ਨਵੀਂ ਦਿੱਲੀ, 14 ਫਰਵਰੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਵਾਰ ਫਿਰ ਸ਼ਰਧਾ ਕਤਲ ਕਾਂਡ ਵਰਗਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਨਜਫਗੜ੍ਹ ਇਲਾਕੇ ਵਿੱਚ ਇੱਕ ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਇੱਕ ਢਾਬੇ ਦੇ ਫਰਿੱਜ ਵਿੱਚ ਛੁਪਾ ਦਿੱਤਾ ਗਿਆ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਢਾਬੇ ਤੋਂ ਲਾਸ਼ ਨੂੰ ਬਰਾਮਦ ਕੀਤਾ। ਪੁਲਿਸ ਮੁਤਾਬਕ ਕਤਲ ਦੇ ਦੋਸ਼ੀ ਦਾ ਨਾਂ ਸਾਹਿਲ ਗਹਿਲੋਤ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ। ਦੱਸ ਦੇਈਏ ਕਿ ਇਹ ਘਟਨਾ....
ਰਾਸ਼ਟਰੀ

ਏਐੱਨਆਈ, ਅਗਰਤਲਾ : ਅਡਾਨੀ ਸਮੂਹ 'ਤੇ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਖਾਸ ਤੌਰ 'ਤੇ ਕਾਂਗਰਸ ਇਸ ਮੁੱਦੇ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਕਾਂਗਰਸ ਦੇ ਦੋਸ਼ਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਇੰਟਰਵਿਊ ਵਿੱਚ ਅਮਿਤ ਸ਼ਾਹ ਨੇ ਕਿਹਾ, "ਸੁਪਰੀਮ ਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਹੈ, ਇਸ ਲਈ ਮੇਰੇ ਲਈ ਇਸ 'ਤੇ....

ਜੇਐੱਨਐੱਨ, ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ ਬਰਸੀ ਹੈ। ਪੂਰਾ ਦੇਸ਼ ਅੱਜ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰ ਰਿਹਾ ਹੈ। ਦੱਸ ਦੇਈਏ ਕਿ ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਬਰਸੀ 'ਤੇ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਪੁਲਵਾਮਾ ਵਿੱਚ ਗੁਆਚੇ ਨਾਇਕਾਂ ਨੂੰ ਯਾਦ ਕਰਦੇ....

ਕਾਨਪੁਰ, 14 ਫ਼ਰਵਰੀ : ਯੂਪੀ ਦੇ ਕਾਨਪੁਰ ਦੇ ਦੇਹਾਤੀ ਇਲਾਕੇ 'ਚ ਮੈਥਾ ਤਹਿਸੀਲ ਦੇ ਪਿੰਡ ਮੜੌਲੀ 'ਚ ਕਬਜ਼ੇ ਹਟਾਉਣ ਦੌਰਾਨ ਮਾਂ-ਧੀ ਦੀ ਜ਼ਿੰਦਾ ਸੜ ਕੇ ਸੁਆਹ ਹੋ ਗਏ। ਪੁਲੀਸ-ਪ੍ਰਸ਼ਾਸਨ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿਆ ਸੀ। ਇਸੇ ਦੌਰਾਨ ਇੱਕ ਔਰਤ ਚੀਕਦੀ ਹੋਈ ਝੌਂਪੜੀ ਵੱਲ ਭੱਜੀ। ਉਹ ਅੰਦਰੋਂ ਦਰਵਾਜ਼ਾ ਬੰਦ ਕਰ ਦਿੰਦੀ ਹੈ। ਪੁਲਿਸ ਵੀ ਭੱਜਦੀ ਹੋਈ ਉੱਥੇ ਪਹੁੰਚ ਗਈ। ਉਹ ਦਰਵਾਜ਼ਾ ਤੋੜਦੀ ਹੈ। ਇਸੇ ਦੌਰਾਨ ਝੌਂਪੜੀ ਨੂੰ ਅੱਗ ਲੱਗ ਗਈ। ਔਰਤ ਅਤੇ ਉਸਦੀ ਧੀ ਅੰਦਰ ਸਨ। ਦੋਵਾਂ....

ਨਵੀਂ ਦਿੱਲੀ, 14 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਡੀਓ ਕਾਨਫਰੰਸ ਰਾਹੀਂ ਨਵੀਂ ਏਅਰ ਇੰਡੀਆ-ਏਅਰਬੱਸ ਸਾਂਝੇਦਾਰੀ ਦੀ ਸ਼ੁਰੂਆਤ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਅਸੀਂ ਏਅਰਬੱਸ ਨਾਲ ਖ਼ਾਸ ਰਿਸਤੇ ਬਣਾਏ ਹਨ। ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਏਅਰਬੱਸ ਤੋਂ 250 ਜਹਾਜ਼ ਖਰੀਦਣ ਲਈ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਟਾਟਾ ਸਮੂਹ ਦੇ ਮੁਖੀ ਐਨ ਚੰਦਰਸ਼ੇਖਰਨ ਨੇ ਕਿਹਾ ਕਿ ਏਅਰ....

ਪੁਣੇ, 14 ਫ਼ਰਵਰੀ : ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇਅ 'ਤੇ ਸੋਮਵਾਰ ਦੇਰ ਰਾਤ ਇਕ ਅਣਪਛਾਤੇ ਵਾਹਨ ਨੇ 17 ਔਰਤਾਂ ਨੂੰ ਦਰੜ ਦਿੱਤਾ, 5 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਦੋਂ ਕਿ 12 ਔਰਤਾਂ ਗੰਭੀਰ ਜ਼ਖਮੀ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸਾਰੀਆਂ ਔਰਤਾਂ ਰਸੋਈਏ ਦਾ ਕੰਮ ਕਰਦੀਆਂ ਹਨ। ਉਹ ਰਾਤ ਨੂੰ ਕਿਸੇ ਪ੍ਰੋਗਰਾਮ ਤੋਂ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਹੀਆਂ ਸਨ। ਔਰਤਾਂ ਪੁਣੇ ਦੀ ਬੱਸ ਤੋਂ ਖਰਪੁੜੀ ਫਟਾ ਵਿਖੇ....

ਨਵੀਂ ਦਿੱਲੀ, 13 ਫਰਵਰੀ : ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪਾਕਿਸਤਾਨ ਦੇ ਹੱਕ ਵਿਚ ਵੱਡਾ ਬਿਆਨ ਦਿੱਤਾ ਹੈ। ਸੁਨੀਲ ਜਾਖੜ ਨੇ ਟਵੀਟ ਜਾਰੀ ਕਰਕੇ ਕਿਹਾ ਹੈ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਲੱਖਾਂ ਲੋਕਾਂ ਨੂੰ ਭੋਜਨ ਦੀ ਕਮੀ ਹੈ ਅਸਲ ਵਿਚ ਦੀਵਾਲੀਆ ਹੋ ਚੁੱਕੇ ਪਾਕਿਸਤਾਨ ਨੂੰ ਮਦਦ ਦੀ ਸਖਤ ਲੋੜ ਹੈ। ਬੇਸ਼ੱਕ ਪਾਕਿਸਤਾਨ ਸਾਡਾ ਬਹੁਤ ਹੀ ਕੱਟੜ ਦੁਸ਼ਮਣ ਹੈ ਪਰ ਉਸ ਦੀ ਦੁਸ਼ਮਣੀ ਨੂੰ ਇਕ ਪਾਸੇ ਰੱਖ ਕੇ ਭਾਰਤ ਨੂੰ ਸੰਕਟਗ੍ਰਸਤ ਗੁਆਂਢੀ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਲਿਖਿਆ ਕਿ....

ਨਵੀਂ ਦਿੱਲੀ, 13 ਫਰਵਰੀ : ਲੋਕ ਸਭਾ ਵਿਚ ਗੌਤਮ ਅਡਾਨੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ, ਵਿਵਾਦ ਭਖਦਾ ਜਾ ਰਿਹਾ ਹੈ। ਰਾਹੁਲ ਨੂੰ ਲੋਕ ਸਭਾ ਵੱਲੋਂ ਨੋਟਿਸ ਵੀ ਦਿੱਤਾ ਜਾ ਚੁੱਕਾ ਹੈ। ਹੁਣ ਇਸ ਨੋਟਿਸ ‘ਤੇ ਰਾਹੁਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿਚ ਕੁਝ ਵੀ ਗਲਤ ਨਹੀਂ ਬੋਲਿਆ ਹੈ, ਚਾਹੇ ਲੋਕ ਤਾਂ ਗੂਗਲ ਵੀ ਕਰ ਸਕਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੈਂ ਸਦਨ ਵਿਚ....

ਨਵੀਂ ਦਿੱਲੀ, 13 ਫਰਵਰੀ : ਕੇਂਦਰ ਸਰਕਾਰ 'ਤੇ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਦੇ ਹੋਏ ਉਦਯੋਗਿਕ ਸਮੂਹ ਅਡਾਨੀ ਦਾ ਪੱਖ ਪੂਰਣ ਦਾ ਦੋਸ਼ ਲਗਾਉਂਦਿਆਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਿਫ਼ਰ ਕਾਲ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੂੰ ਮਹਾਨਦੀ ਕੋਲਫ਼ੀਲਡ ਤੋਂ ਸਿੱਧਾ ਕੋਲਾ ਲਿਆਉਣ ਦੀ ਬਜਾਏ ਲੰਬਾ ਰਸਤਾ ਅਪਣਾਉਣ ਦੇ ਨਿਰਦੇਸ਼ ਦੇ ਕੇ ਅਡਾਨੀ ਸਮੂਹ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, "ਜੇਕਰ ਇਹ ਕੋਲਾ ਮਹਾਨਦੀ ਕੋਲਾ ਖੇਤਰ ਤੋਂ ਰੇਲ ਰਾਹੀਂ ਸਿੱਧਾ ਪੰਜਾਬ ਆਉਂਦਾ....

ਨਵੀਂ ਦਿੱਲੀ, 13 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਬੈਠਕ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ 13 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਸੀ, ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਲੋਕ ਸਭਾ ਵਿੱਚ ਬਜਟ ਪੇਸ਼ ਕੀਤਾ ਸੀ। ਸੈਸ਼ਨ ਦੇ ਪਹਿਲੇ ਪੜਾਅ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ....

ਨਵੀਂ ਦਿੱਲੀ, 13 ਫਰਵਰੀ : ਵਿੱਤ ਮੰਤਰਾਲੇ ਨੇ ਕਿਹਾ ਕਿ ਪੰਜ ਸਰਕਾਰੀ ਬੀਮਾ ਕੰਪਨੀਆਂ ਦਾ ਅਡਾਨੀ ਸਮੂਹ ਨਾਲ ਸਬੰਧਤ ਕੰਪਨੀਆਂ ਵਿਚ ਕੁੱਲ 347.64 ਕਰੋੜ ਰੁਪਏ ਦਾ ਨਿਵੇਸ਼ ਹੈ, ਜੋ ਉਹਨਾਂ (ਬੀਮਾ ਕੰਪਨੀਆਂ) ਦੀ ਕੁੱਲ ਜਾਇਦਾਦ ਦਾ 0.14 ਫੀਸਦੀ ਹੈ। ਵਿੱਤ ਰਾਜ ਮੰਤਰੀ ਭਗਵਤ ਕਰਾੜ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਹਨਾਂ ਨੂੰ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੁਆਰਾ ਅਡਾਨੀ ਸਮੂਹ ਦੀਆਂ ਕੰਪਨੀਆਂ ਵਿਚ ਕੀਤੇ ਗਏ ਨਿਵੇਸ਼ ਜਾਂ ਕਰਜ਼ੇ ਦੇ ਸੰਦਰਭ ਵਿਚ ਸਵਾਲ....

ਬੈਂਗਲੁਰੂ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਦੇ ਯੇਲਹੰਕਾ ਏਅਰ ਫੋਰਸ ਸਟੇਸ਼ਨ ’ਤੇ ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਏਅਰੋ ਇੰਡੀਆ 2023 ’ਤੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ। ਏਅਰੋ ਇੰਡੀਆ 2023 ਦੇ 14ਵੇਂ ਐਡੀਸ਼ਨ ਵਿਚ ਪੀਐਮ ਮੋਦੀ ਨੇ ਕਿਹਾ ਕਿ ਰੱਖਿਆ ਇੱਕ ਅਜਿਹਾ ਖੇਤਰ ਹੈ ਜਿਸ ਵਿਚ ਤਕਨਾਲੋਜੀ, ਮਾਰਕੀਟ ਅਤੇ ਚੌਕਸੀ ਸਭ ਤੋਂ ਗੁੰਝਲਦਾਰ ਮੰਨਿਆ ਜਾਂਦੀ ਹੈ। ਸਾਡਾ ਟੀਚਾ 2024-25 ਤਕ ਇਸ ਦੇ ਨਿਰਯਾਤ....

ਜਦੋਂ ਐਬੂਲੈਂਸ ਨਾ ਮਿਲਣ ਕਰਕੇ ਸੱਤ ਸਾਲਾ ਬੇਟਾ ਆਪਣੇ ਪਿਤਾ ਨੂੰ ਇਲਾਜ ਲਈ ਹੱਥ ਰੇਹੜੀ ਤੇ ਪਾ ਕੇ ਲਿਜਾਣ ਲਈ ਹੋਇਆ ਮਜ਼ਬੂਰ
ਸਿੰਗਰੌਲੀ, 12 ਫਰਵਰੀ : ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਸਿਹਤ ਵਿਭਾਗ ਦੀ ਬੇਰੁਖੀ ਦੀ ਇੱਕ ਹੋਰ ਝਲਕ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਇੱਥੇ ਐਂਬੂਲੈਂਸ ਨਾ ਮਿਲਣ ਕਾਰਨ 7 ਸਾਲਦਾ ਬੇਟਾ ਆਪਣੇ ਪਿਤਾ ਨੂੰ ਜ਼ਖਮੀ ਹਾਲਤ 'ਚ ਹਥ ਰੇਹੜੀ 'ਚ ਬਿਠਾ ਕੇ ਹਸਪਤਾਲ ਲਿਜਾਣ ਲਈ ਮਜ਼ਬੂਰ ਹੋਣ ਪਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਏਡੀਐਮ ਡੀਪੀ ਵਰਮਨ ਨੇ ਵੀਡੀਓ ਦੇਖ ਕੇ ਜਾਂਚ ਦੇ ਹੁਕਮ ਦਿੱਤੇ ਹਨ। ਸ਼ੁੱਕਰਵਾਰ ਦੁਪਹਿਰ ਨੂੰ ਦੀਨਦਿਆਲ ਸ਼ਾਹ ਦੀ ਲੱਤ 'ਚ ਅਚਾਨਕ ਦਰਦ....

ਝਾਂਸੀ, 12 ਫਰਵਰੀ : ਭਾਰਤੀ ਰੇਲਵੇ ਨੇ ਮੱਧ ਪ੍ਰਦੇਸ਼ ਦੇ ਮੁਰੈਨਾ ਵਿੱਚ ਇੱਕ ਅਜੀਬ ਨੋਟਿਸ ਜਾਰੀ ਕੀਤਾ ਹੈ। ਰੇਲਵੇ ਨੇ ਮੰਦਰ ‘ਚ ਸਥਿਤ ਭਗਵਾਨ ਬਜਰੰਗ ਬਲੀ ਨੂੰ ਨੋਟਿਸ ਜਾਰੀ ਕੀਤਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਨੋਟਿਸ ਵਿੱਚ ਰੇਲਵੇ ਨੇ ਬਜਰੰਗ ਬਲੀ ਨੂੰ ਕਬਜ਼ਾ ਕਰਨ ਵਾਲਾ ਕਰਾਰ ਦਿੰਦਿਆਂ ਸੱਤ ਦਿਨਾਂ ਵਿੱਚ ਕਬਜ਼ੇ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਰੇਲਵੇ ਵੱਲੋਂ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਇਹ ਕਬਜ਼ੇ ਨਾ ਹਟਾਏ ਗਏ ਤਾਂ ਰੇਲਵੇ ਸਖ਼ਤ ਕਾਰਵਾਈ ਕਰੇਗਾ ਅਤੇ....

ਨਵੀਂ ਦਿੱਲੀ, 12 ਫਰਵਰੀ : ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਕਾਰਨ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਫਿਰ ਵੀ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਵੀ ਅਸਮਾਨ ਸਾਫ਼ ਰਹੇਗਾ ਅਤੇ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਵੱਧ ਤੋਂ ਵੱਧ ਤਾਪਮਾਨ 22....