ਨਵੀਂ ਦਿੱਲੀ, 30 ਅਪ੍ਰੈਲ : ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵਾਤਾਵਰਨ ਸਬੰਧੀ ਮੁਆਵਜ਼ਾ ਦੇਣਾ ਪਵੇਗਾ। ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਨੂੰ ਕਿਸਾਨਾਂ ’ਤੇ ਵਾਤਾਵਰਨ ਸਬੰਧੀ ਮੁਆਵਜ਼ਾ ਲਗਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਵਾਤਾਵਰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਸ ਸਿਲਸਿਲੇ ’ਚ ਨਿਯਮਾਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਅਧਿਕਾਰੀਆਂ ਮੁਤਾਬਕ, ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਨਿਰਦੇਸ਼ਾਂ ਦੀ....
ਰਾਸ਼ਟਰੀ

ਨਵੀਂ ਦਿੱਲੀ, 30 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਨੇ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮਨ ਕੀ ਬਾਤ ਪ੍ਰੋਗਰਾਮ ਇੱਕ ਜਨ ਅੰਦੋਲਨ ਬਣ ਗਿਆ ਹੈ। 'ਮਨ ਕੀ ਬਾਤ' ਕਰੋੜਾਂ ਭਾਰਤੀਆਂ ਦਾ ਮਨ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੁੰਦਾ ਹੈ। 3 ਅਕਤੂਬਰ 2014 ਨੂੰ ਅਸੀਂ 'ਮਨ ਕੀ ਬਾਤ' ਦਾ ਸਫ਼ਰ ਸ਼ੁਰੂ ਕੀਤਾ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਮਨ ਕੀ....

ਭਿਵੰਡੀ, 30 ਅਪ੍ਰੈਲ : ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਠਾਣੇ ਪੁਲੀਸ ਨੇ ਇਸ ਮਾਮਲੇ ਵਿੱਚ ਬਿਲਡਰ ਇੰਦਰਪਾਲ ਪਾਟਿਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 304 (2), 337, 338 ਅਤੇ 42 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ....

ਪਹਿਲਾ ਸਥਾਨ ਹਰਿਗੋਬਿੰਦ ਏਨਕਲੇਵ, ਦੂਜਾ ਸਥਾਨ ਫ਼ਤਹਿ ਨਗਰ ਅਤੇ ਤੀਜਾ ਸਥਾਨ ਕਾਲਕਾ ਜੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਹਾਸਲ ਕੀਤਾ ਗੁਰਮਤਿ ਕੁਇਜ਼ ਮੁਕਾਬਲੇ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੋੜਨਾ: ਕਾਹਲੋਂ ਨਵੀਂ ਦਿੱਲੀ, 30 ਅਪ੍ਰੈਲ : ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਵੇਂ ਜਨਮ....

ਨਵੀਂ ਦਿੱਲੀ, 28 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਐਫਐਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਰੇਡੀਓ ਦੀ ਐਫਐਮ ਸੇਵਾ ਦਾ ਇਹ ਵਿਸਤਾਰ ਆਲ ਇੰਡੀਆ ਐਫਐਮ ਬਣਨ ਵੱਲ ਇੱਕ ਅਹਿਮ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 ਐਫਐਮ ਪ੍ਰਸਾਰਣ ਦਾ ਇਹ ਲਾਂਚ ਦੇਸ਼ ਦੇ 85 ਜ਼ਿਲ੍ਹਿਆਂ ਦੇ 2 ਕਰੋੜ ਲੋਕਾਂ ਲਈ ਤੋਹਫੇ ਵਾਂਗ ਹੈ। ਪੀਐੱਮ ਨੇ ਕਿਹਾ ਕਿ ਕੁਝ ਦਿਨਾਂ ਬਾਅਦ....

ਨਵੀਂ ਦਿੱਲੀ, 28 ਅਪ੍ਰੈਲ : ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੂੰ ਦੱਸਿਆ ਕਿ ਐਫਆਈਆਰ ਅੱਜ....

25 ਅਪਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ। ਉਨ੍ਹਾਂ ਦੇ ਦੇਹਾਂਤ ਨਾਲ, ਮੈਂ ਇੱਕ ਪਿਤਾ ਸਮਾਨ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ। ਇੱਕ ਤੋਂ ਵੱਧ ਢੰਗਾਂ ਨਾਲ, ਉਨ੍ਹਾਂ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਆਕਾਰ ਦਿੱਤਾ, ਜਿਸ ਨੂੰ ਬੇਮਿਸਾਲ ਆਖਿਆ ਜਾ ਸਕਦਾ ਹੈ। ਬਾਦਲ ਸਾਹਿਬ ਇੱਕ ਵੱਡੇ ਨੇਤਾ ਸਨ, ਇਸ ਗੱਲ ਨੂੰ ਆਮ ਤੌਰ ’ਤੇ ਮੰਨਿਆ ਜਾਂਦਾ ਹੈ। ਪਰ....

ਨਵੀਂ ਦਿੱਲੀ, ਪੀਟੀਆਈ : ਦੇ ਸ਼ ’ਚ ਕੋਰੋਨਾ ਦੇ 9355 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 57,410 ਰਹਿ ਗਈ ਹੈ। ਕੋਰੋਨਾ ਨਾਲ 26 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 5,31,424 ਹੋ ਗਈ ਹੈ। ਇਸ ਬਿਮਾਰੀ ਨਾਲ ਹੁਣ ਤੱਕ ਦੇਸ਼ ’ਚ 4.49 ਕਰੋੜ ਲੋਕ ਪੀੜਤ ਹੋ ਚੁੱਕੇ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਕੁੱਲ ਪੀੜਤਾਂ ਦਾ 0.13 ਫ਼ੀਸਦੀ ਹੈ। ਇਸ ਦੌਰਾਨ ਰੋਜ਼ਾਨਾ ਇਨਫੈਕਸ਼ਨ ਦਰ 4.08 ਫ਼ੀਸਦੀ ਤੇ....

ਬੈਂਗਲੁਰੂ, 27 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੂੰ 'ਡਬਲ ਇੰਜਣ' ਵਾਲੀ ਸਰਕਾਰ ਦੇ ਫਾਇਦੇ ਅਤੇ ਨੁਕਸਾਨਾਂ ਦੀ ਸੂਚੀ ਬਣਾਉਣ ਲਈ ਕਿਹਾ ਅਤੇ 'ਮੌਜ-ਮਸਤੀ' ਦੇ ਸੱਭਿਆਚਾਰ ਤੋਂ ਸਾਵਧਾਨ ਰਹਿਣ ਦਾ ਸੱਦਾ ਦਿੱਤਾ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਜਿਸ ਪਾਰਟੀ ਦੀ 'ਵਾਰੰਟੀ' ਖ਼ਤਮ ਹੋ ਚੁੱਕੀ ਹੈ, ਉਸ ਦੀ 'ਗਾਰੰਟੀ' (ਚੋਣ ਵਾਅਦਿਆਂ) ਦਾ ਕੀ ਮਤਲਬ ਹੈ। ਇੱਥੇ ਲੱਖਾਂ ਭਾਜਪਾ ਵਰਕਰਾਂ ਨੂੰ ਇੱਕ....

ਬੈਂਗਲੁਰੂ, ਏਐਨਆਈ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕਲਬੁਰਗੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਇਤਰਾਜ਼ਯੋਗ ਟਿੱਪਣੀ ਵੀ ਕੀਤੀ। ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ....ਵਰਗੇ ਹਨ, ਤੁਸੀਂ ਸੋਚ ਸਕਦੇ ਹੋ ਕਿ ਇਹ ਜ਼ਹਿਰ ਹੈ ਜਾਂ ਨਹੀਂ? ਜੇ ਤੁਸੀਂ (ਜ਼ਹਿਰ) ਖਾ ਲਵੋਗੇ, ਤਾਂ ਤੂੰ ਮਰ....

ਨਵੀਂ ਦਿੱਲੀ, 27 ਅਪ੍ਰੈਲ : ਰੱਖਿਆ ਮੰਤਰੀ ਰਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਲੀ ਸ਼ਾਂਗਫੂ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਹੋਈ ਇਹ ਮੀਟਿੰਗ ਸ਼ਛੌ ਰੱਖਿਆ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਹੋਈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਦਾ ਵਿਕਾਸ ਸਰਹੱਦਾਂ ‘ਤੇ ਸ਼ਾਂਤੀ ‘ਤੇ ਨਿਰਭਰ ਕਰਦਾ ਹੈ। ਲ਼ਅਛ ‘ਤੇ ਸਾਰੇ ਮੁੱਦਿਆਂ ਨੂੰ ਮੌਜੂਦਾ ਦੁਵੱਲੇ ਸਮਝੌਤਿਆਂ ਅਤੇ ਵਚਨਬੱਧਤਾਵਾਂ ਅਨੁਸਾਰ ਹੱਲ ਕਰਨ ਦੀ ਲੋੜ ਹੈ। ਦੋਵੇਂ ਦੇਸ਼ਾਂ ਦੇ ਰਿਸ਼ਤੇ ਤਾਂ ਹੀ ਮਜ਼ਬੂਤ ਹੋ ਸਕਦੇ ਹਨ ਜਦੋਂ....

ਦਾਂਤੇਵਾੜਾ, 27 ਅਪ੍ਰੈਲ : ਛੱਤੀਸਗੜ੍ਹ ਦੇ ਦਾਂਤੇਵਾੜਾ ਦੇ ਅਰਨਪੁਰ ਵਿਖੇ ਸ਼ਹੀਦ ਹੋਏ 10 ਜਵਾਨਾਂ ਨੂੰ ਅੰਤਿਮ ਸਲਾਮੀ ਦਿੱਤੀ ਗਈ । ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭੁਪੇਸ਼ ਬਘੇਲ ਦੇ ਨਾਲ ਗ੍ਰਹਿ ਮੰਤਰੀ ਤਾਮਰਧਵਾਜ ਸਾਹੂ ਵੀ ਦਾਂਤੇਵਾੜਾ ਪਹੁੰਚੇ । ਦੋਵਾਂ ਆਗੂਆਂ ਨੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵੀ ਮੋਢਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਇੱਥੇ....

ਨਵੀਂ ਦਿੱਲੀ, 26 ਅਪ੍ਰੈਲ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਸਮਰਥਨ ਕਰਦੇ ਹੋਏ ਬੁੱਧਵਾਰ ਨੂੰ ਪੁੱਛਿਆ ਕਿ ਦਿੱਲੀ ਪੁਲਿਸ 'ਤੇ ਕਿਸ ਦਾ ਦਬਾਅ ਹੈ ਅਤੇ ਕੀ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਕਿ ''ਖਿਡਾਰੀ ਦੇਸ਼ ਦਾ ਮਾਣ ਹਨ, ਕਿਉਂਕਿ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ, ਅਣਥੱਕ ਮਿਹਨਤ ਅਤੇ ਬਹੁਤ ਸਹਿਣ....

ਦਾਂਤੇਵਾੜਾ, 26 ਅਪ੍ਰੈਲ : ਛੱਤੀਸਗੜ੍ਹ 'ਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨਕਸਲੀਆਂ ਨੇ ਦਾਂਤੇਵਾੜਾ ਦੇ ਅਰਨਪੁਰ 'ਚ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਜਵਾਨਾਂ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਆਈਈਡੀ ਧਮਾਕਾ ਕੀਤਾ ਹੈ। ਸੂਚਨਾ ਮਿਲਣ ਤੋਂ ਬਾਅਦ ਇਲਾਕੇ 'ਚ ਵਾਧੂ ਪੁਲਸ ਫੋਰਸ ਭੇਜ ਦਿੱਤੀ ਗਈ ਹੈ। ਮਰਨ....

ਮਾਂਡਿਆ, 25 ਅਪ੍ਰੈਲ : ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਦਰਦਨਾਕ ਘਟਨਾ ਵਿਚ ਇਕ ਹੀ ਪਰਿਵਾਰ ਦੇ ਪੰਜ ਵਿਅਕਤੀ ਤੈਰਦੇ ਹੋਏ ਨਹਿਰ ਵਿਚ ਡੁੱਬ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਮਹਿਤਾਬ (10), ਅਨੀਸ਼ਾ ਬੇਗਮ (34), ਤਸਮੀਆ (22), ਅਸ਼ਰਕ (28) ਅਤੇ ਆਫੀਕਾ (22) ਵਜੋਂ ਹੋਈ ਹੈ। ਇਹ ਸਾਰੇ ਰਮਜ਼ਾਨ ਤੋਂ ਬਾਅਦ ਛੁੱਟੀਆਂ ਮਨਾਉਣ ਲਈ ਬੈਂਗਲੁਰੂ ਤੋਂ ਆਪਣੀ ਦਾਦੀ ਦੇ ਘਰ ਆਏ ਸਨ। ਫਾਇਰ ਫੋਰਸ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ....