ਰਾਸ਼ਟਰੀ

ਉੜੀਸਾ ‘ਚ ਗੈਰ ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੇ ਕਾਰਨ ਚਾਰ ਲੋਕਾਂ ਦੀ ਮੌਤ, ਚਾਰ ਜਖ਼ਮੀ
ਭੁਵਨੇਸਵਰ, 06 ਮਾਰਚ : ਉੜੀਸਾ ਦੇ ਜਿਲ੍ਹਾ ਖੁਰਦਾ ‘ਚ ਇੱਕ ਗੈਰ ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕਾ ਹੋਣ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਦੋਂ ਕਿ ਚਾਰ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਪਿੰਡ ਭੁਸੰਦਪੁਰ ਨੇੜੇ ਵਾਪਰੀ ਇਹ ਘਟਨਾਂ ਉਸ ਸਮੇਂ ਵਾਪਰੀ ਜਦੋਂ ਡੋਲਾ ਤਿਉਹਾਰ ਹੋਣ ਕਰਕੇ ਪਟਾਕੇ ਬਣਾਏ ਜਾ ਰਹੇ ਸਨ, ਡੋਲਾ ਤਿਉਹਾਰ ਹੋਲੀ ਮੌਕੇ ਮਨਾਇਆ ਜਾਂਦਾ ਹੈ। ਇਸ ਸਬੰਧੀ ਖੁਰਦਾ ਦੇ ਕੂਲੈਕਟਰ ਕੇ. ਸੁਦਰਸ਼ਨ ਚੱਕਰਵਰਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 11 ਵਜੇ ਇਹ ਘਟਨਾਂ ਵਾਪਰਨ ਦੀ....
ਗੋਰਖ਼ਪੁਰ ਵਿਖੇ ਵਿਆਹ ‘ਚ ਰਸ-ਮਲਾਈ ਖਾਣ ਕਾਰਨ 100 ਤੋਂ ਵੱਧ ਮਹਿਮਾਨ ਬਿਮਾਰ ਹੋਏ, 40 ਨੂੰ ਹਸਪਤਾਲ ‘ਚ ਕਰਵਾਇਆ ਭਰਤੀ।
ਗੋਰਖ਼ਪੁਰ, 06 ਮਾਰਚ : ਬੀਤੇ ਕੱਲ੍ਹ ਗੋਰਖ਼ਪੁਰ ‘ਚ ਇੱਕ ਵਿਆਹ ‘ਚ ਰਸ-ਮਲਾਈ ਖਾਣ ਕਾਰਨ 100 ਤੋਂ ਵੱਧ ਮਹਿਮਾਨਾਂ ਦੇ ਬਿਮਾਰ ਹੋਣ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਵਿਆਹ ‘ਚ ਸ਼ਾਮਿਲ ਹੋਏ ਮਹਿਮਾਨਾਂ ਨੇ ਜਦੋਂ ਰਸ-ਮਲਾਈ ਖਾਧੀ ਤਾਂ ਉਨ੍ਹਾਂ ਦੇ ਪੇਟ ਵਿੱਚ ਦਰਦ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, 40 ਦੇ ਕਰੀਬ ਮਹਿਮਾਨਾਂ ਨੂੰ ਤਾਂ ਇਲਾਜ ਲਈ ਸੀਐਚਸੀ ਪਿਪਰਾਚ ਦੇ ਜਿਲ੍ਹਾ ਹਸਪਤਾਲ ਵਿੱਚ 12 ਐਬੂਲੈਂਸਾਂ ਰਾਹੀਂ ਭਰਤੀ ਕਰਵਾਉਣਾ ਪਿਆ, ਜਦਕਿ ਬਾਕੀਆਂ ਦਾ ਘਰ 'ਚ ਇਲਾਜ ਚੱਲ ਰਿਹਾ ਹੈ।....
ਈਡੀ ਨੇ 5.51 ਕਰੋੜ ਰੁਪਏ ਦੇ ਸੋਨੇ ਅਤੇ ਹੀਰਿਆਂ ਦੇ ਗਹਿਣੇ ਕੀਤੇ ਜ਼ਬਤ
ਨਾਗਪੁਰ, 06 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਾਗਪੁਰ ਸ਼ਹਿਰ ਵਿੱਚ ਰੀਅਲ ਅਸਟੇਟ ਕਾਰੋਬਾਰੀਆਂ ਦੀਆਂ 17 ਜਾਇਦਾਦਾਂ 'ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਕਜ ਮੇਹਦੀਆ ਅਤੇ ਹੋਰਾਂ ਦੇ ਨਿਵੇਸ਼ ਧੋਖਾਧੜੀ ਨਾਲ ਸਬੰਧਤ ਪੀਐਮਐਲਏ 2002 ਦੇ ਤਹਿਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਨਾਗਪੁਰ ਅਤੇ ਮੁੰਬਈ ਵਿੱਚ 17 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੇ ਅਧਿਕਾਰੀਆਂ ਨੇ ਮੇਹਦੀਆ ਦੀ ਜਾਇਦਾਦ 'ਤੇ ਜਾਂਚ ਮੁਹਿੰਮ ਚਲਾਈ। ਘੁਟਾਲੇ ਦੇ ਮੁੱਖ ਮੁਲਜ਼ਮ....
ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ, 06 ਮਾਰਚ : ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਤੰਜ਼ ਕੱਸਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਲਾਲੂ ਪ੍ਰਸਾਦ ਅਤੇ ਉਨ੍ਹਾਂ ਦਾ ਪਰਿਵਾਰ ਨਹੀਂ ਝੁਕੇ, ਇਸ ਲਈ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਕਾ ਗਾਂਧੀ....
ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਸੈਲਾਨੀਆਂ ਨੇ ਕੀਤੀ ਪੱਥਰਬਾਜ਼ੀ 
ਮਣੀਕਰਨ ਸਾਹਿਬ, 6 ਮਾਰਚ : ਗੁਰਦੁਆਰਾ ਮਣੀਕਰਨ ਸਾਹਿਬ ਦੇ ਦਰਸ਼ਨਾਂ ਵਾਸਤੇ ਆਏ ਕਰੀਬ ਤਿੰਨ ਦਰਜਨ ਸ਼ਰਧਾਲੂਆਂ ਵੱਲੋਂ ਅੱਧੀ ਰਾਤ ਨੂੰ ਪੱਥਰਬਾਜ਼ੀ ਕਰਨ ਅਤੇ ਘਰਾਂ ਦੇ ਸ਼ੀਸ਼ੇ ਤੋੜਨ ਦੀ ਰਿਪੋਰਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁੰਡਾਗਰਦੀ ਕਰਨ ਵਾਲੇ ਪੰਜਾਬ ਨਾਲ ਸਬੰਧਤ ਸਨ। ਇਸ ਮਾਮਲੇ ’ਤੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਮਣੀਕਰਨ ਸਾਹਿਬ ਵਿਚ ਹਾਲਾ਼ ਸ਼ਾਂਤੀਪੂਰਨ ਹਨ। ਉਹਨਾਂ ਨੇ ਲੋਕਾਂ ਨੂੰ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ ਕੀਤੀ ਤੇ....
ਹੋਲੀ ਤੋਂ ਪਹਿਲਾਂ ਬਦਲ ਸਕਦਾ ਮੌਸ਼ਮ, ਆਈ.ਐਮ.ਡੀ. ਵੱਲੋਂ ਅਲਰਟ ਜਾਰੀ
ਨਵੀਂ ਦਿੱਲੀ, 05 ਮਾਰਚ : ਹੋਲੀ ਤੋਂ ਪਹਿਲਾਂ ਉੱਤਰ ਭਾਰਤ ਦੇ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ....
ਆਮ ਆਦਮੀ ਪਾਰਟੀ 'ਇੰਡੀਆ ਅਗੇਂਸਟ ਕਰੱਪਸ਼ਨ' ਅੰਦੋਲਨ ਤੋਂ ਪੈਦਾ ਹੋਈ ਪਾਰਟੀ ਬਣ ਗਈ ਹੈ : ਪੂਨਾਵਾਲਾ
ਏਜੰਸੀ, ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮਮਤਾ ਬੈਨਰਜੀ, ਕੇਜਰੀਵਾਲ ਅਤੇ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ। ਇਸ 'ਤੇ ਹੁਣ ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਨੇ ਵਿਰੋਧੀ ਧਿਰ 'ਤੇ ਪਲਟਵਾਰ ਕੀਤਾ ਹੈ। ਭਾਜਪਾ ਆਗੂ ਸ਼ਹਿਜ਼ਾਦ ਪੂਨਾਵਾਲਾ ਨੇ ਦੋਸ਼ ਲਾਇਆ ਕਿ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਪੀੜਤ ਕਾਰਡ ਖੇਡ ਰਹੀ ਹੈ।....
ਮੁੱਖ ਮੰਤਰੀ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਨੌਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ, "ਅਸੀਂ ਇੱਕ ਲੋਕਤੰਤਰ ਤੋਂ ਇੱਕ ਤਾਨਾਸ਼ਾਹੀ ਵਿੱਚ ਚਲੇ ਗਏ ਹਾਂ"।
ਏੱਐਨਆਈ, ਨਵੀਂ ਦਿੱਲੀ : ਆਬਕਾਰੀ ਨੀਤੀ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਮਾਮਲਾ ਗਰਮ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਨੌਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਹ ਕਹਿੰਦਾ ਹੈ ਕਿ ਕਾਰਵਾਈ ਦੁਆਰਾ ਇਹ ਪ੍ਰਤੀਤ ਹੁੰਦਾ ਹੈ ਕਿ "ਅਸੀਂ ਇੱਕ ਲੋਕਤੰਤਰ ਤੋਂ ਇੱਕ ਤਾਨਾਸ਼ਾਹੀ ਵਿੱਚ ਚਲੇ ਗਏ ਹਾਂ"। ਵਿਰੋਧੀ ਧਿਰ ਦੇ ਜਿਨ੍ਹਾਂ ਆਗੂਆਂ ਨੇ ਪ੍ਰਧਾਨ ਮੰਤਰੀ....
ਭਾਰਤੀ ਜਲ ਸੈਨਾ ਨੇ ਬ੍ਰਹਮੋਸ ਸੁਪਰਸੋਨਿਕ ਮਿਜ਼ਾਈਲ ਦੇ ਜੰਗੀ ਬੇੜੇ ਦੇ ਸੰਸਕਰਣ ਦਾ ਕੀਤਾ ਸਫਲ ਪ੍ਰੀਖਣ 
ਨਵੀਂ ਦਿੱਲੀ, ਏਐੱਨਆਈ : ਭਾਰਤੀ ਜਲ ਸੈਨਾ ਨੇ ਐਤਵਾਰ ਨੂੰ ਅਰਬ ਸਾਗਰ ਵਿੱਚ ਬ੍ਰਹਮੋਸ ਸੁਪਰਸੋਨਿਕ ਮਿਜ਼ਾਈਲ ਦੇ ਜੰਗੀ ਬੇੜੇ ਦੇ ਸੰਸਕਰਣ ਦਾ ਸਫਲ ਪ੍ਰੀਖਣ ਕੀਤਾ। ਇਸ ਮਿਜ਼ਾਈਲ ਵਿੱਚ ਸਵਦੇਸ਼ੀ ਸੀਕਰ ਅਤੇ ਬੂਸਟਰ ਹੈ। ਇੱਕ ਸੀਨੀਅਰ ਫੌਜੀ ਅਧਿਕਾਰੀ ਨੇ ਕਿਹਾ ਕਿ ਮਿਜ਼ਾਈਲ ਵਿੱਚ ਫਿੱਟ ਸਵਦੇਸ਼ੀ ਸੀਕਰ ਅਤੇ ਬੂਸਟਰ ਨੂੰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੁਆਰਾ ਵਿਕਸਤ ਕੀਤਾ ਗਿਆ ਹੈ ਅਤੇ ਇਹ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ​​ਕਰਦਾ ਹੈ। ਬ੍ਰਾਹਮੋਸ....
ਮੋਦੀ ਸਰਕਾਰ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ
ਸੀਬੀਆਈ ਨੇ 95% ਤੋਂ ਵੱਧ ਕੇਸ ਸਿਰਫ ਵਿਰੋਧੀ ਪਾਰਟੀਆਂ ਦੇ ਨੇਤਾਵਾਂ 'ਤੇ ਹੀ ਦਰਜ ਕੀਤੇ : ਚੱਢਾ ਚੰਡੀਗੜ੍ਹ, 5 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਜਿਸ ਵੀ ਵਿਰੋਧੀ ਪਾਰਟੀ ਨੂੰ ਮਜ਼ਬੂਤ ਸਮਝਦੀ ਹੈ, ਉਹ ਉਸ ਕੋਲ ਸੀਬੀਆਈ-ਈਡੀ ਭੇਜਦੀ ਹੈ ਅਤੇ ਇਸ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਦਿੰਦੀ ਹੈ।....
ਬਿਲ ਗੇਟਸ ਨਾਲ ਮੁਲਾਕਾਤ ਕਰਨਾ ਅਤੇ ਉਨ੍ਹਾਂ ਨਾਲ ਮਹੱਤਵਪੂਰਨ ਮੁੱਦਿਆਂ 'ਤੇ ਵਿਸਤ੍ਰਿਤ ਚਰਚਾ ਕਰਕੇ ਖੁਸ਼ੀ ਹੋਈ : ਪ੍ਰਧਾਨ ਮੰਤਰੀ ਮੋਦੀ 
ਬਿਲ ਗੇਟਸ ਨੇ ਸਿਹਤ, ਜਲਵਾਯੂ ਤਬਦੀਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਵਿੱਚ ਭਾਰਤ ਦੀ ਤਰੱਕੀ ਦੀ ਕੀਤੀ ਸ਼ਲਾਘਾ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ : ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸਿਹਤ, ਜਲਵਾਯੂ ਤਬਦੀਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਵਿੱਚ ਭਾਰਤ ਦੀ ਤਰੱਕੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦਿਖਾ ਰਿਹਾ ਹੈ ਕਿ ਜਦੋਂ ਇਨੋਵੇਸ਼ਨ ਵਿੱਚ....
ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ, ਇਹਨਾਂ ਨੂੰ ਬਾਹਰ ਕੱਢੋ : ਭਗਵੰਤ ਮਾਨ
ਭ੍ਰਿਸ਼ਟਾਚਾਰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ- ਭਗਵੰਤ ਮਾਨ ਪੰਜਾਬ ਵਿੱਚ ਅਸੀਂ ਇੱਕ ਸਾਲ ਵਿੱਚ 27000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ 28000 ਕੱਚੇ ਕਰਮਚਾਰੀ ਪੱਕੇ ਕੀਤੇ-ਮਾਨ ਕਰਨਾਟਕ, 4 ਮਾਰਚ : ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ। ਇਨ੍ਹਾਂ ਲੋਕਾਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਘਰ ਭਰ ਲਏ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ....
ਫਰੀਦਾਬਾਦ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ
ਫਰੀਦਾਬਾਦ, 03 ਮਾਰਚ : ਹਰਿਆਣਾ ਦੇ ਫਰੀਦਾਬਾਦ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਗੱਡੀ ਡੰਪਰ ਨਾਲ ਟਕਰਾ ਗਈ, ਜਿਸ ਕਾਰਨ ਗੱਡੌ ‘ਚ ਸਵਾਰ 6 ਨੌਜਵਾਨਾਂ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਪਲਵਲ ਦੇ ਵਸਨੀਕ ਸਨ। ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਾਰੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ। ਪੁਲਿਸ ਮਾਮਲੇ ਦੀ ਜਾਂ ਵਿਚ ਜੁਟੀ ਹੈ। ਮਿਲੀ....
ਚੰਡੀਗੜ੍ਹ-ਯਮੁਨਾਨਗਰ ਨੈਸ਼ਨਲ ਹਾਈਵੇਅ 'ਤੇ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, ਹਾਦਸੇ 'ਚ 8 ਲੋਕਾਂ ਦੀ ਮੌਤ
ਅੰਬਾਲਾ, 03 ਮਾਰਚ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 344 ਚੰਡੀਗੜ੍ਹ-ਯਮੁਨਾਨਗਰ 'ਤੇ ਸਥਿਤ ਪਿੰਡ ਕੱਕੜ ਮਾਜਰਾ ਨੇੜੇ ਵਾਪਰੇ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇੱਕ ਬੱਸ ਬਰੇਲੀ ਤੋਂ ਹਿਮਾਚਲ ਪ੍ਰਦੇਸ਼ ਦੇ ਬੱਦੀ ਜਾ ਰਹੀ ਸੀ, ਜਿਸ ਵਿੱਚ 70 ਲੋਕ ਸਵਾਰ ਸਨ ਤੇ ਉਸਨੂੰ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲੇ ਨੇ ਸੜਕ ਕਿਨਾਰੇ ਖੜ੍ਹੀ ਬੱਸ ਨੂੰ....
ਭਾਜਪਾ ਤੋਂ ਹੋਰ ਪਾਰਟੀਆਂ ਸਿੱਖਣ ਕਿ ਆਪਣੇ ਦਿੱਗਜਾਂ ਦਾ ਸਨਮਾਨ ਕਿਵੇਂ ਕਰਨਾ ਹੈ: ਅਮਿਤ ਸ਼ਾਹ
ਬੀਦਰ, 03 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਆਪਣੇ ਦਿੱਗਜਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐੱਸ. ਯੇਦੀਯੁਰੱਪਾ ਦੇ ਜਨਮ ਦਿਨ 'ਤੇ ਜਿਸ ਤਰ੍ਹਾਂ ਵਧਾਈ ਦਿੱਤੀ, ਉਸ ਤੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿੱਖਣਾ ਚਾਹੀਦਾ ਹੈ ਕਿ ਆਪਣੇ ਦਿੱਗਜਾਂ ਨਾਲ ਕਿਵੇਂ ਪੇਸ਼ ਆਉਣਾ ਹੈ। ਇੱਥੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੇ....