆਪਣੀ ਹੜਤਾਲ ਉਦੋਂ ਤੱਕ ਖਤਮ ਨਹੀਂ ਕਰਨਗੇ ਜਦੋਂ ਤੱਕ ਸ਼ਰਨ ਸਿੰਘ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਦੌਰਾਨ....