ਕੇਂਦਰ ਸਰਕਾਰ ਹਵਾਈ ਅੱਡਿਆਂ ‘ਤੇ ਸ਼ੁਰੂ ਕਰਨ ਜਾ ਰਹੀ ਹੈ ਸਸਤੀਆਂ ਕੰਟੀਨਾਂ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸੰਸਦ ਮੈਂਬਰ ਰਾਘਵ ਚੱਢਾ ਨੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਉਠਾਇਆ ਸੀ ਮੁੱਦਾ ਲੋਕਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਇਸ ਗੱਲ ਦੀ ਕੀਤੀ ਸੀ ਸ਼ਲਾਘਾ ਨਵੀਂ ਦਿੱਲੀ, 22 ਦਸੰਬਰ 2024 : ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਲੰਬੇ ਸਮੇਂ ਤੋਂ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਸੰਸਦ ਦੇ ਇਸੇ ਸਰਦ ਰੁੱਤ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ....
ਰਾਸ਼ਟਰੀ

ਪ੍ਰਤਾਪਗੜ੍ਹ, 21 ਦਸੰਬਰ 2024 : ਘਰੇਲੂ ਝਗੜੇ ਤੋਂ ਤੰਗ ਆ ਕੇ ਇਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਪਰਿਵਾਰ ਦੇ 4 ਜੀਆਂ ਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ ਦੇ ਲੋਕਾਂ ਵਿੱਚ ਮਾਤਮ ਛਾ ਗਿਆ। ਤਿੰਨੋਂ ਬੱਚੇ ਇਕੱਠੇ ਪੈਦਾ ਹੋਏ ਸਨ। ਇਨ੍ਹਾਂ ਸਾਰਿਆਂ ਦੀ ਉਮਰ ਡੇਢ ਸਾਲ ਸੀ। ਇਹ ਮਾਮਲਾ ਥਾਣਾ ਕੋਤਵਾਲੀ ਦੇ ਪਿੰਡ ਭਦੋਹੀ ਦਾ ਹੈ। ਇੱਥੋਂ ਦਾ ਰਹਿਣ ਵਾਲਾ ਸੰਦੀਪ ਕੁਮਾਰ ਗੌਤਮ ਮਜ਼ਦੂਰੀ ਕਰਦਾ ਹੈ। ਉਸ ਦੀ ਪਤਨੀ 23 ਸਾਲਾ ਰਾਜੇਸ਼ਵਰੀ ਉਰਫ ਕੋਮਲ ਨੂੰ ਉਸ ਦੇ ਪਤੀ ਨੇ ਸ਼ੁੱਕਰਵਾਰ....

ਦੇਵਾਸ, 21 ਦਸੰਬਰ 2024 : ਮੱਧ ਪ੍ਰਦੇਸ਼ ਦੇ ਦੇਵਾਸ 'ਚ ਸਥਿਤ ਇਕ ਘਰ 'ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਦੇਵਾਸ ਸ਼ਹਿਰ ਦੇ ਨਯਾਪੁਰਾ ਇਲਾਕੇ ਦੀ ਹੈ। ਸ਼ਹਿਰ ਦੇ ਨਯਾਪੁਰਾ 'ਚ ਸ਼ਨੀਵਾਰ ਤੜਕੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਘਰ ਦੀ ਉਪਰਲੀ ਮੰਜ਼ਿਲ 'ਤੇ ਅੱਗ ਅਤੇ ਧੂੰਏਂ ਕਾਰਨ ਪਰਿਵਾਰਕ ਮੈਂਬਰਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਣ....

ਨਵੀਂ ਦਿੱਲੀ, 21 ਦਸੰਬਰ 2024 : ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਕਾਂਗਰਸ ਨੇ ਵੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨੇ ਬਾਬਾ....

ਨਵੀਂ ਦਿੱਲੀ, 21 ਦਸੰਬਰ 2024 : ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਜੈਸਲਮੇਰ 'ਚ ਹੋਈ ਇਸ ਬੈਠਕ 'ਚ ਕੁਝ ਅਹਿਮ ਮੁੱਦਿਆਂ 'ਤੇ ਫੈਸਲਾ ਨਹੀਂ ਹੋ ਸਕਿਆ। ਮੰਤਰੀਆਂ ਦੇ ਸਮੂਹ ਨੇ ਸਿਹਤ ਅਤੇ ਜੀਵਨ ਬੀਮਾ ਪ੍ਰੀਮੀਅਮਾਂ 'ਤੇ ਜੀਐਸਟੀ ਘਟਾਉਣ ਦਾ ਪ੍ਰਸਤਾਵ ਦਿੱਤਾ ਸੀ, ਜਿਸ 'ਤੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜੀਐਸਟੀ ਕੌਂਸਲ ਦੀ ਅਗਲੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜੀਐਸਟੀ ਕੌਂਸਲ ਦੀ 55ਵੀਂ ਮੀਟਿੰਗ....

ਨਵੀਂ ਦਿੱਲੀ, 21 ਦਸੰਬਰ 2024 : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜਾਣਕਾਰੀ LG ਦਫਤਰ ਤੋਂ ਸਾਹਮਣੇ ਆਈ ਹੈ। ਦਿੱਲੀ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ....

ਰਾਏਗੜ੍ਹ, 20 ਦਸੰਬਰ 2024 : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਸਵੇਰੇ ਇੱਕ ਵਿਆਹ ਸਮਾਗਮ ਤੋਂ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਪਲਟ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। 27 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 9.15 ਵਜੇ ਮਾਨਗਾਂਵ ਨੇੜੇ ਤਾਮਹਿਨੀ ਘਾਟ 'ਤੇ ਵਾਪਰਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਦੋ....

ਭੋਪਾਲ, 20 ਦਸੰਬਰ 2024 : ਮੱਧ ਪ੍ਰਦੇਸ਼ ਦੇ ਭੋਪਾਲ 'ਚ ਕਈ ਕਾਰੋਬਾਰੀਆਂ 'ਤੇ ਲੋਕਾਯੁਕਤ ਤੇ ਆਮਦਨ ਕਰ ਵਿਭਾਗ ਛਾਪੇਮਾਰੀ ਕਰ ਰਿਹਾ ਹੈ। ਇਸੇ ਦੌਰਾਨ ਭੋਪਾਲ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮੇਂਡੋਰੀ ਦੇ ਜੰਗਲ 'ਚ ਖੜ੍ਹੀ ਇਕ ਕਾਰ 'ਚੋਂ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ 30 ਵਾਹਨਾਂ 'ਚ ਪਹੁੰਚੀ ਆਮਦਨ ਕਰ ਵਿਭਾਗ ਤੇ ਪੁਲਿਸ ਦੀ ਟੀਮ ਨੇ ਗੱਡੀ ਨੂੰ ਫੜ ਲਿਆ। ਇਹ ਸੋਨਾ ਕਿਸ ਦਾ ਹੈ, ਇਸ ਬਾਰੇ ਅਜੇ....

ਜੈਪੁਰ, 20 ਦਸੰਬਰ 2024 : ਜੈਪੁਰ-ਅਜਮੇਰ ਹਾਈਵੇਅ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਜੈਪੁਰ ਦੇ ਭੰਕਰੋਟਾ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਵਾਪਰੇ ਇਸ ਭਿਆਨਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਦਿੱਲੀ ਪਬਲਿਕ ਸਕੂਲ ਦੇ ਕੋਲ ਇੱਕ ਐਲਪੀਜੀ ਟੈਂਕਰ ਅਤੇ ਇੱਕ ਟਰੱਕ ਦੀ ਟੱਕਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ 11 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 35 ਲੋਕ ਗੰਭੀਰ ਰੂਪ ਨਾਲ ਝੁਲਸ ਗਏ। ਹਾਦਸੇ ਤੋਂ ਬਾਅਦ ਬੱਸ ਦੇ 14 ਯਾਤਰੀ ਅਤੇ ਡਰਾਈਵਰ-ਕੰਡਕਟਰ ਲਾਪਤਾ ਹਨ।....

ਨਵੀਂ ਦਿੱਲੀ, 19 ਦਸੰਬਰ 2024 : ਸੰਵਿਧਾਨ ਦੇ ਨਿਰਮਾਤਾ ਡਾਕਟਰ ਅੰਬੇਡਕਰ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਸੰਸਦ ‘ਚ ਹੰਗਾਮਾ ਹੋਇਆ ਹੈ। ਵੀਰਵਾਰ ਨੂੰ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਕੰਪਲੈਕਸ ‘ਚ ਭਾਜਪਾ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਾਲੇ ਧੱਕਾ-ਮੁੱਕੀ ਹੋ ਗਈ, ਜਿਸ ‘ਚ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ। ਪ੍ਰਤਾਪ ਸਾਰੰਗੀ ਦੀ ਅੱਖ ‘ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ....

ਮੁੰਬਈ, 19 ਦਸੰਬਰ 2024 : ਮੁੰਬਈ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ ਦੇ ਵਿਚਕਾਰ ਨੇਵੀ ਦੀ ਸਪੀਡ ਬੋਟ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਯਾਤਰੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੌਰਾਨ ਬਚਾਅ ਕਾਰਜ ਜਾਰੀ ਹੈ। ਭਾਰਤੀ ਜਲ ਸੈਨਾ ਦੇ ਇਕ ਅਧਿਕਾਰੀ ਨੇ ਇਸ ਹਾਦਸੇ 'ਤੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਮੁੰਬਈ ਤੱਟ ਨੇੜੇ ਹੋਏ ਇਸ ਹਾਦਸੇ 'ਚ 10 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ....

ਕੁਲਗਾਮ, 19 ਦਸੰਬਰ 2024 : ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ 'ਚ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਫ਼ੌਜੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਰਾਤ ਨੂੰ ਜ਼ਿਲੇ ਦੇ ਬੇਹੀਬਾਗ ਖੇਤਰ ਦੇ ਕੱਦਾਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਕੁਝ ਸਮੇਂ ਬਾਅਦ....

ਗੋਹਾਨਾ, 19 ਦਸੰਬਰ 2024 : ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਹੈ। ਹਰਿਆਣਾ ‘ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹਿਸਾਰ ਦੇ ਬਾਲਸਮੰਦ ਦਾ ਘੱਟੋ-ਘੱਟ ਤਾਪਮਾਨ 0.8 ਡਿਗਰੀ ਤੱਕ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਰਾਤ ਦੇ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ। 14 ਸ਼ਹਿਰਾਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਸਵੇਰੇ ਸੂਬੇ ਵਿੱਚ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਤਾਪਮਾਨ ਡਿੱਗਣ....

ਨਵੀਂ ਦਿੱਲੀ, 18 ਦਸੰਬਰ 2024 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ (ਸੀ.ਸੀ.ਆਈ.) ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਵਰਗਾਂ ਵਿੱਚ ਹਿੱਸਾ ਲਿਆ ਅਤੇ ਪੰਜੇ ਵਰਗਾਂ ਦੇ ਖਿਤਾਬ ਜਿੱਤੇ। ਮੀਤ ਹੇਅਰ ਜੋ ਸਾਂਸਦ ਮੈਂਬਰ ਬਣਨ ਤੋਂ ਪਹਿਲਾਂ ਪੰਜਾਬ ਦੇ....

ਨਵੀਂ ਦਿੱਲੀ, 18 ਦਸੰਬਰ 2024: ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੰਬੇਡਕਰ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇ ਜ਼ਬਰਦਸਤ ਹੰਗਾਮਾ ਕੀਤਾ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨਾਲ ਸਬੰਧਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਟਿੱਪਣੀ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ 'ਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਅਤੇ ਇਲਜ਼ਾਮਬਾਜ਼ੀ ਹੋਈ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨੀ ਪਈ। ਇਸ ਤੋਂ....