ਰਾਸ਼ਟਰੀ

ਆਂਧਰਾ ਪ੍ਰਦੇਸ਼ 'ਚ ਦਰਦਨਾਕ ਹਾਦਸਾ, 6 ਲੋਕਾਂ ਦੀ ਮੌਤ 
ਵਿਜੈਵਾੜਾ, 14 ਜੂਨ 2024 : ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੰਟੇਨਰ ਅਤੇ ਡੀਸੀਐੱਮ ਵਿਚਾਲੇ ਹੋਈ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਹ ਹਾਦਸਾ ਕ੍ਰਿਥੀਵੇਨੂ ਮੰਡਲ ਦੇ ਸੀਤਾਨਪੱਲੀ ਨੇੜੇ ਵਾਪਰਿਆ। ਇਸ ਹਾਦਸੇ ਵਿਚ ਦੋਵਾਂ ਵਾਹਨਾਂ ਦੇ ਡਰਾਈਵਰਾਂ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਕੰਟੇਨਰ ਪੁਡੂਚੇਰੀ ਤੋਂ ਭੀਮਾਵਰਮ ਜਾ ਰਿਹਾ ਸੀ, ਜਿਸ ਦੀ ਸੀਤਾਨਪੱਲੀ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਡੀਸੀਐਮ ਨਾਲ ਟੱਕਰ ਹੋ ਗਈ। ਪੁਲਿਸ ਅਧਿਕਾਰੀ ਅਨੁਸਾਰ....
ਮੱਧ ਪ੍ਰਦੇਸ਼ ਸ਼ਰਧਾਲੂਆਂ ਨਾਲ ਭਰੀ ਟਰੈਕਟਰ -ਟਰਾਲੀ ਪਲਟੀ , ਪੰਜ ਮੌਤਾਂ, 15 ਤੋਂ ਵੱਧ ਜ਼ਖ਼ਮੀ
ਦਤੀਆ, 14 ਜੂਨ 2024 : ਮੱਧ ਪ੍ਰਦੇਸ਼ ਦੇ ਦਤੀਆ ਜ਼ਿਲੇ 'ਚ ਸ਼ੁੱਕਰਵਾਰ ਸਵੇਰੇ ਇਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਤੋਂ ਜ਼ਿਆਦਾ ਜ਼ਖਮੀ ਹੋ ਗਏ। ਰਤਨਗੜ੍ਹ ਮਾਤਾ ਮੰਦਰ 'ਚ ਪੂਜਾ ਅਰਚਨਾ ਕਰਨ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਪਲਟ ਗਈ। ਗੰਭੀਰ ਜ਼ਖਮੀਆਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ ਹੈ। ਸ਼ਰਧਾਲੂ ਰਤਨਗੜ੍ਹ ਮਾਤਾ ਮੰਦਿਰ ਜਾ ਰਹੇ ਸਨ ਜਾਣਕਾਰੀ ਅਨੁਸਾਰ ਪਿੰਡ ਦੇਸਵਰ ਦੇ ਸ਼ਰਧਾਲੂ ਕਈ ਟਰੈਕਟਰ ਟਰਾਲੀਆਂ ਵਿੱਚ ਜਵਾਰ ਚੜ੍ਹਾਉਣ ਲਈ ਰਤਨਗੜ੍ਹ ਮਾਤਾ ਮੰਦਰ ਜਾ ਰਹੇ ਸਨ।....
ਪੂਰਬੀ ਅਤੇ ਉੱਤਰੀ ਭਾਰਤ ਸਖ਼ਤ ਗਰਮੀ ਦੀ ਲਪੇਟ 'ਚ, ਮਾਨਸੂਨ ਦੀ ਰਫ਼ਤਾਰ ਮੱਠੀ, ਗਰਮੀ ਕਾਰਨ 10 ਲੋਕਾਂ ਦੀ ਮੌਤ
ਨਵੀਂ ਦਿੱਲੀ, 14 ਜੂਨ 2024 : ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਪੂਰਬੀ ਅਤੇ ਉੱਤਰੀ ਭਾਰਤ ਸਖ਼ਤ ਗਰਮੀ ਦੀ ਲਪੇਟ ਵਿੱਚ ਹੈ। ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਬਕਸਰ, ਬਿਹਾਰ ਵਿੱਚ ਵੀਰਵਾਰ ਨੂੰ ਦੇਸ਼ ਦਾ ਸਭ ਤੋਂ ਵੱਧ ਤਾਪਮਾਨ 47.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਨ ਵਿੱਚ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਇੱਕ ਰਿਕਾਰਡ ਹੈ। ਇਸ ਤੋਂ ਪਹਿਲਾਂ 4 ਜੂਨ 1902 ਨੂੰ ਦੂਨ ਦਾ ਤਾਪਮਾਨ 43.9 ਡਿਗਰੀ ਸੈਲਸੀਅਸ ਸੀ, ਜੋ ਕਿ ਹੁਣ ਤੱਕ ਦਾ ਰਿਕਾਰਡ ਹੈ। ਦੂਨ....
ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਰਾਸ਼ਟਰਪਤੀ ਕੋਲ ਪਹੁੰਚਿਆ ਵਫਦ 
ਨਵੀਂ ਦਿੱਲੀ, 14 ਜੂਨ 2024 : ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਚੁੱਕੀਆਂ ਹਨ। ਅੰਮ੍ਰਿਤ ਪਾਲ ਦੇ ਪਰਿਵਾਰਿਕ ਮੈਂਬਰਾਂ ਦੇ ਇੱਕ ਵਫਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਦਿੱਤਾ ਹੈ। ਇਸ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸੋਹੁੰ ਚੁੱਕ ਸਮਾਗਮ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ। ਮੀਡੀਆ ਨਾਲ....
ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਵਿੱਚ ਪੂਰੀ ਤਾਕਤ ਝੋਕਣ ਦਿਓ : ਪੀਐਮ ਮੋਦੀ 
ਨਵੀਂ ਦਿੱਲੀ, 13 ਜੂਨ 2024 : ਜੰਮੂ-ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਈ ਅੱਤਵਾਦੀ ਹਮਲੇ ਹੋਏ ਹਨ। ਅੱਤਵਾਦੀਆਂ ਨੇ ਪਿਛਲੇ ਚਾਰ ਦਿਨਾਂ 'ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲਿਆਂ 'ਚ ਚਾਰ ਥਾਵਾਂ 'ਤੇ ਹਮਲੇ ਕੀਤੇ ਹਨ, ਜਿਸ 'ਚ 9 ਸ਼ਰਧਾਲੂਆਂ ਤੇ ਇੱਕ ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਹੈ। ਇਨ੍ਹਾਂ ਹਮਲਿਆਂ ਵਿੱਚ ਸੱਤ ਸੁਰੱਖਿਆ ਮੁਲਾਜ਼ਮ ਤੇ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (N.S.A) ਅਜੀਤ ਡੋਭਾਲ ਅਤੇ ਹੋਰ....
ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣੀ ਹੋਵੇਗੀ : ਸੁਪਰੀਮ ਕੋਰਟ 
ਨਵੀਂ ਦਿੱਲੀ, 13 ਜੂਨ 2024 : NEET ਨਤੀਜੇ ਤੋਂ ਬਾਅਦ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ 1563 ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣੀ ਹੋਵੇਗੀ। ਅਸੀਂ ਕਾਉਂਸਲਿੰਗ ‘ਤੇ ਰੋਕ ਨਹੀਂ ਲਾਵਾਂਗੇ। ਇਸ ਦੇ ਲਈ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ 2 ਹਫਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਹੁਣ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ NEET UG ਮਾਮਲੇ ਦੀ ਸੁਣਵਾਈ ਕਰ ਰਹੀ....
ਜੈਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ 
ਜੈਪੁਰ, 13 ਜੂਨ 2024 : ਜੈਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਪੰਜ ਸਾਲ ਦੀ ਬੱਚੀ ਹੈ। ਇਹ ਹਾਦਸਾ ਦੇਰ ਰਾਤ ਤਰਾਈਸਰ ਥਾਣਾ ਖੇਤਰ 'ਚ ਵਾਪਰਿਆ, ਜਦੋਂ ਪਰਿਵਾਰ ਉੱਤਰ ਪ੍ਰਦੇਸ਼ ਤੋਂ ਰਾਜਸਥਾਨ ਦੇ ਸੀਕਰ 'ਚ ਸਥਿਤ ਖਾਟੂ ਸ਼ਿਆਮ ਮੰਦਰ 'ਚ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ। ਹਾਦਸੇ ਤੋਂ ਬਾਅਦ ਕਾਰ ਟਰੱਕ ਦੇ ਹੇਠਾਂ ਦੱਬ ਗਈ। ਪੂਰਾ ਪਰਿਵਾਰ ਕਰੀਬ 4 ਘੰਟੇ ਤੱਕ ਕਾਰ 'ਚ ਫਸਿਆ ਰਿਹਾ। ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨਐੱਸਏ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ 
ਜੰਮੂ, 13 ਜੂਨ 2024 : ਜੰਮੂ 'ਚ ਰਿਆਸੀ ਅੱਤਵਾਦੀ ਹਮਲੇ ਅਤੇ ਕਠੂਆ 'ਚ ਫੌਜ ਨਾਲ ਅੱਤਵਾਦੀਆਂ ਦੇ ਮੁਕਾਬਲੇ ਤੋਂ ਬਾਅਦ ਜੰਮੂ-ਕਸ਼ਮੀਰ 'ਚ ਸਥਿਤੀ ਸੰਵੇਦਨਸ਼ੀਲ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਜੰਮੂ ਡਿਵੀਜ਼ਨ ਦੇ ਹਰ ਕੋਨੇ 'ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨਐੱਸਏ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ....
ਨਾਗਪੁਰ 'ਚ ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ, 5 ਹੋਰ ਜ਼ਖਮੀ
ਧਮਨਾ, 13 ਜੂਨ 2024 : ਨਾਗਪੁਰ ਦੇ ਧਮਨਾ 'ਚ ਇਕ ਵਿਸਫੋਟਕ ਬਣਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਨਾਗਪੁਰ ਤੋਂ ਕਰੀਬ 25 ਕਿਲੋਮੀਟਰ ਦੂਰ ਹਿੰਗਨਾ ਥਾਣਾ ਖੇਤਰ ਦੇ ਧਮਨਾ ਪਿੰਡ 'ਚ ਚਾਮੁੰਡੀ ਐਕਸਪਲੋਸਿਵਜ਼ ਪ੍ਰਾਈਵੇਟ ਲਿਮਟਿਡ 'ਚ ਵਾਪਰਿਆ। ਨਾਗਪੁਰ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਧਮਾਨਾ 'ਚ ਵਿਸਫੋਟਕ ਬਣਾਉਣ ਵਾਲੀ....
ਇਟਲੀ 'ਚ ਤੋੜਿਆ ਮਹਾਤਮਾ ਗਾਂਧੀ ਦਾ ਬੁੱਤ, ਇਟਲੀ ਜਾਣਗੇ ਪੀਐਮ ਮੋਦੀ, G7 ਸੰਮੇਲਨ 'ਚ ਲੈਣਗੇ ਹਿੱਸਾ
ਨਵੀਂ ਦਿੱਲੀ, 12 ਜੂਨ : ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪੀਐਮ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 50ਵੇਂ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਭਲਕੇ ਇਟਲੀ ਦੇ ਅਪੁਲੀਆ ਦਾ ਦੌਰਾ ਕਰਨਗੇ। ਮੋਹਨ ਕਵਾਨਾ ਨੇ ਕਿਹਾ, 'ਇਹ ਸੰਮੇਲਨ 14....
ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਬਣੀ ਸਰਕਾਰ, ਮਾਝੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ 
ਓਡੀਸ਼ਾ , 12 ਜੂਨ : ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਕੇਓਂਝਰ ਤੋਂ ਵਿਧਾਇਕ ਮੋਹਨ ਚਰਨ ਮਾਝੀ ਨੇ ਅੱਜ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਕੇਵੀ ਸਿੰਘ ਦਿਓ ਅਤੇ ਪ੍ਰਭਾਤੀ ਪਰੀਦਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ, ਓਡੀਸ਼ਾ ਵਿੱਚ ਪਹਿਲੀ ਵਾਰ ਇੱਕ ਮੁੱਖ ਮੰਤਰੀ, ਦੋ ਉਪ ਮੁੱਖ ਮੰਤਰੀ ਅਤੇ 13 ਮੰਤਰੀਆਂ ਵਾਲੀ ਸਰਕਾਰ ਬਣੀ ਹੈ। ਸਹੁੰ ਚੁੱਕ ਸਮਾਗਮ ਸ਼ਾਮ 5 ਵਜੇ ਸ਼ੁਰੂ ਹੋਇਆ। ਇਹ ਪ੍ਰੋਗਰਾਮ ਭੁਵਨੇਸ਼ਵਰ ਦੇ....
ਯੂਪੀ ’ਚ ਰੇਤ ਨਾਲ ਭਰਿਆ ਟਰੱਕ ਸੜਕ ਕੰਢੇ ਸੁੱਤੇ ਲੋਕਾਂ ’ਤੇ ਪਲਟਿਆ, ਇੱਕੋ ਪਰਿਵਾਰ ਦੇ 4 ਬੱਚਿਆਂ ਸਮੇਤ 8 ਲੋਕਾਂ ਦੀ ਮੌਤ
ਹਰਦੋਈ, 12 ਜੂਨ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਅੱਜ ਸਵੇਰੇ ਗੰਗਾ ਨਦੀ ’ਚੋਂ ਰੇਤ ਲੈ ਕੇ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਸੜਕ ਕੰਢੇ ਝੁੱਗੀਆਂ ਦੇ ਬਾਹਰ ਸੁੱਤੇ ਲੋਕਾਂ ਉੱਤੇ ਪਲਟ ਗਿਆ, ਜਿਸ ਕਾਰਨ ਚਾਰ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਜੇਸੀਬੀ ਦੀ ਮਦਦ ਨਾਲ ਰੇਤ ਹੇਠ ਦਬੀਆਂ ਲਾਸ਼ਾਂ ਕੱਢੀਆਂ। ਹਾਦਸੇ ’ਚ ਜ਼ਖ਼ਮੀ 4 ਸਾਲਾ ਬੱਚੀ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਸੁਪਰਡੈਂਟ ਕੇਸ਼ਵ ਚੰਦਰ ਗੋਸਵਾਮੀ ਨੇ ਦਸਿਆ ਕਿ ਮਲਾਵਾ ਥਾਣਾ ਖੇਤਰ ਦੇ ਕਾਨਪੁਰ....
ਕਠੂਆ ਅੱਤਵਾਦੀ ਹਮਲੇ CRPF ਦਾ 1 ਜਵਾਨ ਸ਼ਹੀਦ, ਮੁਕਾਬਲੇ 'ਚ 2 ਅੱਤਵਾਦੀ ਢੇਰ
ਕਠੂਆ, 12 ਜੂਨ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ 'ਚ ਮੰਗਲਵਾਰ ਸ਼ਾਮ ਨੂੰ ਹੋਏ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ ਜਾਂ CRPF ਦਾ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ ਵਿੱਚ ਤੜਕੇ 3 ਵਜੇ ਦੇ ਕਰੀਬ ਇੱਕ ਅੱਤਵਾਦੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਸੀਆਰਪੀਐਫ ਦਾ ਜਵਾਨ ਕਬੀਰ ਦਾਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ....
ਕੈਥਲ 'ਚ ਖਾਲਿਸਤਾਨੀ ਕਹਿਣ ਦਾ ਵਿਰੋਧ ਕਰਨ ਤੇ ਦਸਤਾਰਧਾਰੀ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ, ਗੰਭੀਰ ਜ਼ਖਮੀ
ਕੈਥਲ, 11 ਜੂਨ : ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖ ਨੌਜਵਾਨ ਦਾ ਨਾਮ ਸੁਖਵਿੰਦਰ ਸਿੰਘ ਹੈ, ਜੋ ਡਿਫੈਂਸ ਕਲੋਨੀ ਵਿੱਚ ਫਰਨੀਚਰ ਦਾ ਕੰਮ ਕਰਦਾ ਹੈ। ਜਦੋਂ ਇਸ ਮਾਮਲੇ ਸਬੰਧੀ ਪੀੜਤ ਸੁਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਰਾਤ ਤਕਰੀਬਨ 9:30....
ਦੇਸ਼ ਨੂੰ "ਮੋਦੀ ਦੀ ਗਾਰੰਟੀ" ਦਿਤੀ ਸੀ ਕਿ 2022 ਤਕ ਹਰ ਭਾਰਤੀ ਦੇ ਸਿਰ 'ਤੇ ਛੱਤ ਹੋਵੇਗੀ, ਜੋ ਖੋਖਲੀ ਸਾਬਤ ਹੋਈ : ਪ੍ਰਧਾਨ ਖੜਗੇ 
ਨਵੀਂ ਦਿੱਲੀ, 11 ਜੂਨ : ਨਵੀਂ ਸਰਕਾਰ ਬਣਦਿਆਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ 3 ਕਰੋੜ ਲੋਕਾਂ ਨੂੰ ਮਕਾਨ ਬਣਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਤਿੱਖਾ ਤੱਜ ਕਸ਼ਦਿਆਂ ਇਲਜ਼ਾਮ ਲਗਾਇਆ ਕਿ 2022 ਤੱਕ ਸਭ ਦੇ ਸਿਰ ਤੇ ਛੱਤ ਦੀ ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ ਖੋਖਲੀ ਸਾਬਤ ਹੋਈ, ਹੁਣ ਫਿਰ ਸਰਕਾਰ ਵੱਲੋਂ 3 ਕਰੋੜ ਮਕਾਨ....