ਰਾਸ਼ਟਰੀ

2024 ਦੇ ਅਖੀਰ ਤੋਂ ਪਹਿਲਾਂ ਭਾਰਤ ਵਿਚ ਸੜਕ ਦਾ ਬੁਨਿਆਦੀ ਢਾਂਚਾ ਅਮਰੀਕਾ ਦੇ ਬਰਾਬਰ ਹੋ ਜਾਵੇਗਾ : ਗਡਕਰੀ
ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ 2024 ਦੇ ਅਖੀਰ ਤੋਂ ਪਹਿਲਾਂ ਭਾਰਤ ਵਿਚ ਸੜਕ ਦਾ ਬੁਨਿਆਦੀ ਢਾਂਚਾ ਅਮਰੀਕਾ ਦੇ ਬਰਾਬਰ ਹੋ ਜਾਵੇਗਾ। ਨਿਤਿਨ ਗਡਕਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਭਾਰਤ ਇਕ ਊਰਜਾ ਨਿਰਯਾਤ ਵਜੋਂ ਖੁਦ ਨੂੰ ਸਥਾਪਤ ਕਰਨ ਲਈ ਬੇਹਤਰ ਸਥਿਤੀ ਵਿਚ ਹੈ। ਫਿੱਕੀ ਦੇ 95ਵੇਂ ਸਾਲਾਨਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਅਸੀਂ ਦੇਸ਼ ਵਿਚ ਵਿਸ਼ਵ ਪੱਧਰੀ ਸੜਕ ਢਾਂਚਾ ਬਣਾ ਰਹੇ....
ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਕੀਤੇ ਜਾਣਗੇ : ਕੇਂਦਰੀ ਮੰਤਰੀ ਤੋਮਰ
ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਕੀਤੇ ਜਾਣਗੇ, ਇਹ ਜਾਣਕਾਰੀ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇੱਕ ਬਿਆਨ ਰਾਹੀਂ ਦਿੱਤੀ ਹੈ। ਇਸ ਤੋਂ ਇਲਾਵਾ ਐੱਮਐੱਸਪੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ....
ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਤੀਸਰੀਵਾਰ ਜਿੱਤਿਆ ਟੀ-20 ਵਿਸ਼ਵ ਕੱਪ
ਬੈਂਗਲੁਰੂ : ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਗਏ T-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ। ਭਾਰਤ ਨੇ ਲਗਾਤਾਰ ਤੀਜੀ ਵਾਰ ਖਿਤਾਬ ਜਿੱਤਿਆ। ਇਹ ਟੂਰਨਾਮੈਂਟ ਦਾ ਸਿਰਫ਼ ਤੀਜਾ ਸੀਜ਼ਨ ਸੀ। ਹੁਣ ਤੱਕ ਕੋਈ ਹੋਰ ਟੀਮ ਖ਼ਿਤਾਬ ਜਿੱਤਣ ਵਿੱਚ ਸਫਲ ਨਹੀਂ ਹੋ ਸਕੀ ਹੈ। ਇਸ ਮੈਚ ‘ਚ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 2 ਵਿਕਟਾਂ ‘ਤੇ 277 ਦੌੜਾਂ ਬਣਾਈਆਂ। ਰਮੇਸ਼ ਨੇ 63 ਗੇਂਦਾਂ ‘ਤੇ ਅਜੇਤੂ 136....
ਤੇਲੰਗਾਨਾ ਦੇ ਮਨਚੇਰੀਅਲ ਵਿੱਚ ਆਪਣੀ ਰਿਹਾਇਸ਼ 'ਤੇ ਸੁੱਤੇ ਪਏ ਪਰਿਵਾਰ ਦੇ 6 ਮੈਂਬਰਾਂ ਦੀ ਅੱਗ ਹਾਦਸੇ ਵਿੱਚ ਮੌਤ
ਹੈਦਰਾਬਾਦ : ਸ਼ਨੀਵਾਰ ਤੜਕੇ ਤੇਲੰਗਾਨਾ ਦੇ ਮਨਚੇਰੀਅਲ ਵਿੱਚ ਆਪਣੀ ਰਿਹਾਇਸ਼ 'ਤੇ ਸੁੱਤੇ ਹੋਏ ਇੱਕ ਪਰਿਵਾਰ ਦੇ 6 ਮੈਂਬਰਾਂ ਦੀ ਅੱਗ ਹਾਦਸੇ ਵਿੱਚ ਮੌਤ ਹੋ ਗਈ। ਮਨਚੇਰੀਅਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੈਂਕਟਪੁਰ ਵਿਖੇ ਵਾਪਰੀ। ਇੱਕ ਜੋੜੇ - ਮਾਸਾ ਸਿਵਯਾ ਅਤੇ ਉਸਦੀ ਪਤਨੀ ਪਦਮਾ - ਉਹਨਾਂ ਦੀ ਰਿਸ਼ਤੇਦਾਰ ਸ਼ਾਂਤਾਯਾ, ਪਦਮਾ ਦੀ ਭਤੀਜੀ ਮੌਲਿਕਾ ਅਤੇ ਉਸਦੇ ਬੱਚੇ - ਹਿਮਾਬਿੰਦੂ ਅਤੇ ਸਵੀਟੀ - ਦੀ ਮੌਕੇ 'ਤੇ ਮੌਤ ਹੋ ਗਈ। ਇੰਝ ਜਾਪਦਾ ਹੈ ਕਿ ਉਹ ਸਾਰੇ ਮਰੇ ਜਦੋਂ ਉਹ ਸੁੱਤੇ ਹੋਏ ਸਨ ਕਿਉਂਕਿ....
ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ 'ਚ ਵੱਡੇ ਫਰਕ ਨਾਲ ਵਾਧਾ ਹੋਇਆ, ਭਾਰਤ ਅੰਦਰ ਸਭ ਤੋਂ ਸਸਤਾ ਪੈਟਰੋਲ’ : ਪੁਰੀ
ਨਵੀਂ ਦਿੱਲੀ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਭਾਰਤ ‘ਚ ਪੈਟਰੋਲ ਦੀਆਂ ਕੀਮਤਾਂ ਸ਼ਾਇਦ ਦੂਜੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਘੱਟ ਹਨ। ਇੰਨਾ ਹੀ ਨਹੀਂ ਸੰਸਦ ਵਿੱਚ ਹਰਦੀਪ ਪੁਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡੇ ਫਰਕ ਨਾਲ ਵਾਧਾ ਹੋਇਆ ਹੈ। ਇਹ ਕਈ ਵਾਰ 40 ਜਾਂ 50 ਪ੍ਰਤੀਸ਼ਤ ਤੋਂ ਵੱਧ ਵਧਿਆ ਹੈ, ਜਦੋਂ ਕਿ ਅਜਿਹੇ ਸਮੇਂ ਵਿੱਚ ਵੀ ਭਾਰਤ....
'ਸਾਡੀ ਪਾਰਟੀ ਫਾਸੀਵਾਦੀ, ਤਾਨਾਸ਼ਾਹੀ ਪਾਰਟੀ ਨਹੀਂ ਹੈ : ਰਾਹੁਲ ਗਾਂਧੀ
ਜੈਪੁਰ (ਏਜੰਸੀ) : ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 100ਵੇਂ ਦਿਨ ਦੀ ਸਮਾਪਤੀ ਮੌਕੇ ਰਾਜਸਥਾਨ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫਰੰਸ 'ਚ ਰਾਹੁਲ ਗਾਂਧੀ ਨੇ ਰਾਜਸਥਾਨ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਟਿੱਪਣੀ ਕੀਤੀ। ਰਾਹੁਲ ਗਾਂਧੀ ਨੇ ਕਿਹਾ, 'ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਇਹ ਹੈ ਕਿ ਹੇਠਲੇ ਪੱਧਰ ਦੇ ਵਰਕਰਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ, 'ਜਿੱਥੋਂ ਤੱਕ ਬਿਆਨਬਾਜ਼ੀ ਦਾ ਸਵਾਲ ਹੈ, ਇਹ ਪ੍ਰੈਸ ਲਈ ਹੈ। ਤੁਸੀਂ ਲੋਕ ਇਸ ਦਾ ਮਜ਼ਾਕ....
ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ ਅਤੇ ਗੈਰ ਸੱਭਿਅਕ ਹੈ : ਵਿਦੇਸ਼ ਮੰਤਰਾਲਾ
ਨਵੀਂ ਦਿੱਲੀ (ਏਐੱਨਆਈ) : ਭਾਰਤ ਨੇ ਪਾਕਿਸਤਾਨ ਦੀ ਟਿੱਪਣੀ ਦਾ ਕਰਾਰਾ ਜਵਾਬ ਦਿੱਤਾ ਹੈ ਅਤੇ ਪਾਕਿਸਤਾਨ ਦੇ ਬਿਆਨ ਨੂੰ ਗੈਰ-ਸਭਿਅਕ ਕਰਾਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਟਿੱਪਣੀਆਂ ਪਾਕਿਸਤਾਨ ਲਈ ਵੀ ਨੀਵੇਂ ਪੱਧਰ ਦਾ ਬਿਆਨ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸਪੱਸ਼ਟ ਤੌਰ 'ਤੇ 1971 ਦੇ ਇਸ ਦਿਨ ਨੂੰ ਭੁੱਲ ਗਏ ਹਨ, ਜੋ....
‘ਭਈਆ’ ਪੰਜਾਬੀ ਨਹੀਂ ਬੋਲ ਸਕਦਾ, ਇਹ ਜਵਾਬ ਉਨ੍ਹਾਂ ਲੋਕਾਂ ਨੂੰ ਜੋ ਕਹਿੰਦੇ ਸਨ ਕਿ ਉਹ ਪੰਜਾਬੀ ਨਹੀਂ ਬੋਲ ਸਕਦੇ : ਤਿਵਾੜੀ
ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਪਹਿਲੀ ਵਾਰ ਪੰਜਾਬੀ ਬੋਲੀ। ਇਸ ਦਾ ਵੀਡੀਓ ਉਨ੍ਹਾਂ ਨੇ ਖੁਦ ਜਾਰੀ ਕੀਤਾ ਹੈ। ਉਨਾਂ ਨੇ ਇਹ ਜਵਾਬ ਉਨ੍ਹਾਂ ਲੋਕਾਂ ਨੂੰ ਦਿੱਤਾ ਜੋ ਕਹਿੰਦੇ ਸਨ ਕਿ ਉਹ ਪੰਜਾਬੀ ਨਹੀਂ ਬੋਲ ਸਕਦੇ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀਡੀਓ ਨੂੰ ਟਵੀਟ ਕੀਤਾ ਅਤੇ ਲਿਖਿਆ, ”ਮੇਰੇ ਨਿੱਜੀ ਨਜ਼ਰੀਏ ਤੋਂ ਇਹ ਸ਼ਾਨਦਾਰ ਹੈ। ਮੈਂ ਸੰਸਦ ਵਿੱਚ ਪਹਿਲੀ ਵਾਰ ਪੰਜਾਬੀ ਬੋਲਿਆ। ਮੇਰੇ ਪਿਤਾ ਪੰਜਾਬੀ ਹਿੰਦੂ ਅਤੇ ਮਾਤਾ ਜੱਟ ਸਿੱਖ ਹਨ। ਪਿਛਲੀਆਂ ਤਿੰਨ ਲੋਕ ਸਭਾ....
ਅਧਿਆਪਕਾ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ, ਮਾਮਲਾ ਦਰਜ
ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੋਂ ਸੁੱਟ ਦਿੱਤਾ। ਬੱਚੀ ਹਿੰਦੂ ਰਾਓ ਦੇ ਸਿਰ ‘ਤੇ ਸੱਟ ਲੱਗੀ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਡਲ ਬਸਤੀ ਦੇ ਪ੍ਰਾਇਮਰੀ ਸਕੂਲ ‘ਚ ਅਧਿਆਪਕਾ ਗੀਤਾ ਦੇਸ਼ਵਾਲ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ। ਇਨ੍ਹਾਂ ਹੀ ਨਹੀਂ ਇਸ ‘ਤੋਂ ਬਾਅਦ ਗੀਤਾ ਨੇ ਉਸ ਨੂੰ ਪਹਿਲੀ....
ਰਾਜ ਸਭਾ ਮੈਂਬਰ ਸਾਹਨੀ ਨੇ ਖੇਤੀ ਲਾਗਤਾ ਤੇ ਕੀਮਤਾਂ ਕਮਿਸ਼ਨ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ : ਰਾਜ ਸਭਾ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਕਮੇਟੀ ਅਤੇ ਖੇਤੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ ਦਾ ਮੁੱਦਾ ਚੁੱਕਿਆ। ਵਿਕਰਮਜੀਤ ਨੇ ਇਹ ਗੱਲ ਉਦੋਂ ਚੁੱਕੀ, ਜਦੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੰਸਦ ‘ਚ ਐੱਮ.ਐੱਸ.ਪੀ. ਦੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਵਿਕਰਮਜੀਤ ਨੇ ਦੱਸਿਆ ਕਿ MSP ਕਮੇਟੀ ਵਿੱਚ ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ....
ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦੀ ਰਾਘਵ ਚੱਢਾ ਨੇ ਕੀਤੀ ਮੰਗ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਅਦਬੀਆਂ ਖਿਲਾਫ ਵੱਡਾ ਕਦਮ ਚੁੱਕਦਿਆਂ, ਸ਼ੁੱਕਰਵਾਰ ਨੂੰ ਸੰਸਦ ਵਿੱਚ ਬੇਅਦਬੀ ਨਾਲ ਸਬੰਧਤ ਆਈਪੀਸੀ ਦੀ ਧਾਰਾ ਵਿੱਚ ਸੋਧ ਕਰਨ ਦੀ ਮੰਗ ਕੀਤੀ ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਸਾਂਸਦ ਚੱਢਾ ਨੇ ਰਾਜ ਸਭਾ ਵਿੱਚ ਕੰਮਕਾਜ ਦੀ ਪ੍ਰਕਿਰਿਆ ਅਤੇ ਸੰਚਾਲਨ ਨਾਲ ਸਬੰਧਤ ਨਿਯਮ 267 ਦੇ ਤਹਿਤ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੂਚੀਬੱਧ ਕੰਮਕਾਜ ਨੂੰ ਮੁਅੱਤਲ ਕਰਨ ਲਈ ਸਦਨ ਵਿੱਚ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਫੋਨ 'ਤੇ ਕੀਤੀ ਗੱਲ, ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ।
ਨਵੀਂ ਦਿੱਲੀ (ਏਜੰਸੀ) : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਰੂਸ ਨੇ ਇਕ ਵਾਰ ਫਿਰ ਯੂਕਰੇਨ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਰੂਸ ਨੇ ਯੂਕਰੇਨ ਵਿੱਚ 60 ਤੋਂ ਵੱਧ ਮਿਜ਼ਾਈਲਾਂ ਦਾਗੀਆਂ ਹਨ। ਇਸ ਸਭ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਗੱਲਬਾਤ ਕੀਤੀ। ਨਿਊਜ਼ ਏਜੰਸੀ ਰਾਇਟਰਜ਼ ਨੇ ਕ੍ਰੇਮਲਿਨ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਕਈ ਪਹਿਲੂਆਂ ਦੀ ਸਮੀਖਿਆ ਪੀਐੱਮਓ ਨੇ ਕਿਹਾ ਕਿ ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ....
ਜੰਮੂ ਦੇ ਰਾਜੌਰੀ ਵਿੱਚ ਅਣਪਛਾਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਦੋ ਦੀ ਮੌਤ
ਰਾਜੌਰੀ : ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਤੜਕੇ ਦੋ ਸਥਾਨਕ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਕਾਰਨ ਇਲਾਕੇ ਵਿੱਚ ਤਣਾਅ ਦੀ ਸਥਿਤੀ ਬਣ ਗਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕ ਜੰਮੂ-ਰਾਜੌਰੀ ਹਾਈਵੇਅ ‘ਤੇ ਉਤਰ ਆਏ ਅਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ, ਸੁਰੱਖਿਆ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਇਸ ਦੌਰਾਨ ਫੌਜ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਸ਼ੁੱਕਰਵਾਰ ਤੜਕੇ ਰਾਜੌਰੀ ਦੇ ਫੌਜੀ ਹਸਪਤਾਲ ਨੇੜੇ ਅਣਪਛਾਤੇ ਅੱਤਵਾਦੀਆਂ....
ਭਾਰਤੀ ਅਤੇ ਚੀਨੀ ਸੈਨਿਕਾਂ ਵਿਚਕਾਰ ਝੜਪ ਤੋਂ ਬਾਅਦ ਸਰਹੱਦ 'ਤੇ ਭਾਰਤ ਨੇ ਆਪਣੀ ਚੌਕਸੀ ਵਧਾਈ : ਲੈਫਟੀਨੈਂਟ ਜਨਰਲ
ਨਵੀਂ ਦਿੱਲੀ (ਏਐੱਨਆਈ) : ਤਵਾਂਗ (ਅਰੁਣਾਚਲ ਪ੍ਰਦੇਸ਼) ਵਿੱਚ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਕਾਰ ਝੜਪ ਤੋਂ ਬਾਅਦ, ਭਾਰਤ ਨੇ ਸਰਹੱਦ 'ਤੇ ਆਪਣੀ ਚੌਕਸੀ ਵਧਾ ਦਿੱਤੀ ਹੈ। ਇਸ ਦੌਰਾਨ ਵਿਜੇ ਦਿਵਸ ਦੇ ਮੌਕੇ 'ਤੇ ਪੂਰਬੀ ਫੌਜ ਕਮਾਨ ਦੇ ਮੁਖੀ ਲੈਫਟੀਨੈਂਟ ਜਨਰਲ ਆਰ.ਪੀ.ਕਲਿਤਾ ਨੇ ਕਿਹਾ ਕਿ ਪੀਪਲਜ਼ ਲਿਬਰੇਸ਼ਨ ਆਰਮੀ (ਪੀ. ਐੱਲ. ਏ.) ਨੇ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ਨੂੰ ਪਾਰ ਕਰ ਕੇ ਇਸ ਦਾ ਵਿਰੋਧ ਕਰਦੇ ਹੋਏ ਇਸ ਪਾਸੇ ਦੇ ਸੈਨਿਕਾਂ ਨੂੰ ਡੀ. ਸੱਟਾਂ ਪ੍ਰਾਪਤ ਹੋਈਆਂ। ਇਸ ਦਾ ਸਥਾਨਕ ਪੱਧਰ 'ਤੇ....
ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਅਤੇ ਅਸ਼ੋਕ ਗਹਿਲੋਤ ਇੱਕ ਕਿਸਾਨ ਪਰਿਵਾਰ ਨਾਲ ਪੱਠੇ ਕੁਦਰਦੇ ਦਿੱਤੇ ਦਿਖਾਈ
ਦੌਸਾ (ਰਾਜਸਥਾਨ) : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਐਮ.ਪੀ. ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਕੱਲ੍ਹ ਰਾਜਸਥਾਨ ਵਿੱਚ ਹੈ, ਇਸ ਦੌਰਾਨ ਰਾਹੁਲ ਗਾਂਧੀ ਜਿੱਥੇ ਯਾਤਰਾ ਦੌਰਾਨ ਲੋਕਾਂ ਨੂੰ ਮਿਲਦੇ ਦਿਖਾਈ ਦੇ ਰਹੇ ਹਨ, ਉੱਥੇ ਉਨ੍ਹਾਂ ਦੀਆਂ ਕਈ ਤਰ੍ਹਾਂ ਦੀਆਂ ਦਿਲਚਸਪ ਤਸਵੀਰਾਂ ਸ਼ੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਰਹੀਆਂ ਹਨ। ਇਸ ਯਾਤਰਾ ਦੌਰਾਨ ਜਿੱਥੇ ਰਾਹੁਲ ਗਾਂਧੀ ਫੁੱਟਬਾਲ ਖੇਡਦੇ ਦਿਖਾਈ ਦਿੱਤੇ, ਉੱਥੇ ਬੱਚਿਆਂ ਨੂੰ ਗੋਂਦ ਲੈਣ ਦੀਆਂ ਤਸਵੀਰਾਂ ਵੀ ਦੇਖਣ ਨੂੰ ਮਿਲੀਆਂ।....