ਨਵੀਂ ਦਿੱਲੀ 24 ਜੁਲਾਈ 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਦਾ ਬਜਟ ਪੇਸ਼ ਕੀਤਾ। ਜਿਸ ਵਿੱਚ ਵਿਕਸਤ ਭਾਰਤ ਦੇ ਏਜੰਡੇ ਨੂੰ ਅੱਗੇ ਵਧਾਉਣ ਦੀ ਗੱਲ ਕਹੀ ਗਈ ਹੈ। ਪਰ ਵਿਰੋਧੀ ਗਠਜੋੜ ਭਾਰਤ ‘ਬਲਾਕ’ ਨੇ ਬਜਟ ਨੂੰ ਪੱਖਪਾਤੀ ਕਰਾਰ ਦਿੰਦਿਆਂ ਸਪੱਸ਼ਟ ਕਿਹਾ ਕਿ ਉਹ ਇਸ ਦਾ ਸਖ਼ਤ ਵਿਰੋਧ ਕਰੇਗਾ। ਕਾਂਗਰਸ ਦੇ ਤਿੰਨ ਮੁੱਖ ਮੰਤਰੀਆਂ ਸਮੇਤ ਵਿਰੋਧੀ ਪਾਰਟੀਆਂ ਦੇ ਚਾਰ ਮੁੱਖ ਮੰਤਰੀ 27 ਜੁਲਾਈ ਨੂੰ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨਗੇ, ਜਿਸ ਦੀ ਪ੍ਰਧਾਨਗੀ....
ਰਾਸ਼ਟਰੀ
ਦਵਾਰਕਾ, 24 ਜੁਲਾਈ 2024 : ਗੁਜਰਾਤ ਵਿੱਚ ਦੁਆਰਕਾ ਜਿਲੇ ਦੇ ਜਾਮ ਖੰਭਾਲਿਆ ਸ਼ਹਿਰ ਵਿੱਚ ਭਾਰੀ ਬਰਸਾਤ ਕਾਰਨ ਮੰਗਲਵਾਰ ਨੂੰ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ ਹੈ। ਇਸ ਹਾਦਸੇ ‘ਚ ਇਕ ਬਜ਼ੁਰਗ ਔਰਤ ਸਮੇਤ ਉਸਦੀਆਂ 2 ਪੋਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੇ ਗਗਵਾ ਫਲੀ ਇਲਾਕੇ ਵਿੱਚ NDRF ਦੀ ਟੀਮ ਨੇ 6 ਘੰਟਾ ਦੇ ਬਚਾਅ ਅਭਿਆਨ ਤੋਂ ਬਾਅਦ ਤਿੰਨਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਕੇਸ਼ਰਬੇਨ ਕੰਜਾਰੀਆ (65), ਪ੍ਰੀਤੀਬੇਨ ਕੰਜਾਰੀਆ (15) ਅਤੇ....
ਨਵੀਂ ਦਿੱਲੀ, 23 ਜੁਲਾਈ 2024 : NEET ਪੇਪਰ ਲੀਕ ਮਾਮਲੇ 'ਤੇ ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ ਹੋਈ ਹੈ। NEET UG ਵਿਵਾਦ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਕਿਹਾ ਕਿ NEET UG ਦੁਬਾਰਾ ਕਰਵਾਉਣ ਦੀ ਕੋਈ ਲੋੜ ਨਹੀਂ ਹੈ, NEET ਦਾ ਪੇਪਰ ਦੁਬਾਰਾ ਨਹੀਂ ਹੋਵੇਗਾ। ਇਸ ਦੌਰਾਨ ਬੈਂਚ ਨੇ ਕਿਹਾ ਕਿ ਪ੍ਰੀਖਿਆ ਰੱਦ....
ਨਵੀਂ ਦਿੱਲੀ, 23 ਜੁਲਾਈ 2024 : ਭਾਜਪਾ ਨੇਤਾ ਮੋਦੀ 3.0 ਦੇ ਪਹਿਲੇ ਬਜਟ ਦੀ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਇਸ ਬਜਟ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਇਸ ਨੂੰ 'ਕੁਰਸੀ ਬਚਾਓ' ਬਜਟ ਕਿਹਾ ਹੈ। ਰਾਹੁਲ ਗਾਂਧੀ ਨੇ ਇਸ ਬਜਟ ਨੂੰ ਆਪਣੇ ਸਹਿਯੋਗੀਆਂ ਨੂੰ ਖੁਸ਼ ਕਰਨ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਹੋਰਨਾਂ ਸੂਬਿਆਂ ਦੀ ਕੀਮਤ 'ਤੇ ਉਨ੍ਹਾਂ ਨਾਲ ਖੋਖਲੇ....
ਅਦੀਸ ਅਬਾਬਾ, 23 ਜੁਲਾਈ 2024 : ਇਥੋਪੀਆ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ 157 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸਥਾਨਕ ਪ੍ਰਸ਼ਾਸਕ ਦਾਗਮਾਵੀ ਆਇਲੇ ਨੇ ਕਿਹਾ ਕਿ ਦੱਖਣੀ ਇਥੋਪੀਆ ਦੇ ਕੇਂਚੋ ਸ਼ਾਚਾ ਗੋਜਦੀ ਜ਼ਿਲ੍ਹੇ ਵਿੱਚ ਮਿੱਟੀ ਖਿਸਕਣ ਕਾਰਨ ਮਰਨ ਵਾਲਿਆਂ ਵਿੱਚ ਬੱਚੇ ਅਤੇ ਗਰਭਵਤੀ ਔਰਤਾਂ ਵੀ ਸ਼ਾਮਲ ਹਨ। ਗੋਫਾ ਜ਼ੋਨ ਦੇ ਸੰਚਾਰ ਦਫ਼ਤਰ ਦੇ ਮੁਖੀ ਕਾਸਾਹੁਨ ਅਬੇਨੇਹ ਨੇ ਕਿਹਾ ਕਿ ਇਲਾਕੇ ਵਿੱਚ....
ਨਵੀਂ ਦਿੱਲੀ, 23 ਜੁਲਾਈ 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024 ਦਾ ਬਜਟ ਪੇਸ਼ ਕਰ ਰਹੇ ਹਨ। ਇਹ ਸੱਤਵੀਂ ਵਾਰ ਹੈ ਜਦੋਂ ਨਿਰਮਲਾ ਸੀਤਾਰਮਨ ਨੂੰ ਬਜਟ ਪੇਸ਼ ਕਰਨ ਦਾ ਮੌਕਾ ਮਿਲਿਆ ਹੈ। ਮੋਦੀ ਸਰਕਾਰ ਦਾ ਇਹ 13ਵਾਂ ਬਜਟ ਹੈ। ਅਜਿਹਾ ਦਾਅਵਾ ਹੈ ਕਿ ਇਹ ਪੰਜ ਸਾਲਾਂ ਲਈ ਸਾਡੀ ਦਿਸ਼ਾ ਤੈਅ ਕਰੇਗਾ ਅਤੇ 2047 ਤੱਕ ਇੱਕ ਵਿਕਸਤ ਭਾਰਤ ਦੀ ਨੀਂਹ ਰੱਖੇਗਾ। ਪਰ ਸਭ ਤੋਂ ਹੈਰਾਨੀ ਦੀ ਗੱਲ੍ਹ ਇਹ ਹੈ ਕਿ ਇਸ ਬਜਟ ’ਚ ਪੰਜਾਬ ਕਿਸੇ ਵੀ ਤਰ੍ਹਾਂ ਦੀ ਹੋਈ ਮੰਗ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਕੋਈ....
ਨਵੀਂ ਦਿੱਲੀ, 22 ਜੁਲਾਈ 2024 : ਕਾਂਵੜ ਯਾਤਰਾ ਮਾਰਗ 'ਤੇ ਸਥਿਤ ਹੋਟਲਾਂ 'ਚ ਉਨ੍ਹਾਂ ਦੇ ਮਾਲਕਾਂ ਦੇ ਨਾਂ ਪ੍ਰਦਰਸ਼ਿਤ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਆਦੇਸ਼ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਹ ਪਟੀਸ਼ਨ ਗੈਰ ਸਰਕਾਰੀ ਸੰਗਠਨ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਲ ਰਾਈਟਸ ਵੱਲੋਂ ਦਾਇਰ ਕੀਤੀ ਗਈ ਸੀ। ਜਸਟਿਸ ਰਿਸ਼ੀਕੇਸ਼ ਰਾਏ ਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਸਿੰਘਵੀ ਨੂੰ ਕਿਹਾ ਕਿ ਸਾਨੂੰ ਸਥਿਤੀ ਦਾ ਇਸ ਤਰ੍ਹਾਂ....
ਨਰਾਇਣਗੜ੍ਹ, 22 ਜੁਲਾਈ 2024 : ਅੰਬਾਲਾ ਦੇ ਨਰਾਇਣਗੜ੍ਹ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਫੌਜੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ....
ਨਵੀਂ ਦਿੱਲੀ, 22 ਜੁਲਾਈ 2024 : ਸੰਸਦ ਵਿੱਚ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ ਹੋਇਆ। NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਨੂੰ ਧੋਖਾਧੜੀ ਕਰਾਰ ਦਿੱਤਾ ਹੈ। ਨਾਲ ਹੀ ਸਿੱਖਿਆ ਮੰਤਰੀ ਇਹ ਦੱਸਣ ਤੋਂ ਅਸਮਰੱਥ ਹਨ ਕਿ ਇਹ ਕੀ ਹੋ ਰਿਹਾ ਹੈ? ਰਾਹੁਲ ਗਾਂਧੀ ਨੇ ਹਮਲਾਵਰ ਅੰਦਾਜ਼ 'ਚ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ 'ਚ ਲੱਖਾਂ....
ਨਵੀਂ ਦਿੱਲੀ, 22 ਜੁਲਾਈ 2024 : ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕੀਤੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਇਹ ਬਜਟ ਅਗਲੇ ਪੰਜ ਸਾਲਾਂ ਦੇ ਯਾਤਰਾ ਦੀ ਦਿਸ਼ਾ ਤੈਅ ਕਰੇਗਾ ਤੇ 2047 'ਚ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਦੀ ਨੀਂਹ ਰੱਖੇਗਾ। ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਮੋਦੀ ਨੇ ਕੁਝ ਦਲਾਂ ਦੀ 'ਨਕਾਰਤਮਕ ਰਾਜਨੀਤੀ' ਆਲੋਚਨਾ ਕੀਤੀ ਹੈ। ਪੀਐੱਮ ਨੇ ਕਿਹਾ ਕਿ....
ਰੁਦਰਪ੍ਰਯਾਗ, 21 ਜੁਲਾਈ 2024 : ਉੱਤਰਾਖੰਡ ਦੇ ਕੇਦਾਰਨਾਥ ਪੈਦਲ ਮਾਰਗ 'ਤੇ ਪੱਥਰ ਅਤੇ ਮਲਬਾ ਡਿੱਗਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਕੇਦਾਰਨਾਥ ਮੰਦਰ ਨੂੰ ਜਾਣ ਵਾਲੇ ਪੈਦਲ ਮਾਰਗ ਉਤੇ ਅਚਾਨਕ ਹੋਈ ਲੈਂਡਸਲਾਇਡ ਕਾਰਨ 11 ਸ਼ਰਧਾਲੂ ਪਹਾੜੀ ਦੇ ਮਲਬੇ ਹੇਠ ਆ ਗਏ। ਇਨ੍ਹਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਆਫ਼ਤ ਕੰਟਰੋਲ ਰੂਮ ਨੂੰ ਸਵੇਰੇ ਸਾਢੇ ਸੱਤ ਵਜੇ ਸੂਚਨਾ ਮਿਲੀ ਸੀ....
ਪੰਚਕੂਲਾ, 20 ਜੁਲਾਈ 2024 : ਆਮ ਆਦਮੀ ਪਾਰਟੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਦੀਆਂ 5 ਗਰੰਟੀਆਂ ਤੋਂ ਸ਼ੁਰੂ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕਿਹਾ ਕਿ ਤੁਹਾਡੇ ਬੇਟੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਬਦਲੀ, ਪੰਜਾਬ ਬਦਲਿਆ ਅਤੇ ਹੁਣ ਹਰਿਆਣਾ ਬਦਲਣਾ ਹੈ। ਉਨ੍ਹਾਂ ਕਿਹਾ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਮਿਲਣੀ ਚਾਹੀਦੀ। ਸੁਨੀਤਾ ਕੇਜਰੀਵਾਲ ਨੇ....
ਬੀਕਾਨੇਰ, 19 ਜੁਲਾਈ 2024 : ਰਾਜਸਥਾਨ ਦੇ ਬੀਕਾਨੇਰ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਵੀਰਵਾਰ ਰਾਤ ਭਾਰਤਮਾਲਾ ਰੋਡ 'ਤੇ ਜੈਤਪੁਰ ਟੋਲ ਨੇੜੇ ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਲੜਕੀ ਇਸ ਹਾਦਸੇ ਵਿੱਚ ਜ਼ਖਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਟਰੱਕ ਅਤੇ ਕਾਰ ਦੀ ਟੱਕਰ ਕਾਰਨ ਭਿਆਨਕ ਹਾਦਸਾ ਹੋਣ ਦੀ ਖ਼ਬਰ ਹੈ। ਸਾਰੇ....
ਜਾਲਨਾ, 19 ਜੁਲਾਈ 2024 : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਲੇ ਦੀ ਬਦਨਾਪੁਰ ਤਹਿਸੀਲ ਦੇ ਵਸੰਤ ਨਗਰ 'ਚ ਪੀੜਤਾਂ ਦੀ ਜੀਪ ਟੈਕਸੀ ਖੂਹ 'ਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਚਾਰ ਪਹੀਆ ਵਾਹਨ ਵਿੱਚ 15 ਸਵਾਰੀਆਂ ਸਵਾਰ ਸਨ। ਇਹ ਯਾਤਰੀ ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਦੇ ਪੰਢਰਪੁਰ ਤੋਂ....
ਨਵੀਂ ਦਿੱਲੀ, 2024 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ 'ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਕਾਰਨ ਕਈ ਯਾਤਰੀਆਂ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ....