ਰਾਸ਼ਟਰੀ

ਬੰਗਲੌਰ 'ਚ ਮੀਂਹ ਕਾਰਨ 7 ਮੰਜ਼ਿਲਾ ਇਮਾਰਤ ਡਿੱਗੀ, 5 ਮੌਤਾਂ
ਕਰਨਾਟਕ, 23 ਅਕਤੂਬਰ, 2024 : ਕਰਨਾਟਕ ਵਿੱਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚ 21 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। NDRF ਦੀ ਟੀਮ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਤ ਭਰ ਬਚਾਅ ਕਾਰਜ ਚਲਾਇਆ। ਬੁੱਧਵਾਰ ਸਵੇਰੇ ਡਾਗ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ। ਟੀਮ ਨੇ ਮਲਬਾ ਹਟਾਉਣ ਲਈ....
ਬੁਲੰਦਸ਼ਹਿਰ 'ਚ ਇੱਕ ਘਰ ਵਿੱਚ ਫਟਿਆ ਸਿਲੰਡਰ, 3 ਔਰਤਾਂ ਸਮੇਤ 6 ਲੋਕਾਂ ਦੀ ਮੌਤ 
ਬੁਲੰਦਸ਼ਹਿਰ, 22 ਅਕਤੂਬਰ 2024 : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ 'ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਰਾਤ 8 ਵਜੇ ਆਕਸੀਜਨ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋ ਮੰਜ਼ਿਲਾ ਮਕਾਨ ਢਹਿ ਗਿਆ। ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ....
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮੁਬੰਈ, 20 ਅਕਤੂਬਰ 2024 : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 99 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਨਾਗਪੁਰ ਦੱਖਣੀ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੂੰ ਕਾਮਠੀ ਤੋਂ ਟਿਕਟ ਦਿੱਤੀ ਗਈ ਹੈ। ਨੰਦੂਰਬਾਰ ਤੋਂ ਵਿਜੇ ਕੁਮਾਰ ਗਾਵਿਤ, ਧੂਲੇ ਤੋਂ ਅਨੂਪ ਅਗਰਵਾਲ ਅਤੇ ਮੰਗਲ ਪ੍ਰਭਾਤ ਲੋਢਾ ਨੂੰ ਮਾਲਵਾੜ ਹਿਲਸ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਸੂਚੀ....
ਰਾਜਸਥਾਨ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਤੇ ਟੈਂਪੂ ਦੀ ਟੱਕਰ ‘ਚ 11 ਲੋਕਾਂ ਦੀ ਮੌਤ
ਧੌਲਪੁਰ, 20 ਅਕਤੂਬਰ 2024 : ਰਾਜਸਥਾਨ ਦੇ ਧੌਲਪੁਰ ਵਿੱਚ ਐਤਵਾਰ ਨੂੰ ਇੱਕ ਯਾਤਰੀ ਬੱਸ ਅਤੇ ਇੱਕ ਟੈਂਪੂ ਵਿਚਾਲੇ ਹੋਈ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪੀੜਤਾਂ 'ਚ 8 ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਕੌਮੀ ਮਾਰਗ 'ਤੇ ਸੁਨੀਪੁਰ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਯਾਤਰੀ ਇਕ ਵਿਆਹ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ। ਮਰਨ ਵਾਲਿਆਂ 'ਚ 5 ਬੱਚੇ, 3 ਲੜਕੀਆਂ, 2 ਔਰਤਾਂ ਅਤੇ 1 ਪੁਰਸ਼ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ....
ਬਿਹਾਰ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ, 16 ਪਿੰਡਾਂ 'ਚ ਮੌਤਾਂ 
ਪਟਨਾ, 19 ਅਕਤੂਬਰ, 2024 : ਸ਼ਰਾਬ ਨੇ ਇੱਕ ਵਾਰ ਫਿਰ ਤੋਂ ਲੋਕਾਂ ਦੇ ਘਰਾਂ 'ਚ ਸੱਥਰ ਵਿਛਾ ਦਿੱਤੇ ਹਨ। 16 ਪਿੰਡਾਂ ਦੇ ਲੋਕ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ। ਹਰ ਪਾਸੇ ਲੋਕਾਂ ਦੀਆਂ ਚੀਕਾਂ ਹੀ ਸੁਣਾਈ ਦੇ ਰਹੀਆਂ ਹਨ।ਬਿਹਾਰ ਵਿੱਚ ਸ਼ਰਾਬ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬਿਹਾਰ ਵਿੱਚ ਮੌਤਾਂ ਦੀ ਕੁੱਲ ਗਿਣਤੀ 65 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ ਸੀਵਾਨ ਵਿੱਚ 48, ਸਾਰਨ ਵਿੱਚ 15 ਅਤੇ ਗੋਪਾਲਗੰਜ ਵਿੱਚ 2 ਮੌਤਾਂ ਹੋਈਆਂ ਹਨ। ਹਾਲਾਂਕਿ ਪ੍ਰਸ਼ਾਸਨਿਕ ਪੁਸ਼ਟੀ 37....
ਸਿਧਾਰਥਨਗਰ ਵਿੱਚ 53 ਯਾਤਰੀਆਂ ਨਾਲ ਭਰੀ ਬੱਸ ਅਚਾਨਕ ਨਦੀ ਵਿੱਚ ਡਿੱਗੀ, 3 ਲੋਕਾਂ ਦੀ ਮੌਤ, 7 ਜ਼ਖਮੀ 
ਸਿਧਾਰਥ ਨਗਰ, 19 ਅਕਤੂਬਰ, 2024 : ਯੂਪੀ ਦੇ ਸਿਧਾਰਥਨਗਰ ਵਿੱਚ 53 ਯਾਤਰੀਆਂ ਨਾਲ ਭਰੀ ਬੱਸ ਅਚਾਨਕ ਪੁਲ ਤੋਂ ਪਲਟ ਗਈ ਅਤੇ ਸ਼ਾਰਦਾ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ। ਇਸ ਦੇ ਨਾਲ ਹੀ ਹੋਰ ਲੋਕ ਵੀ ਜ਼ਖਮੀ ਹੋਏ ਹਨ। ਸਾਰਿਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਵੱਡਾ ਹਾਦਸਾ ਵਾਪਰ ਗਿਆ। ਇਹ ਘਟਨਾ ਸਿਧਾਰਥਨਗਰ ਦੇ ਬਧਾਨੀ ਬਲਾਕ ਦੇ....
ਫਰੀਦਾਬਾਦ 'ਚ ਸਿਲੰਡਰ ਫਟਣ ਕਾਰਨ ਡਿੱਗ ਗਈ ਛੱਤ, 3 ਮੌਤਾਂ 
ਫਰੀਦਾਬਾਦ, 18 ਅਕਤੂਬਰ 2024 : ਹਰਿਆਣਾ ਦੇ ਫਰੀਦਾਬਾਦ ਦੇ ਪਿੰਡ ਭਾਂਕੜੀ ਵਿੱਚ ਬੀਤੀ ਰਾਤ ਹੋਏ ਗੈਸ ਸਿਲੰਡਰ ਧਮਾਕੇ ਵਿੱਚ ਦਾਦਾ, ਦਾਦੀ ਅਤੇ ਪੋਤੇ ਦੀ ਦਰਦਨਾਕ ਮੌਤ ਹੋ ਗਈ। ਮਕਾਨ ਡਿੱਗਣ ਕਾਰਨ ਹੇਠਾਂ ਬੰਨ੍ਹੀ ਮੱਝ ਦੀ ਵੀ ਮਲਬੇ ਹੇਠ ਦੱਬ ਕੇ ਮੌਤ ਹੋ ਗਈ। 14 ਸਾਲਾ ਪੋਤੇ ਕੁਨਾਲ ਦਾ ਅੱਜ ਜਨਮ ਦਿਨ ਸੀ। ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਫਟਣ ਕਾਰਨ ਘਰ ਦੀ ਛੱਤ ਡਿੱਗ ਗਈ। ਹੇਠਾਂ ਸੌਂ ਰਹੇ ਦਾਦਾ-ਦਾਦੀ, ਉਨ੍ਹਾਂ ਦੇ 14 ਸਾਲ ਦੇ ਪੋਤੇ ਦੀ ਮੌਤ ਹੋ ਗਈ। ਧਮਾਕੇ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਫੈਲ....
ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 17 ਅਕਤੂਬਰ 2024 : ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਭਾਜਪਾ ਸ਼ਾਸਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਭਾਜਪਾ ਆਗੂ ਸ਼ਾਮਲ ਹੋਏ। ਇਸ ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ....
ਬਿਹਾਰ 'ਚ ਜ਼ਹਿਰੀਲੀ ਸ਼ਰਾਬ ਕਾਰਨ 36 ਦੀ ਮੌਤਾਂ, 44 ਦੀ ਹਾਲਤ ਗੰਭੀਰ
ਪਟਨਾ, 17 ਅਕਤੂਬਰ 2024 : ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਹਰ ਕਿਸੇ ਨੂੰ ਹੈਰਾਨ ਕਰ ਰਹੀ ਹੈ। ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਹੁਣ ਤੱਕ ਸੀਵਾਨ ਵਿੱਚ 16 ਅਤੇ ਸਾਰਨ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸੀਵਾਨ ਵਿੱਚ ਮੌਤਾਂ ਦਾ ਇਹ ਸਿਲਸਿਲਾ 14 ਅਕਤੂਬਰ ਨੂੰ ਸ਼ੁਰੂ ਹੋਇਆ ਸੀ। ਸਰਾਂ ਵਿੱਚ ਮਰਨ ਵਾਲੇ ਸਾਰੇ ਲੋਕਾਂ ਨੇ ਸ਼ਰਾਬ ਪੀਤੀ ਸੀ। 44 ਲੋਕਾਂ ਦੀ....
ਜੈਸ਼ੰਕਰ ਨੇ ਪਾਕਿਸਤਾਨ ਦੀ ਧਰਤੀ 'ਤੇ ਉਸੇ ਨੂੰ ਸੁਣਾਈਆਂ ਖਰੀਆਂ-ਖਰੀਆਂ
ਨਵੀਂ ਦਿੱਲੀ, 16 ਅਕਤੂਬਰ 2024 : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ SCO ਸ਼ਿਖਰ ਸੰਮੇਲਨ ਨੂੰ ਸੰਬੋਧਨ ਕੀਤਾ। ਜੈਸ਼ੰਕਰ ਨੇ ਕਿਹਾ, ਅੱਤਵਾਦ, ਵੱਖਵਾਦ ਤੇ ਕੱਟੜਵਾਦ ਤੋਂ ਬਚਣਾ ਪਵੇਗਾ। ਸੰਮੇਲਨ 'ਚ ਪਾਕਿਸਤਾਨ ਦਾ ਨਾਂ ਲਏ ਬਿਨਾਂ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਅੱਤਵਾਦ ਨੂੰ ਲੈ ਕੇ ਖਰੀਆਂ-ਖਰੀਆਂ ਸੁਣਾਈਆਂ। ਜੈਸ਼ੰਕਰ ਨੇ ਕਿਹਾ ਕਿ ਬਿਹਤਰ ਰਿਸ਼ਤੇ ਲਈ ਭਰੋੇਸਾ ਜ਼ਰੂਰੀ ਹੈ। ਜੇਕਰ ਭਰੋਸਾ ਨਹੀਂ ਤਾਂ ਕੁਝ ਨਹੀਂ। ਉੱਥੇ ਹੀ ਜੈਸ਼ੰਕਰ ਨੇ ਪਾਕਿਸਤਾਨ ਤੋਂ ਇਲਾਵਾ ਚੀਨ ਨੂੰ ਵੀ ਲੰਮੇ ਹੱਥ ਲਿਆ। ਜੈਸ਼ੰਕਰ....
ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਨਵੀਂ ਦਿੱਲੀ, 16 ਅਕਤੂਬਰ 2024 : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੀਵਾਲੀ ’ਤੇ ਵੱਡਾ ਤੋਹਫਾ ਦਿੱਤਾ। ਮੋਦੀ ਸਰਕਾਰ ਨੇ ਹਾੜੀ ਦੀਆਂ 6 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ 16 ਅਕਤੂਬਰ ਨੂੰ ਹਾੜੀ ਦੀਆਂ 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧਾ ਕੀਤਾ ਹੈ। ਸਭ ਤੋਂ ਵੱਧ ਵਾਧਾ ਸਰ੍ਹੋਂ ਅਤੇ ਤੇਲ ਬੀਜਾਂ ਵਿੱਚ 300 ਰੁਪਏ ਕੀਤਾ ਗਿਆ ਹੈ। ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਕਣਕ ਦਾ ਘੱਟੋ-ਘੱਟ....
ਜੰਮੂ-ਕਸ਼ਮੀਰ ਨੂੰ ਅੱਜ ਮਿਲਿਆ ਨਵਾਂ ਮੁੱਖ ਮੰਤਰੀ, ਉਮਰ ਅਬਦੁੱਲਾ ਨੇ ਚੁੱਕੀ ਸਹੁੰ 
ਸ਼੍ਰੀਨਗਰ, 16 ਅਕਤੂਬਰ 2024 : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 18 ਸਤੰਬਰ ਤੋਂ 1 ਅਕਤੂਬਰ ਤੱਕ ਤਿੰਨ ਪੜਾਵਾਂ ਵਿੱਚ ਹੋਈਆਂ। ਨਤੀਜੇ 8 ਅਕਤੂਬਰ ਨੂੰ ਐਲਾਨੇ ਗਏ ਸਨ। ਨੈਸ਼ਨਲ ਕਾਨਫਰੰਸ ਨੇ 90 ਵਿੱਚੋਂ 42 ਸੀਟਾਂ ਜਿੱਤੀਆਂ, ਜਦਕਿ ਕਾਂਗਰਸ ਨੇ ਛੇ ਸੀਟਾਂ ਜਿੱਤੀਆਂ। 95 ਮੈਂਬਰੀ ਅਸੈਂਬਲੀ ਵਿੱਚ ਦੋਵੇਂ ਪ੍ਰੀ-ਪੋਲ ਸਹਿਯੋਗੀਆਂ ਕੋਲ ਬਹੁਮਤ ਹੈ - ਪੰਜ....
ਪ੍ਰਸ਼ਾਸਨ ਹਰਕਤ ‘ਚ, ਹੁਣ ਤੱਕ 50 ਬਦਮਾਸ਼ ਗ੍ਰਿਫਤਾਰ
ਬਹਿਰਾਇਚ, 16 ਅਕਤੂਬਰ 2024 : ਮੂਰਤੀ ਵਿਸਰਜਨ ਦੌਰਾਨ ਪਰੇਸ਼ਾਨੀ ਪੈਦਾ ਕਰਨ ਵਾਲਿਆਂ ‘ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ 24 ਘੰਟਿਆਂ ਵਿੱਚ 24 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੜਬੜੀ ਦੇ ਮਾਮਲੇ ‘ਚ ਹੁਣ ਤੱਕ 50 ਲੋਕਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ, ਜਦਕਿ 100 ਤੋਂ ਵੱਧ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਮਹਾਰਾਜਗੰਜ ਅਤੇ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ....
7 ਸਾਲ 4 ਮਹੀਨੇ ਬਾਅਦ ਜੰਮੂ-ਕਸ਼ਮੀਰ 'ਚੋਂ ਰਾਸ਼ਟਰਪਤੀ ਸ਼ਾਸਨ ਹਟਾਇਆ, ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ
ਜੰਮੂ-ਕਸ਼ਮੀਰ, 14 ਅਕਤੂਬਰ 2024 : ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 (2019 ਦਾ 34) ਦੀ ਧਾਰਾ 73 ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ, ਭਾਰਤ....
ਮੁੰਬਈ-ਹਾਵੜਾ ਮੇਲ ਨੂੰ ਟਾਈਮਰ ਬੰਬ ਨਾਲ ਉਡਾਏ ਜਾਣ ਦੀ ਮਿਲੀ ਧਮਕੀ 
ਮੁੰਬਈ, 14 ਅਕਤੂਬਰ 2024 : ਮੁੰਬਈ-ਹਾਵੜਾ ਮੇਲ ਨੂੰ ਟਾਈਮਰ ਬੰਬ ਨਾਲ ਉਡਾਏ ਜਾਣ ਦੀ ਧਮਕੀ ਮਿਲੀ ਹੈ। ਆਫ-ਕੰਟਰੋਲ ਨੂੰ ਇਹ ਸੰਦੇਸ਼ ਸਵੇਰੇ 4 ਵਜੇ ਦੇ ਕਰੀਬ ਮਿਲਿਆ। ਇਸ ਤੋਂ ਬਾਅਦ ਟਰੇਨ ਅਧਿਕਾਰੀਆਂ ਨੇ ਤੁਰੰਤ ਟਰੇਨ ਨੰਬਰ 12809 ਨੂੰ ਜਲਗਾਓਂ ਸਟੇਸ਼ਨ 'ਤੇ ਰੋਕ ਕੇ ਜਾਂਚ ਕੀਤੀ। ਕਰੀਬ ਦੋ ਘੰਟੇ ਤੱਕ ਟਰੇਨ ਦੀ ਜਾਂਚ ਕੀਤੀ ਗਈ। ਇਸ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਤੋਂ ਬਾਅਦ ਟਰੇਨ ਨੂੰ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ। ਧਮਾਕੇ ਦੀ ਧਮਕੀ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਗਈ ਸੀ।....