ਨਵੀਂ ਦਿੱਲੀ, 19 ਅਪਰੈਲ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ 'ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019' ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ। ਸ਼ੇਰਗਿੱਲ ਨੇ ਠਾਕੁਰ ਨੂੰ ਦੱਸਿਆ....
ਰਾਸ਼ਟਰੀ

ਨਵੀਂ ਦਿੱਲੀ, 19 ਅਪ੍ਰੈਲ : ਭਾਰਤ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਵਿੱਚ ਹੁਣ ਚੀਨ ਨਾਲੋਂ ਲਗਭਗ 3 ਮਿਲੀਅਨ ਵੱਧ ਲੋਕ ਹਨ। ਅੰਕੜਿਆਂ ਅਨੁਸਾਰ ਭਾਰਤ ਦੀ ਆਬਾਦੀ 142 ਕਰੋੜ 86 ਲੱਖ ਹੈ। ਦੂਜੇ ਪਾਸੇ ਚੀਨ ਦੀ ਆਬਾਦੀ ਸਿਰਫ਼ 142 ਕਰੋੜ 57 ਲੱਖ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ ਦੀ 'ਸਟੇਟ ਆਫ ਵਰਲਡ ਪਾਪੂਲੇਸ਼ਨ ਰਿਪੋਰਟ, 2023' ਦੇ ਅਨੁਸਾਰ, ਡੇਟਾ ਫਰਵਰੀ 2023 ਤੱਕ ਉਪਲਬਧ ਜਾਣਕਾਰੀ ਨੂੰ....

ਚੇਨਈ, 19 ਅਪ੍ਰੈਲ : ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲੇ ਦੇ ਹੋਸੂਰ 'ਚ ਬੁੱਧਵਾਰ ਨੂੰ ਬਾਈਕ ਸਟੰਟ ਕਰਦੇ ਹੋਏ ਦੋ ਨੌਜਵਾਨਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹੋਸੂਰ ਦੇ ਰਹਿਣ ਵਾਲੇ ਸਾਬਰੀ (24) ਅਤੇ ਹਰਸ਼ਾ (24) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਵੇਂ ਨੌਜਵਾਨ ਆਪਣੇ ਦੋਸਤ ਨੇਬਿਕ ਦੇ ਨਾਲ....

ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ : ਅਮਿਤ ਸ਼ਾਹ
ਨਵੀਂ ਦਿੱਲੀ, 19 ਅਪ੍ਰੈਲ : ਦੇਸ਼ ‘ਚੋ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਜਾਣਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ, ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਸ਼ਾ ਵਿਰੋਧੀ ਟਾਸਕ ਫੋਰਸਾਂ ਦੇ ਮੁਖੀਆਂ ਦੀ ਪਹਿਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ....

ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਰੱਜ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਹੈ ਆਪਣੀ ਵੋਟ ਬਰਬਾਦ ਕਰਨਾ, ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਹੈ ਝੂਠ ਅਤੇ ਜੁਮਲੇ ਨੂੰ ਵੋਟ ਕਰਨਾ: ਮਾਨ ਅਸੀਂ (‘ਆਪ) ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੇ ਹਾਂ; ਉਹ (ਭਾਜਪਾ) ਧਰਮ ਅਤੇ ਜਾਤ ਦੀ ਗੱਲ ਕਰਦੇ ਹਨ: ਭਗਵੰਤ ਮਾਨ ਚੰਡੀਗੜ੍ਹ, 19 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ....

ਨਵੀਂ ਦਿੱਲੀ, 18 ਅਪ੍ਰੈਲ : ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7633 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਮਹਾਮਾਰੀ ਕਾਰਨ 11 ਲੋਕਾਂ ਦੀ ਜਾਨ ਜਾ ਚੁੱਕੀ ਹੈ। ਰੋਜ਼ਾਨਾ ਸਕਾਰਾਤਮਕਤਾ ਦਰ ਵੀ ਵਧ ਕੇ 3.62% ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 9,111 ਮਾਮਲੇ ਸਾਹਮਣੇ ਆਏ ਸਨ। ਇੰਨਾ ਹੀ ਨਹੀਂ 27 ਲੋਕਾਂ ਦੀ ਜਾਨ ਚਲੀ ਗਈ ਸੀ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 6,702 ਲੋਕ ਠੀਕ ਹੋਏ ਹਨ। ਹੁਣ ਦੇਸ਼ ਵਿੱਚ 61,233 ਐਕਟਿਵ ਕੇਸ ਹਨ। ਇਸ....

ਪੁਣੇ 18 ਅਪ੍ਰੈਲ : ਮਹਾਰਾਸ਼ਟਰ ਦੇ ਜਿਲ੍ਹੇ ਪੁਣੇ ਦੇ ਪਿੰਪਰੀ ਚਿੰਚਵਾੜ ਦੇ ਰਾਵਲ ਕੀਵਾਲ ‘ਚ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 2 ਲੋਕਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ 4 ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਬੀਤੀ ਸ਼ਾਮ 6.30 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ, ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਵਤ ਕੀਵਾਲ....

ਕਰਨਾਲ, 18 ਅਪ੍ਰੈਲ : ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਹਰਿਆਣਾ ਦੇ ਕਰਨਾਲ 'ਚ ਚੌਲ ਮਿੱਲ ਦੀ ਤੀਜੀ ਮੰਜ਼ਿਲਾ ਡਿੱਗ ਗਈ। ਤਿੰਨ ਮੰਜ਼ਿਲਾ ਰਾਈਸ ਮਿੱਲ ਦੇ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਰਾਈਸ ਮਿੱਲ ਦੀ ਇਮਾਰਤ ਡਿੱਗਣ ਕਾਰਨ ਚਾਰੇ ਪਾਸੇ ਡਰ ਦਾ ਮਾਹੌਲ ਹੈ। ਮਿੱਲ ਦੇ ਮਲਬੇ ਹੇਠ ਕਈ ਮਜ਼ਦੂਰਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਕਈ ਚਾਵਲ ਮਿੱਲ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ, ਪੁਲਿਸ ਅਤੇ ਐਂਬੂਲੈਂਸ....

ਹੁਬਲੀ, 18 ਅਪ੍ਰੈਲ : ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨਾਂ ਲੋਕਾਂ ਨੂੰ 'ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ ਅਤੇ ਦਿੱਲੀ ਅਤੇ ਪੰਜਾਬ ਇਸਦੀ....

ਨਵੀਂ ਦਿੱਲੀ, ਏਜੰਸੀ : ਕੋਰੋਨਾ ਵਾਇਰਸ ਸੰਕ੍ਰਮਣ ਦੇ ਸਰਗਰਮ ਮਾਮਲਿਆਂ ਵਿਚ ਇਕ ਵਾਰ ਫਿਰ ਵਾਧਾ ਹੋਇਆ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿਚ 9,111 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਹ ਗਿਣਤੀ ਘੱਟ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸਰਗਰਮ ਮਾਮਲਿਆਂ ਵਿਚ ਵਾਧਾ ਜਾਰੀ ਹੈ। ਇਸ ਦਾ ਮਤਲਬ ਹੈ ਕਿ ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ....

ਧੌਲਪੁਰ, 17 ਅਪ੍ਰੈਲ : ਰਾਜਸਥਾਨ ਦੇ ਧੌਲਪੁਰ- ਕਰੌਲੀ ਹਾਈਵੇ ਤੇ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ‘ਚ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਅਤੇ 4 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਧੂ ਨਗਰ ਕਲੋਨੀ ਆਗਰਾ (ੳੇੁਤਰ ਪ੍ਰਦੇਸ਼) ਦੇ 8 ਵਾਸੀ ਕੈਲਾ ਦੇਵੀ ਦੇ ਦਰਸ਼ਨਾਂ ਲਈ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਜਦੋਂ ਉਹ ਧੌਲਪੁਰ –ਕਰੌਲੀ ਹਾਈਵੇ-11ਬੀ ਤੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ....

ਮੁੰਬਈ, 17 ਅਪ੍ਰੈਲ : ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਐਤਵਾਰ ਨੂੰ ਮਹਾਰਾਸ਼ਟਰ ਭੂਸ਼ਣ ਸਮਾਗਮ ਦੌਰਾਨ ਹੀਟ ਸਟ੍ਰੋਕ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਹਸਪਤਾਲ 'ਚ 24 ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ 'ਚ 8 ਔਰਤਾਂ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਬਜ਼ੁਰਗ ਹਨ। ਇਹ ਪ੍ਰੋਗਰਾਮ ਨਵੀਂ ਮੁੰਬਈ ਦੇ ਖਾਰਘਰ ਦੇ ਇੱਕ ਵੱਡੇ ਮੈਦਾਨ ਵਿੱਚ ਸਵੇਰੇ 11.30 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲਿਆ। ਇਸ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਰਿਹਾ।ਇਸ ਸਮਾਗਮ ਵਿੱਚ ਗ੍ਰਹਿ....

ਖਾਰਟੂਮ, 17 ਅਪ੍ਰੈਲ : ਸੂਡਾਨ ਡਾਕਟਰਜ਼ ਯੂਨੀਅਨ ਦੀ ਕਮੇਟੀ ਅਨੁਸਾਰ ਸੋਮਵਾਰ ਨੂੰ ਸੂਡਾਨ ਦੀ ਫੌਜ ਅਤੇ ਸ਼ਕਤੀਸ਼ਾਲੀ ਨੀਮ ਫੌਜੀ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਵਿਚਕਾਰ ਲੜਾਈ ਕਾਰਨ ਲਗਭਗ 100 ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਸੈਂਕੜੇ ਜ਼ਖਮੀ ਹੋ ਗਏ ਹਨ। ਐਤਵਾਰ ਨੂੰ ਦੇਸ਼ ਭਰ ਵਿੱਚ ਲੜਾਈ ਦੇ ਦੂਜੇ ਦਿਨ ਦੇ ਦੌਰਾਨ, ਕੁੱਲ 41 ਨਾਗਰਿਕ ਮਾਰੇ ਗਏ ਸਨ, ਸ਼ਨੀਵਾਰ ਨੂੰ 56 ਤੋਂ ਇਲਾਵਾ, ਮੁੱਖ ਤੌਰ 'ਤੇ ਰਾਜਧਾਨੀ ਖਾਰਟੂਮ ਵਿੱਚ, ਸੁਤੰਤਰ ਕਮੇਟੀ ਨੇ ਇੱਕ ਬਿਆਨ ਵਿੱਚ ਕਿਹਾ। ਇਸਨੇ ਹੁਣ ਤੱਕ....

ਕੋਲਾਰ, 16 ਅਪ੍ਰੈਲ : ਕਰਨਾਟਕ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਵੇਗੀ ਅਤੇ ਨਵੀਂ ਸਰਕਾਰ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਆਪਣੇ ਚੋਣ ਵਾਅਦਿਆਂ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦੇਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਰੈਲੀ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਐਲਾਨੀਆਂ ਗਈਆਂ ਚੋਣ ‘ਗਾਰੰਟੀਆਂ’ ਵਿੱਚ ‘ਗ੍ਰਹਿ ਜਯੋਤੀ’ ਤਹਿਤ ਹਰ ਮਹੀਨੇ 200 ਯੂਨਿਟ ਮੁਫ਼ਤ ਬਿਜਲੀ, ‘ਗ੍ਰਹਿ ਲਕਸ਼ਮੀ’ ਸਕੀਮ ਤਹਿਤ ਪਰਿਵਾਰ ਦੀ....

ਇਕੋਨਾ, 16 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਇਕੋਨਾ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇਕ ਮੈਂਬਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਉਹ ਇਨੋਵਾ ਗੱਡੀ ਉੱਤੇ ਕੰਟਰੋਲ ਗੁਆ ਬੈਠਾ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਸੜਕ ਕਿਨਾਰੇ ਟੋਏ ਵਿੱਚ ਜਾ ਡਿੱਗੀ।ਮ੍ਰਿਤਕਾਂ ਦੀ ਪਛਾਣ ਹੀਰਾਲਾਲ ਉਰਫ ਸ਼ੈਲੇਂਦਰ ਗੁਪਤਾ (30) ਵਾਸੀ ਪਿੰਡ....