ਪ੍ਰਕਾਸ਼ਮ, 11 ਜੁਲਾਈ : ਆਂਧਰਾ ਪ੍ਰਦੇਸ਼ ਦੇ ਜਿਲ੍ਹਾ ਪ੍ਰਕਾਸ਼ਮ ਵਿੱਚ ਸੋਮਵਾਰ ਦੀ ਦੇਰ ਰਾਤ ਵਾਪਰੇ ਇੱਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬਰਾਤ ਲੈ ਕੇ ਜਾ ਰਹੀ ਇੱਕ ਬੱਸ ਦਾਰਸੀ ‘ਚ ਦੇਰ ਰਾਤ ਨਹਿਰ ਵਿੱਚ ਡਿੱਗ ਗਈ। ਜਿਲ੍ਹਾ ਪ੍ਰਕਾਸ਼ਮ ਦੇ ਐਸਪੀ ਮੱਲਿਕਾ ਗਰਗ ਨੇ ਦੱਸਿਆ ਕਿ ਬੱਸ ਦੇ ਚਾਲਕ ਨੇ ਗਲਤ ਸਾਇਡ ਤੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਟੱਕਰ ਹੋਣ ਤੋਂ ਬਚਾਉਣ ਦੇ ਚਕਰ ‘ਚ....
ਰਾਸ਼ਟਰੀ

ਗਾਜ਼ੀਆਬਾਦ, 11 ਜੁਲਾਈ : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਦਿੱਲੀ-ਮੇਰਠ ਐਕਸਪ੍ਰੈੱਸ ਵੇਅ 'ਤੇ ਵਾਪਰੇ ਸੜਕ ਹਾਦਸੇ 'ਚ 2 ਵਿਆਕਤੀਆਂ, 2 ਔਰਤਾਂ , 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਥਾਣਾ ਵਿਜੇ ਨਗਰ ਅਤੇ ਤਿਗੜੀ ਵਿਚਕਾਰ ਐਕਸਪ੍ਰੈਸ ਵੇਅ 'ਤੇ ਸਕੂਲ ਬੱਸ ਅਤੇ ਵੈਨ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 6 ਲੋਕਾਂ ਦੀ ਜਾਨ ਚਲੀ ਗਈ ਹੈ। ਖੁਸ਼ਕਿਸਮਤੀ ਨਾਲ ਹਾਦਸੇ ਸਮੇਂ ਸਕੂਲ ਬੱਸ ਖਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੇ....

ਨਵੀਂ ਦਿੱਲੀ, 10 ਜੁਲਾਈ : ਦਿੱਲੀ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਉੱਤਰੀ ਸੂਬਿਆਂ ਵਿਚ ਲਗਾਤਾਰ ਤਿੰਨ ਦਿਨ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਸੂਬਿਆਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀਆਂ ਵੱਖ-ਵੱਖ ਘਟਨਾਵਾਂ ਵਿਚ 56 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੰਜਾਬ ਵਿਚ ਸਤਲੁਜ ਦਰਿਆ ਦੇ ਨੇੜੇ 15 ਤੋਂ 20 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਲੇਹ-ਲੱਦਾਖ 'ਚ ਭਾਰੀ ਮੀਂਹ ਕਾਰਨ 450 ਸਾਲ ਪੁਰਾਣਾ ਮਕਾਨ....

ਪੰਚਕੂਲਾ, 10 ਜੁਲਾਈ : ਹਰਿਆਣਾ ਦੇ ਪੰਚਕੂਲਾ 'ਚ ਪਿੰਜੌਰ ਨੇੜੇ ਸ਼ਿਵ ਲੋਟੀਆ ਮੰਦਰ ਮਾਰਗ 'ਤੇ ਸੜਕ ਕਿਨਾਰੇ ਬਣੀ ਝੁੱਗੀ 'ਤੇ ਪਹਾੜ ਦਾ ਮਲਬਾ ਡਿੱਗਣ ਕਾਰਨ 5 ਸਾਲਾ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿਤੇ। ਮ੍ਰਿਤਕਾਂ ਦੀ ਪਛਾਣ ਆਕਾਸ਼ (19), ਕਾਰਤਿਕ (7) ਅਤੇ ਪ੍ਰਿਅੰਕਾ (5) ਵਾਸੀ ਪਿੰਜੌਰ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਨੇ ਬਾਰਸ਼ ਦੌਰਾਨ ਝੁੱਗੀ ਵਿਚ ਸ਼ਰਨ ਲਈ ਸੀ। ਜਦੋਂ ਪਹਾੜ ਦਾ ਮਲਬਾ....

ਪੁੰਛ, 9 ਜੁਲਾਈ : ਜੰਮੂ-ਕਸ਼ਮੀਰ ਦੇ ਪੁੰਛ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਪੰਜਾਬ ਦੇ ਦੋ ਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ ਸਨ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪੁੰਛ ਦੇ ਸੁਰਾਨਕੋਟੇ ਦੇ ਪੋਸ਼ਾਨਾ ਵਿੱਚ ਇਹ ਫੌਜੀ ਡੋਗਰਾ ਨਾਲਾ ਪਾਰ ਕਰ ਰਹੇ ਸਨ ਪਰ ਭਾਰੀ ਮੀਂਹ ਕਾਰਨ ਅਚਾਨਕ ਆਏ ਹੜ੍ਹ ਕਾਰਨ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਏ। ਸਾਥੀ ਦੀ ਜਾਨ ਬਚਾਉਂਦੇ ਸਮੇਂ ਨਾਇਬ ਸੂਬੇਦਾਰ ਕੁਲਦੀਪ ਸਿੰਘ ਵੀ ਸ਼ਹੀਦ ਹੋ ਗਏ। ਮ੍ਰਿਤਕਾਂ ਦੀ....

ਨਵੀਂ ਦਿੱਲੀ, 9 ਜੁਲਾਈ : ਜੁਲਾਈ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੱਛਮੀ ਗੜਬੜੀ ਅਤੇ ਮਾਨਸੂਨ ਹਵਾਵਾਂ ਦਾ ਪ੍ਰਭਾਵ ਪੂਰੇ ਉੱਤਰ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਤੱਕ ਭਾਰੀ....

ਸ਼ਿਮਲਾ, 9 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਵੱਖ-ਵੱਖ ਥਾਵਾਂ 'ਤੇ ਢਿੱਗਾਂ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਕਰੀਬ 800 ਸੜਕਾਂ ਬੰਦ ਹੋ ਗਈਆਂ। ਕੁਮਾਰਸੈਨ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਜੋੜੇ ਅਤੇ ਇੱਕ ਬੱਚੀ ਦੀ ਮੌਤ ਹੋ ਗਈ। ਕੁੱਲੂ ਵਿੱਚ ਇੱਕ ਔਰਤ ਅਤੇ ਚੰਬਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜ਼ਮੀਨ ਖਿਸਕਣ ਕਾਰਨ 11 ਘਰਾਂ ਨੂੰ ਨੁਕਸਾਨ ਪੁੱਜਾ ਹੈ। ਜਦਕਿ ਦੇ ਕਰੀਬ 800 ਸੜਕਾਂ ਬੰਦ ਹਨ। ਢਿੱਗਾਂ ਡਿੱਗਣ....

ਸੋਨੀਪਤ, 08 ਜੁਲਾਈ : ਕਾਂਗਰਸ ਨੇਤਾ ਰਾਹੁਲ ਗਾਂਧੀ ਅਚਾਨਕ ਦਿੱਲੀ ਦੇ ਨਾਲ ਲੱਗਦੇ ਸੋਨੀਪਤ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਖੇਤਾਂ 'ਚ ਕੰਮ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਖੇਤ ਵਿੱਚ ਖੜ੍ਹੇ ਇਕ ਟਰੈਕਟਰ ਨੂੰ ਵੀ ਚਲਾਇਆ। ਉਨ੍ਹਾਂ ਖੇਤਾਂ 'ਚ ਕੰਮ ਕਰ ਰਹੀਆਂ ਮਜ਼ਦੂਰ ਔਰਤਾਂ ਨਾਲ ਖਾਣਾ ਵੀ ਖਾਧਾ। ਗੋਹਾਣਾ ਦੇ ਬੜੌਦਾ ਇਲਾਕੇ 'ਚ ਪੁੱਜੇ ਰਾਹੁਲ ਗਾਂਧੀ ਨੇ ਖੇਤਾਂ 'ਚ ਝੋਨਾ ਲਾਉਣ ਵਾਲੇ ਕਿਸਾਨਾਂ ਨਾਲ ਮਿਲ ਕੇ ਝੋਨੇ ਦੇ ਬੂਟੇ ਲਾਏ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ....

ਜੀਂਦ, 8 ਜੁਲਾਈ : ਹਰਿਆਣਾ ਦੇ ਜੀਂਦ ਦੇ ਭਿਵਾਨੀ ਰੋਡ 'ਤੇ ਵੱਡਾ ਹਾਦਸਾ ਵਾਪਰ ਗਿਆ। ਰੋਡਵੇਜ਼ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 25 ਦੇ ਕਰੀਬ ਲੋਕ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਅਜੇ ਵੀ ਕਰੂਜ਼ਰ ਦੇ ਅੰਦਰ ਹੀ ਫਸੀਆਂ ਹੋਈਆਂ ਹਨ। ਆਸਪਾਸ ਦੇ ਲੋਕ ਕਰੂਜ਼ਰ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਣ ਵਿੱਚ ਲੱਗੇ ਹੋਏ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਤੇ ਜ਼ਖਮੀਆਂ ਨੂੰ ਜੀਂਦ ਦੇ ਜਨਰਲ ਹਸਪਤਾਲ....

ਇਟਾਵਾ : 8 ਜੁਲਾਈ : ਕਾਨਪੁਰ-ਆਗਰਾ ਨੈਸ਼ਨਲ ਹਾਈਵੇ 'ਤੇ ਜਸਵੰਤ ਨਗਰ ਨੇੜੇ ਪਿੰਡ ਨਗਲਾ ਕਨ੍ਹਈ ਦੇ ਸਾਹਮਣੇ ਆਗਰਾ ਵਾਲੇ ਪਾਸਿਓਂ ਆ ਰਹੇ ਇਕ ਟਰੱਕ ਨੇ ਸੜਕ ਕਿਨਾਰੇ ਖੜ੍ਹੀਆਂ ਤਿੰਨ ਔਰਤਾਂ ਨੂੰ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਅਨੁਸਾਰ ਅੱਜ ਸਵੇਰੇ 5 ਵਜੇ ਦੇ ਕਰੀਬ ਆਗਰਾ ਵੱਲੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਐਡਵੋਕੇਟ ਅਹਿਮਦ ਅਤੇ ਉਸ ਦੀ ਪਤਨੀ ਆਸਮਾ ਵਾਸੀ ਕੁਦਰਕੋਟ....

ਕੋਲਕਾਤਾ, 8 ਜੁਲਾਈ : ਪੱਛਮੀ ਬੰਗਾਲ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਵਾਲੇ ਦਿਨ ਜ਼ਬਰਦਸਤ ਹਿੰਸਾ ਹੋਈ। ਦਰਅਸਲ ਮੁਰਸ਼ਿਦਾਬਾਦ ਵਿਚ ਬੂਥ ਕੈਪਚਰਿੰਗ ਦੌਰਾਨ ਹੰਗਾਮਾ ਹੋਇਆ। ਬੀਤੀ ਰਾਤ ਤੋਂ ਕੂਚਬਿਹਾਰ, ਮਾਲਦਾ ਸਮੇਤ ਕਈ ਜ਼ਿਲ੍ਹਿਆਂ ਵਿਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਹਿੰਸਾ ਮੁਰਸ਼ਿਦਾਬਾਦ ਅਤੇ ਕੂਚਬਿਹਾਰ ਵਿਚ ਹੋਈ। ਕਈ ਥਾਵਾਂ ਤੋਂ ਗੋਲੀਬਾਰੀ, ਅੱਗਜ਼ਨੀ, ਟਕਰਾਅ ਅਤੇ ਬੂਥ ਕੈਪਚਰਿੰਗ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਪੱਛਮੀ ਬੰਗਾਲ ਵਿਚ ਪੋਲਿੰਗ ਦੌਰਾਨ ਹੁਣ ਤੱਕ....

ਸੂਰਤ, 07 ਜੁਲਾਈ : ਮੋਦੀ ਸਰਨੇਮ ਵਾਲੀ ਟਿੱਪਣੀ 'ਤੇ ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਮੋਦੀ ਸਰਨੇਮ ਨੂੰ ਲੈ ਕੇ ਮਾਣਹਾਨੀ ਮਾਮਲੇ 'ਚ ਮਿਲੀ ਸਜ਼ਾ 'ਤੇ ਰੋਕ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਰਾਹੁਲ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ਨੂੰ ਸੂਰਤ ਦੀ ਜ਼ਿਲ੍ਹਾ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਵੀ ਚਲੇ ਗਈ ਸੀ।

ਰਾਏਪੁਰ, 07 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਚ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੰਗਾ ਜੀ ਦੀ ਝੂਠੀ ਸਹੁੰ ਖਾਣ ਦਾ ਪਾਪ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਗੰਗਾ ਜੀ ਦੀ ਸਹੁੰ ਖਾ ਕੇ ਉਨ੍ਹਾਂ ਨੇ ਮੈਨੀਫੈਸਟੋ ਜਾਰੀ ਕੀਤਾ ਅਤੇ ਉਸ ਵਿਚ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ, ਪਰ ਅੱਜ ਉਸ ਮੈਨੀਫੈਸਟੋ ਦੀ ਯਾਦ ਦਿਵਾਉਂਦਿਆਂ ਹੀ ਕਾਂਗਰਸ ਦੀ ਯਾਦਦਾਸ਼ਤ ਚਲੇ....

ਨਵੀਂ ਦਿੱਲੀ, 07 ਜੁਲਾਈ : ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਰਾਹੁਲ ਗਾਂਧੀ ਦੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹੁਣ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ। ਜਾਣਕਾਰੀ ਮੁਤਾਬਕ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਅਸੀਂ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ ਫੈਸਲੇ ਨੂੰ ਸੁਪਰੀਮ....

ਹੰਕਾਰੀ ਸੱਤਾਧਾਰੀ ਚਾਹੁੰਦੇ ਹਨ ਕਿ ਅਸੀਂ ਸੱਤਾ 'ਤੇ ਸਵਾਲ ਨਾ ਉਠਾਈਏ ਪਰ ਅਸੀਂ ਅਜਿਹਾ ਕਰਦੇ ਰਹਾਂਗੇ : ਪ੍ਰਿਅੰਕਾ ਗਾਂਧੀ
ਨਵੀਂ ਦਿੱਲੀ, 07 ਜੁਲਾਈ : ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਮੋਦੀ ਸਰਨੇਮ ਟਿੱਪਣੀ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਅਸਿੱਧੇ ਤੌਰ 'ਤੇ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਹੰਕਾਰੀ ਸੱਤਾਧਾਰੀ ਚਾਹੁੰਦੇ ਹਨ ਕਿ ਅਸੀਂ ਸੱਤਾ 'ਤੇ ਸਵਾਲ ਨਾ ਉਠਾਈਏ ਪਰ ਅਸੀਂ ਅਜਿਹਾ ਕਰਦੇ ਰਹਾਂਗੇ। ਪ੍ਰਿਅੰਕਾ ਨੇ ਕਿਹਾ ਹੰਕਾਰੀ ਸੱਤਾ ਸੱਚ ਨੂੰ ਦਬਾਉਣ ਲਈ ਹਰ ਤਰਕੀਬ ਅਜ਼ਮਾ ਰਹੀ ਹੈ, ਇਹ ਜਨਤਾ ਦੇ ਹਿੱਤਾਂ ਨਾਲ ਜੁੜੇ....