ਰਾਸ਼ਟਰੀ

ਵਿਆਹ ਸਮਾਗਮ ਤੋਂ ਪੈਦਲ ਘਰ ਜਾ ਰਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, 3 ਦੀ ਮੌਤ
ਮਹਿੰਦਰਗੜ੍ਹ, 07 ਫਰਵਰੀ : ਹਰਿਆਣਾ ਦੇ ਜਿਲ੍ਹਾ ਮਹਿੰਦਰਗੜ੍ਹ ‘ਚ ਪੈਦਲ ਜਾ ਰਹੇ ਕੁੱਝ ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰਨ ਨੇ ਕੁਚਲ ਦਿੱਤਾ, ਜਿਸ ਕਾਰਨ ਤਿੰਨ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਨੀਨਾ ‘ਚ ਇੱਕ ਮੈਰਿਜ ਪੈਲੇਸ ਤੋਂ ਵਿਆਹ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਪੈਦਲ ਜਾ ਰਹੇ 4 ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰੋਂ ਨੌਜਵਾਨ ਗੰਭੀਰ ਜਖਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਬ ਸਿਵਲ....
‘ਖੜਗੇ ਜੀ ਨੇ ਐਨਡੀਏ ਨੂੰ 400 ਸੀਟਾਂ ਦਾ ਅਸ਼ੀਰਵਾਦ ਦਿੱਤਾ, ਮੇਰੀ ਅਰਦਾਸ ਕਾਂਗਰਸ 40 ਟੱਪ ਜਾਵੇ : ਪੀਐਮ ਮੋਦੀ
ਨਵੀਂ ਦਿੱਲੀ, 7 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਬੋਲਦੇ ਹੋਏ ਕਿਹਾ ਕਿ ਸੰਵਿਧਾਨ ਦੀ ਯਾਤਰਾ ਦੇ ਇਸ ਮਹੱਤਵਪੂਰਨ ਪੜਾਅ ‘ਤੇ ਰਾਸ਼ਟਰਪਤੀ ਦੇ ਭਾਸ਼ਣ ਦਾ ਵੀ ਇਤਿਹਾਸਕ ਮਹੱਤਵ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੀ ਸਮਰੱਥਾ, ਤਾਕਤ ਅਤੇ ਉੱਜਵਲ ਭਵਿੱਖ ਬਾਰੇ ਗੱਲ ਕੀਤੀ ਅਤੇ ਬਹੁਤ ਹੀ ਘੱਟ ਸ਼ਬਦਾਂ ਵਿੱਚ ਅਤੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਦਨ ਵਿੱਚ ਪੇਸ਼ ਕੀਤਾ। ਮੈਂ ਇਸ ਪ੍ਰੇਰਨਾਦਾਇਕ ਭਾਸ਼ਣ ਲਈ....
ਪੇਪਰ ਲੀਕ ‘ਤੇ ਨਕੇਲ ਕੱਸਣ ਲਈ ਲੋਕ ਸਭਾ ‘ਚ ਬਿੱਲ ਪਾਸ, 10 ਸਾਲ ਦੀ ਜੇਲ੍ਹ, 1 ਕਰੋੜ ਦਾ ਜੁਰਮਾਨਾ
ਨਵੀਂ ਦਿੱਲੀ, 06 ਫਰਵਰੀ : ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਤੇ ਨਕਲ ਕਰਨ ‘ਤੇ ਮੁਲਜ਼ਮਾਂ ਨੂੰ 10 ਸਾਲ ਦੀ ਜੇਲ੍ਹ ਤੇ 1 ਕਰੋੜ ਰੁਪਏ ਜੁਰਮਾਨਾ ਦੇਣਾ ਹੋਵੇਗਾ। ਕੇਂਦਰ ਨੇ ਇਨ੍ਹਾਂ ‘ਤੇ ਰੋਕ ਲਗਾਉਣ ਲਈ ਪਬਲਿਕ ਐਗਜ਼ਾਮੀਨੇਸ਼ਨ ਬਿੱਲ ਪਾਸ ਕਰ ਦਿੱਤਾ। ਹੁਣ ਇਸ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ। ਇਹ ਬਿੱਲ ਕਾਨੂੰਨ ਬਣਦਾ ਹੈ ਤਾਂ ਪੁਲਿਸ ਬਿਨਾਂ ਕਿਸੇ ਵਾਰੰਟ ਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਅਧਿਕਾਰ ਰੱਖੇਗੀ। ਮੁਲਜ਼ਮ ਨੂੰ ਜ਼ਮਾਨਤ ਨਹੀਂ ਮਿਲੇਗੀ ਤੇ ਇਨ੍ਹਾਂ ਅਪਰਾਧਾਂ ਨੂੰ....
ਹਰਦਾ ਦੀ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, ਹੁਣ ਤੱਕ 12 ਦੀ ਮੌਤ, 60 ਝੁਲਸੇ 
ਹਰਦਾ, 6 ਫਰਵਰੀ : ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਤੋਂ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਅਚਾਨਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਦੇ ਮਗਰਧਾ ਰੋਡ 'ਤੇ ਸਥਿਤ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਮੰਗਲਵਾਰ ਸਵੇਰੇ ਹੋਏ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਫੈਕਟਰੀ 'ਚ ਪਟਾਕਿਆਂ ਲਈ ਰੱਖੇ ਬਾਰੂਦ ਨੂੰ ਜਿਵੇਂ ਹੀ ਅੱਗ ਲੱਗੀ ਤਾਂ ਤੇਜ਼ ਧਮਾਕਿਆਂ ਨਾਲ ਕਰੀਬ 20 ਕਿਲੋਮੀਟਰ ਤੱਕ ਲੋਕਾਂ ਦੇ ਘਰ ਹਿੱਲ ਗਏ। ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫੈਕਟਰੀ 'ਚ 500....
ਕੋਈ ਵੀ ਸਿਆਸੀ ਪਾਰਟੀ ਬੱਚਿਆਂ ਨੂੰ ਆਪਣੇ ਪ੍ਰਚਾਰ ਦਾ ਹਿੱਸਾ ਨਹੀਂ ਬਣਾ ਸਕੇਗੀ : ਚੋਣ ਕਮਿਸ਼ਨ 
ਨਵੀਂ ਦਿੱਲੀ, 5 ਫਰਵਰੀ : ਲੋਕ ਸਭਾ 2024 ਦੀਆਂ ਚੋਣਾਂ ਦਾ ਸਮਾਂ ਨਜਦੀਕ ਆ ਰਿਹਾ ਹੈ। ਜਿਸ ਨੂੰ ਦੇਖਦੇ ਚੋਣ ਕਮਿਸ਼ਨ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਹਨ। ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹਨਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੀ ਪਾਰਟੀ 'ਤੇ ਕਾਰਵਾਈ ਕੀਤੀ ਜਾਵੇਗੀ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕੋਈ ਵੀ ਸਿਆਸੀ ਪਾਰਟੀ ਬੱਚਿਆਂ ਨੂੰ ਆਪਣੇ ਪ੍ਰਚਾਰ ਦਾ ਹਿੱਸਾ ਨਹੀਂ ਬਣਾ ਸਕੇਗੀ। ਬੱਚਿਆਂ ਨੂੰ ਪ੍ਰਚਾਰ ਲਈ ਕਿਸੇ....
ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਬਾਰਸ਼ ਜਾਰੀ, ਚਾਰ ਰਾਸ਼ਟਰੀ ਰਾਜਮਾਰਗਾਂ ਸਮੇਤ 645 ਸੜਕਾਂ ਬੰਦ 
ਸ਼ਿਮਲਾ, 5 ਫਰਵਰੀ : ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਬਾਰਸ਼ ਜਾਰੀ ਰਹੀ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਕਿਉਂਕਿ ਸੋਮਵਾਰ ਨੂੰ ਚਾਰ ਰਾਸ਼ਟਰੀ ਰਾਜਮਾਰਗਾਂ ਸਮੇਤ 645 ਸੜਕਾਂ ਨੂੰ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਨੇ ਇਹ ਜਾਣਕਾਰੀ ਦਿਤੀ। ਕੇਂਦਰ ਨੇ ਕਿਹਾ ਕਿ ਸੂਬੇ ਦੀ ਰਾਜਧਾਨੀ ਸ਼ਿਮਲਾ ’ਚ 242, ਲਾਹੌਲ ਅਤੇ ਸਪੀਤੀ ’ਚ 157, ਕੁਲੂ ’ਚ 93, ਚੰਬਾ ’ਚ 61 ਅਤੇ ਮੰਡੀ ਜ਼ਿਲ੍ਹਿਆਂ ’ਚ 51 ਸੜਕਾਂ ਬੰਦ ਕਰ ਦਿਤੀਆਂ ਗਈਆਂ ਹਨ। ਸਥਾਨਕ ਮੌਸਮ ਵਿਭਾਗ....
ਸੀਰੀਆ ਦੇ ਪੂਰਬੀ ਹਿੱਸੇ 'ਚ ਅਮਰੀਕੀ ਸੈਨਿਕਾਂ ਦੇ ਬੇਸ 'ਤੇ ਡ੍ਰੋਨ ਹਮਲਾ, 6 ਮੌਤਾਂ
ਦਮਿਸ਼ਕ, 5 ਫਰਵਰੀ : ਸੀਰੀਆ ਦੇ ਪੂਰਬੀ ਹਿੱਸੇ 'ਚ ਅਮਰੀਕੀ ਫੌਜੀ ਅੱਡੇ 'ਤੇ ਸੋਮਵਾਰ ਨੂੰ ਕੀਤੇ ਗਏ ਡ੍ਰੋਨ ਹਮਲੇ 'ਚ 6 ਕੁਰਦ ਲੜਾਕੇ ਮਾਰੇ ਗਏ ਹਨ। ਇਹ ਕੁਰਦ ਲੜਾਕੇ SDF ਦੇ ਮੈਂਬਰ ਸਨ, ਇੱਕ ਕੁਰਦ ਸੰਗਠਨ ਜੋ ਅਮਰੀਕੀ ਬਲਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਦੀ ਟੁਕੜੀ ਸੀਰੀਆ ਵਿੱਚ ਅਮਰੀਕੀ ਬੇਸ ਵਿੱਚ ਬਣੀ ਹੋਈ ਹੈ। ਇਸ ਹਮਲੇ ਨੂੰ ਸ਼ਨੀਵਾਰ ਨੂੰ ਸੀਰੀਆ ਅਤੇ ਇਰਾਕ 'ਚ ਈਰਾਨ ਸਮਰਥਿਤ ਮਿਲੀਸ਼ੀਆ 'ਤੇ ਅਮਰੀਕੀ ਹਮਲਿਆਂ ਦਾ ਜਵਾਬ ਮੰਨਿਆ ਜਾ ਰਿਹਾ ਹੈ। ਅਮਰੀਕਾ ਸਮਰਥਿਤ ਕੁਰਦਿਸ਼ ਦੀ ਅਗਵਾਈ ਵਾਲੀ....
ਰਾਹੁਲ ਗਾਂਧੀ ਨੇ ਕੋਲੇ ਨਾਲ ਲੱਦੇ ਸਾਈਕਲ ਨੂੰ ਖਿੱਚਿਆ ਅਤੇ ਲੋਕਾਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ, 5 ਫਰਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਨਿਆਏ ਯਾਤਰਾ ਦੇ ਹਿੱਸੇ ਵਜੋਂ ਅੱਜ ਰਾਮਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਹ ਰਾਮਗੜ੍ਹ ਚੱਟੂ ਪਾਲੂ ਘਾਟੀ 'ਚ ਫਾਂਸੀ ਵਾਲੀ ਥਾਂ 'ਤੇ ਵੀ ਪਹੁੰਚੇ। ਇੱਥੇ ਕ੍ਰਾਂਤੀਕਾਰੀਆਂ ਟਿਕੈਤ ਉਮਰਾਂ ਸਿੰਘ ਅਤੇ ਸ਼ੇਖ ਭਿਖਾਰੀ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੌਰਾਨ ਰਾਹੁਲ ਗਾਂਧੀ ਨੇ ਦੋਵਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਲੜੀ ਵਿਚ ਉਨ੍ਹਾਂ ਨੇ ਘਾਟੀ ਵਿਚ ਸਾਈਕਲਾਂ 'ਤੇ ਕੋਲਾ ਲੱਦ ਕੇ ਲਿਜਾ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੋਲੇ ਨਾਲ....
ਕਾਂਗਰਸ ਦੀ ਦੁਕਾਨ ਨੂੰ ਤਾਲੇ ਲਾਉਣ ਦੀ ਲੋੜ, ਦਰਸ਼ਕ ਗੈਲਰੀ 'ਚ ਨਜ਼ਰ ਆਉਣਗੇ ਕਾਂਗਰਸੀ: ਪ੍ਰਧਾਨ ਮੰਤਰੀ ਮੋਦੀ
ਪੀਐਮ ਮੋਦੀ ਨੇ ਕਾਂਗਰਸ 'ਤੇ ਸਮਾਜ ਨੂੰ ਵੰਡਣ ਦਾ ਦੋਸ਼ ਲਗਾਇਆ ਹੈ ਨਵੀਂ ਦਿੱਲੀ, 5 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਰਾਸ਼ਟਰਪਤੀ ਸੰਸਦ ਦੀ ਇਸ ਨਵੀਂ ਇਮਾਰਤ 'ਚ ਸਾਨੂੰ ਸੰਬੋਧਨ ਕਰਨ ਆਏ ਅਤੇ ਜਿਸ ਮਾਣ ਅਤੇ ਸਤਿਕਾਰ ਨਾਲ ਉਨ੍ਹਾਂ....
 “11,000 ਕਰੋੜ ਦੇ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਅਸਾਮ ਅਤੇ ਉੱਤਰ-ਪੂਰਬ ਦਾ ਦੱਖਣੀ ਏਸ਼ੀਆ ਦੇ ਹੋਰ ਦੇਸ਼ਾਂ ਨਾਲ ਸੰਪਰਕ ਮਜ਼ਬੂਤ ​​ਹੋਵੇਗਾ : ਪ੍ਰਧਾਨ ਮੰਤਰੀ ਮੋਦੀ 
ਗੁਹਾਟੀ, 04 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਅਸਾਮ ਦੇ ਗੁਹਾਟੀ ਪਹੁੰਚੇ। ਐਤਵਾਰ ਸਵੇਰੇ ਉਨ੍ਹਾਂ ਨੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ ਗੁਹਾਟੀ ਦੇ ਵੈਟਰਨਰੀ ਕਾਲਜ ਗਰਾਊਂਡ ‘ਚ ਮਾਂ ਕਾਮਾਖਿਆ ਮੰਦਿਰ ਕੋਰੀਡੋਰ ਸਮੇਤ 11 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਅਸਾਮ ਦਾ....
ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ 
ਮਨਾਲੀ, 4 ਫਰਵਰੀ : ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿੱਚ 485 ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਮਨਾਲੀ ਵਿੱਚ ਕੱਲ੍ਹ (3 ਫਰਵਰੀ ਨੂੰ) ਘੱਟੋ-ਘੱਟ ਤਾਪਮਾਨ ਮਨਫ਼ੀ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ....
ਅਰੋਮਾ ਫੈਕਟਰੀ 'ਚ ਲੱਗੀ ਭਿਆਨਕ ਅੱਗ ਕਾਰਨ ਹੁਣ ਤੱਕ 4 ਲੋਕਾਂ ਦੀ ਮੌਤ, 33 ਜ਼ਖਮੀ 
ਬੱਦੀ, 03 ਫਰਵਰੀ : ਹਿਮਾਚਲ ਪ੍ਰਦੇਸ਼ ਦੇ ਝਾਰਮਾਜਰੀ ਦੇ ਉਦਯੋਗਿਕ ਖੇਤਰ ਬੱਦੀ ਦੇ ਹਿੱਲਟੌਪ 'ਤੇ ਸਥਿਤ ਪਰਫਿਊਮ ਬਣਾਉਣ ਵਾਲੀ ਅਰੋਮਾ ਫੈਕਟਰੀ 'ਚ ਅੱਜ ਵੀ ਅੱਗ ਨਹੀਂ ਬੁਝ ਸਕੀ ਹੈ। ਸ਼ਨੀਵਾਰ ਸਵੇਰ ਤੋਂ ਹੀ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਫੈਕਟਰੀ ਦੀ ਦੂਜੀ ਮੰਜ਼ਿਲ 'ਤੇ ਅਜੇ ਵੀ ਅੱਗ ਲੱਗੀ ਹੋਈ ਹੈ। ਅੱਗ ਬੁਝਾਉਣ ਦਾ ਕੰਮ ਰਾਤ ਭਰ ਜਾਰੀ ਰਿਹਾ। ਇਸ ਦੇ ਨਾਲ ਹੀ ਅੱਗ ਨਾਲ ਪ੍ਰਭਾਵਿਤ ਲੋਕਾਂ ਦੇ ਰਿਸ਼ਤੇਦਾਰ ਵੀ ਮੌਕੇ 'ਤੇ ਪਹੁੰਚ ਗਏ ਹਨ। ਅੱਗ ਲੱਗਣ ਕਾਰਨ ਹੁਣ ਤੱਕ 4 ਲੋਕਾਂ ਦੀ ਜਾਨ ਜਾ ਚੁੱਕੀ....
ਇੱਕ ਦੇਸ਼ ਵਿੱਚ ਨਿਆਂ ਯਕੀਨੀ ਬਣਾਉਣ ਲਈ ਦੂਜੇ ਦੇਸ਼ਾਂ ਨਾਲ ਕੰਮ ਕਰਨਾ ਪੈਂਦਾ ਹੈ : ਪੀਐਮ ਮੋਦੀ 
ਨਵੀਂ ਦਿੱਲੀ, 03 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਭਵਨ ਵਿਖੇ ਕਾਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (CLEA) – ਕਾਮਨਵੈਲਥ ਅਟਾਰਨੀਜ਼ ਤੇ ਸਾਲਿਸਟਰਜ਼ ਜਨਰਲ ਕਾਨਫਰੰਸ (CASGC) 2024 ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਤੁਲਯ ਭਾਰਤ ਦਾ ਪੂਰੀ ਤਰ੍ਹਾਂ ਅਨੁਭਵ ਕਰਨ ਦੀ ਅਪੀਲ ਕਰਦਾ ਹਾਂ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਇਸ ਸੰਮੇਲਨ ਦਾ ਉਦਘਾਟਨ ਕਰਨਾ ਖੁਸ਼ੀ ਦੀ ਗੱਲ ਹੈ। ਮੈਨੂੰ ਖੁਸ਼ੀ....
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 82.448 ਕਰੋੜ ਦੀ 5.88 ਕਿਲੋਗ੍ਰਾਮ ਵਜ਼ਨ ਦੀ ਕੋਕੀਨ ਬਰਾਮਦ
ਨਵੀਂ ਦਿੱਲੀ, 2 ਫਰਵਰੀ : ਖ਼ਾਸ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਕੋਕੀਨ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਸਟਮ ਵਿਭਾਗ ਦੀ ਟੀਮ ਨੇ ਇੱਕ ਨਾਈਜੀਰੀਅਨ ਡਰੱਗ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 82 ਕਰੋੜ ਰੁਪਏ ਤੋਂ ਵੱਧ ਦੀ 5.88 ਕਿਲੋ ਕੋਕੀਨ ਬਰਾਮਦ ਹੋਈ ਹੈ। ਕਸਟਮ ਵਿਭਾਗ ਦੇ ਬੁਲਾਰੇ....
ਬੱਦੀ ਦੀ ਕਾਸਮੈਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫੈਕਟਰੀ ‘ਚੋਂ 30 ਮਜ਼ਦੂਰਾਂ ਨੂੰ ਬਾਹਰ ਕੱਢਿਆ
ਬੱਦੀ, 02 ਫਰਵਰੀ : ਹਿਮਾਚਲ ਪ੍ਰਦੇਸ਼ ਦੇ ਬੱਦੀ ‘ਚ ਸ਼ੁੱਕਰਵਾਰ ਨੂੰ ਇਕ ਕਾਸਮੈਟਿਕ ਅਤੇ ਪਰਫਿਊਮ ਬਣਾਉਣ ਵਾਲੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਈ ਮਜ਼ਦੂਰ ਅੰਦਰ ਫਸੇ ਹੋਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ 30 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਹੈ। 20 ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ 2 ਮਜ਼ਦੂਰਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਹੈ | ਐਨਡੀਆਰਐਫ ਅਤੇ ਕਰੀਬ 11 ਫਾਇਰ ਟੈਂਡਰ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ।....