ਰਾਸ਼ਟਰੀ

ਨਿਤਿਨ ਗਡਕਰੀ ਨੇ ਦੱਸਿਆ ਪਲਾਨ, ਕਿੰਝ 15 ਰੁਪਏ ਪ੍ਰਤੀ ਲੀਟਰ ਹੋਵੇਗਾ ਪੈਟਰੋਲ 
ਨਵੀਂ ਦਿੱਲੀ, 05 ਜੁਲਾਈ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਹੁਣ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਹੁਣ ਅੰਨਦਾਤਾ ਨਹੀਂ ਸਗੋਂ ਊਰਜਾ ਦੇਣ ਵਾਲਾ ਬਣੇਗਾ। ਇਹ ਸਾਡੀ ਸਰਕਾਰ ਦੀ ਸੋਚ ਹੈ। ਮੈਂ ਅਗਸਤ ਵਿੱਚ ਟੋਇਟਾ ਕੰਪਨੀ ਦੀਆਂ ਗੱਡੀਆਂ ਲਾਂਚ ਕਰ ਰਿਹਾ ਹਾਂ। ਹੁਣ ਸਾਰੀਆਂ ਗੱਡੀਆਂ ਕਿਸਾਨਾਂ ਵੱਲੋਂ ਤਿਆਰ Ethanol 'ਤੇ ਚੱਲਣਗੀਆਂ। ਗਡਕਰੀ ਨੇ ਕਿਹਾ ਕਿ 60 ਫੀਸਦੀ....
ਪੱਛਮੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਨਾਗਰਿਕਤਾ ਦਿਵਾਉਣ ਅਤੇ ਗੁਰਦੁਆਰਾ ਸਾਹਿਬ ਬਣਵਾਉਣ ਵਾਲੇ ਸੰਤ ਤੇਜਾ ਸਿੰਘ ਦੀ 58ਵੀਂ ਬਰਸੀ ਮਨਾਈ 
ਬੜੂ ਸਾਹਿਬ, 5 ਜੁਲਾਈ : ਸਮਾਜ-ਸੇਵੀ ਤੇ ਧਾਰਮਿਕ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗ਼ੀਧਰ ਟਰੱਸਟ, ਬੜੂ ਸਾਹਿਬ ਵੱਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਦੇ ਅਨਿਨ ਸੇਵਕ ਅਤੇ ਤਪ-ਸਥਾਨ ਗੁਰਦੁਆਰਾ ਬੜੂ ਸਹਿਬ ਦੇ ਸੰਸਥਾਪਕ️ ਸੰਤ ਬਾਬਾ ਤੇਜਾ ਸਿੰਘ ਜੀ (ਐੱਮ.ਏ., ਐੱਲ.ਐੱਲ.ਬੀ., ਏ.ਐੱਮ. ਹਾਰਵਰਡ) ਦੀ 58ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ 5 ਜੁਲਾਈ 2023 ਨੂੰ ਬੜੇ ਪ੍ਰੇਮ-ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ....
ਤੇਲੰਗਾਨਾ ‘ਚ ਕਾਰ ਨੇ 3 ਔਰਤਾਂ ਨੂੰ ਮਾਰੀ ਟੱਕਰ, 2 ਦੀ ਮੌਤ, 1 ਦੀ ਹਾਲਤ ਗੰਭੀਰ
ਹੈਦਰਾਬਾਦ, 4 ਜੁਲਾਈ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ‘ਚ ਮੰਗਲਵਾਰ ਸਵੇਰੇ ਸਵੇਰ ਦੀ ਸੈਰ ‘ਤੇ ਨਿਕਲੀਆਂ ਤਿੰਨ ਔਰਤਾਂ ਨੂੰ ਇਕ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜੀ ਔਰਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸੀਸੀਟੀਵੀ ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਸੜਕ ਵਿਚ ਥੋੜ੍ਹਾ ਜਿਹਾ ਮੋੜ ਹੈ। ਡਰਾਈਵਰ ਨੇ ਔਰਤਾਂ ਨੂੰ ਦੇਖ ਕੇ....
ਮੁੰਬਈ-ਆਗਰਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 12 ਲੋਕਾਂ ਦੀ ਮੌਤ, ਕਈ ਜ਼ਖਮੀ
ਮੁੰਬਈ, 04 ਜੁਲਾਈ : ਮੁੰਬਈ-ਆਗਰਾ ਹਾਈਵੇਅ 'ਤੇ ਪਲਾਸਨੇਰ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਖ਼ਬਰਾਂ ਮੁਤਾਬਕ ਦੁਪਹਿਰ 12 ਵਜੇ ਦੇ ਕਰੀਬ ਪਾਲਾਸਨੇਰ ਪਿੰਡ ਨੇੜੇ ਮੁੰਬਈ-ਆਗਰਾ ਹਾਈਵੇਅ ਤੋਂ ਇਕ ਕੰਟੇਨਰ ਲੰਘ ਰਿਹਾ ਸੀ। ਇਸ ਦੌਰਾਨ ਗੱਡੀ ਦੀ ਬ੍ਰੇਕ ਫੇਲ ਹੋ ਗਈ ਅਤੇ ਇਹ ਨੇੜਲੇ ਹੋਟਲ ਦੇ ਅੰਦਰ ਜਾ ਵੜੀ। ਇਸ ਹਾਦਸੇ 'ਚ 12 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 10 ਤੋਂ ਵੱਧ ਲੋਕ....
ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਦੇ ਉੱਡਣ ਦੀ ਖ਼ਬਰ ਨੇ ਮਚਾਈ ਤਰਥੱਲੀ, ਜਾਂਚ ਸ਼ੁਰੂ 
ਨਵੀਂ ਦਿੱਲੀ, 30 ਜੁਲਾਈ : ਦਿੱਲੀ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਦੇ ਉੱਡਣ ਦੀ ਖ਼ਬਰ ਨੇ ਤਰਥੱਲੀ ਮਚਾ ਦਿੱਤੀ। ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਦੇ ਉੱਡਣ ਦੀ ਸੂਚਨਾ ਮਿਲਦੇ ਹੀ SPG ਨੇ ਦਿੱਲੀ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਮੁਤਾਬਕ ਦਿੱਲੀ ਪੁਲਿਸ ਨੇ ਦੱਸਿਆ ਕਿ ਸੋਮਵਾਰ ਸਵੇਰੇ 5 ਵਜੇ ਐਸਪੀਜੀ ਨੇ ਪੁਲਿਸ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਪ੍ਰਧਾਨ ਮੰਤਰੀ ਨਿਵਾਸ ਦੇ ਉੱਪਰ....
ਨਰਵਾਣਾ ਨੇੜੇ ਸੰਤੁਲਨ ਵਿਗੜਨ ਕਾਰਨ ਪਲਟੀ ਕਾਰ, ਦੋ ਨੌਜਵਾਨਾਂ ਦੀ ਮੌਤ, ਇੱਕ ਜਖ਼ਮੀ
ਨਰਵਾਣਾ, 30 ਜੁਲਾਈ : ਹਰਿਆਣਾ ਦੇ ਜਿਲ੍ਹਾ ਜੀਂਦ ਦੇ ਅਧੀਨ ਆਉਂਦੇ ਨਰਵਾਣਾ ‘ਚ ਇੱਕ ਕਾਰ ਸੰਤੁਲਨ ਵਿਗੜਨ ਕਾਰਨ ਵਾਪਰੇ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਹਗੀਰਾਂ ਨੇ ਕਾਰ ਨੂੰ ਸਿੱਧਾ ਕਰਕੇ ਤਿੰਨੋਂ ਨੌਜਵਾਨਾਂ ਨੁੰ ਗੱਡੀ ਤੋਂ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਸੋਨੂੰ ਤੇ ਰੋਹਿਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਪ੍ਰਦੀਪ ਦਾ ਇਲਾਜ ਚੱਲ ਰਿਹਾ ਹੈ।....
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੇ ਮਚਾਈ ਤਬਾਹੀ, 24 ਲੋਕਾਂ ਦੀ ਮੌਤ, 43 ਲੋਕ ਜਖ਼ਮੀ, 2 ਲਾਪਤਾ 
ਸਿਮਲਾ, 02 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੇ ਸ਼ੁਰੂਆਤੀ ਮੀਂਹ ਨੇ ਸੂਬੇ ਦੇ ਕਈ ਥਾਵਾਂ ਤੇ ਬੁਰੀ ਤਰ੍ਹਾਂ ਤਬਾਹੀ ਮਚਾ ਦਿੱਤੀ ਹੈ। ਹਿਮਾਚਲ ‘ਚ 24 ਜੂਨ ਤੋਂ 7 ਦਿਨਾਂ ਵਿੱਚ 24 ਲੋਕਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਹੈ ਅਤੇ 43 ਲੋਕ ਜਖ਼ਮੀ ਹੋਏ ਹਨ, 2 ਹਾਲੇ ਵੀ ਲਾਪਤਾ ਹਨ, ਜਿੰਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਭਾਰੀ ਬਰਸ਼ਾਤ ਕਾਰਨ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਰਾਜ ਸਰਕਾਰ ਨੂੰ ਇਕ ਹਫ਼ਤੇ ਵਿਚ 242 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਸਟੇਟ ਡਿਜ਼ਾਸਟਰ ਅਥਾਰਟੀ ਮੁਤਾਬਕ....
ਮਹਾਰਾਸ਼ਟਰ ਵਿੱਚ ਐਸਯੂਵੀ ਅਤੇ ਇੱਕ ਸੀਮਿੰਟ ਮਿਕਸਰ ਟਰੱਕ ਦੀ ਟੱਕਰ ਵਿੱਚ ਕਰਨਾਟਕ ਦੇ 6 ਸ਼ਰਧਾਲੂਆਂ ਦੀ ਮੌਤ 
ਮੁੰਬਈ, 1 ਜੁਲਾਈ : ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਵਿੱਚ ਇੱਕ ਐਸਯੂਵੀ ਅਤੇ ਇੱਕ ਸੀਮਿੰਟ ਮਿਕਸਰ ਟਰੱਕ ਦੀ ਆਹਮੋ-ਸਾਹਮਣੀ ਟੱਕਰ ਵਿੱਚ ਕਰਨਾਟਕ ਦੇ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ, ਜਦੋਂ ਸਾਰੇ ਸ਼ਰਧਾਲੂ ਪੰਢਰਪੁਰ ਅਤੇ ਅੱਕਲਕੋਟ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ....
15 ਅਗਸਤ ਤੱਕ ਸਾਰੀਆਂ ਪੰਚਾਇਤਾਂ ਨੂੰ ਯੂਪੀਆਈ ਨਾਲ ਲਿੰਕ ਕਰੋ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 1 ਜੁਲਾਈ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ 15 ਅਗਸਤ ਤੱਕ ਸਾਰੀਆਂ ਪੰਚਾਇਤਾਂ ਨੂੰ ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਨਾਲ ਲਿੰਕ ਕਰਨ ਲਈ ਕਿਹਾ ਹੈ। ਕੇਂਦਰ ਵਲੋਂ ਕੋਈ ਵੀ ਪੇਂਡੂ ਵਿਕਾਸ ਪੈਸਾ ਹੁਣ ਪੰਚਾਇਤਾਂ ਨੂੰ ਚੈੱਕ ਜਾਂ ਡਰਾਫਟ ਦੇ ਰੂਪ ਵਿਚ ਨਹੀਂ ਦਿਤਾ ਜਾਵੇਗਾ। ਪੰਚਾਇਤਾਂ ਨੂੰ ਵੀ ਆਪਣੇ ਸਾਰੇ ਭੁਗਤਾਨ UPI ਰਾਹੀਂ ਕਰਨੇ ਪੈਣਗੇ। ਜੁਲਾਈ ਤੱਕ ਸੂਬੇ ਦੀਆਂ 12 ਹਜ਼ਾਰ ਤੋਂ ਵੱਧ ਪੰਚਾਇਤਾਂ ਨੂੰ ਯੂਪੀਆਈ ਨਾਲ ਜੋੜਿਆ ਜਾਵੇਗਾ। ਪੰਚਾਇਤੀ ਰਾਜ ਮੰਤਰਾਲੇ....
ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ : ਪ੍ਰਧਾਨ ਮੰਤਰੀ ਮੋਦੀ 
ਸਾਲ 2014 'ਚ ਸੱਤਾ 'ਚ ਆਉਣ ਤੋਂ ਬਾਅਦ ਸਰਕਾਰ ਦੇ ਕੰਮਾਂ ਨੂੰ ਵੀ ਰੇਖਾਂਕਿਤ ਕੀਤਾ : ਪ੍ਰਧਾਨ ਮੰਤਰੀ ਮੋਦੀ ਸਰਕਾਰ ਹਰ ਸਾਲ ਕਿਸੇ ਨਾ ਕਿਸੇ ਰੂਪ ਵਿਚ ਹਰੇਕ ਕਿਸਾਨ ਨੂੰ ਔਸਤਨ 50,000 ਰੁਪਏ ਦੇ ਰਹੀ ਹੈ : ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ, 1 ਜੁਲਾਈ : ਕੇਂਦਰ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਸਾਲਾਨਾ 6.5 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ, ਇੰਨ੍ਹਾਂ ਸ਼ਬਦਾਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ, ਉਨ੍ਹਾਂ ਸਹਿਕਾਰੀ ਸਭਾਵਾਂ ਨੂੰ ਵੀ ਅਪੀਲ ਕੀਤੀ ਕਿ....
ਮਹਾਰਾਸ਼ਟਰ ਦੇ ਸਮਰਿਧੀ ਐਕਸਪ੍ਰੈੱਸ ਵੇਅ 'ਤੇ ਬੱਸ ਨੂੰ ਅੱਗ ਲੱਗਣ ਕਾਰਨ 25 ਦੀ ਮੌਤ 
ਪੁਣੇ, 1 ਜੁਲਾਈ : ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸਮਰਿਧੀ ਐਕਸਪ੍ਰੈੱਸ ਵੇਅ 'ਤੇ ਬੱਸ ਨੂੰ ਅੱਗ ਲੱਗਣ ਕਾਰਨ 25 ਯਾਤਰੀ ਝੁਲਸ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲੇਸ ਨੇ ਦੱਸਿਆ ਕਿ ਪ੍ਰਾਈਵੇਟ ਟਰੈਵਲਸ ਦੀ ਬੱਸ ਨਾਗਪੁਰ ਤੋਂ ਪੁਣੇ ਜਾ ਰਹੀ ਸੀ ਜਦੋਂ ਬੁਲਢਾਨਾ ਜ਼ਿਲ੍ਹੇ ਦੇ ਸਿੰਧਖੇੜਾਜਾ ਨੇੜੇ ਰਾਤ ਕਰੀਬ 1.30 ਵਜੇ ਡਿਵਾਈਡਰ ਨਾਲ ਟਕਰਾ ਗਈ। ਬੱਸ ਵਿੱਚ 33 ਲੋਕ ਸਵਾਰ ਸਨ, ਬੁਲਢਾਨਾ ਦੇ ਐਸਪੀ ਸੁਨੀਲ ਕਦਾਸਾਨੇ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਬੱਸ ਦਾ ਟਾਇਰ....
ਕਾਂਗਰਸ ਤੁਹਾਡੀ ਵੋਟ ਵੇਚਦੀ ਹੈ, ਕਾਂਗਰਸੀ ਵਿਧਾਇਕ ਹਮੇਸ਼ਾ ਵਿਕਣ ਲਈ ਤਿਆਰ ਰਹਿੰਦੇ ਨੇ : ਮੁੱਖ ਮੰਤਰੀ ਮਾਨ
ਕੇਜਰੀਵਾਲ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਬਦਲਣ ਆਏ ਹਨ, ਉਹ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਿਹਤ ਦੀ ਕ੍ਰਾਂਤੀ ਲਿਆਉਣਾ ਚਾਹੁੰਦੇ ਹਨ- ਭਗਵੰਤ ਮਾਨ ਕਿਹਾ - ਪੀਐਮ ਮੋਦੀ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਡਰੇ ਹੋਏ ਸਨ, ਇਸ ਲਈ ਉਨ੍ਹਾਂ ਨੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਡੱਕਿਆ ਅੱਜ ਦੇਸ਼ ਵਿੱਚ ਮੱਧ ਪ੍ਰਦੇਸ਼ ਨੂੰ ਵਿਆਪਮ ਘੁਟਾਲੇ ਲਈ ਜਾਣਿਆ ਜਾ ਰਿਹਾ ਹੈ, ਪਹਿਲਾਂ ਦਿੱਲੀ ਨੂੰ ਵੀ ਘੁਟਾਲੇ ਵਜੋਂ ਜਾਣਿਆ ਜਾਂਦਾ ਸੀ, ਹੁਣ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ....
ਯੂਪੀ ਦੇ ਬਾਂਦਾ ‘ਚ ਵਾਪਰਿਆ ਭਿਆਨਕ ਹਾਦਸਾ, 7 ਲੋਕਾਂ ਦੀ ਮੌਤ 
ਬਾਬੇਰੂ, 30 ਜੂਨ : ਯੂਪੀ ਦੇ ਜਿਲ੍ਹਾ ਬਾਂਦਾ ‘ਚ ਵੀਰਵਾਰ ਦੀ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਨ ਕਾਰਨ 7 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਬਾਂਦਾ ਜਿਲ੍ਹੇ ਦੇ ਬਾਬੇਰੂ ਕੋਤਵਾਲੀ ‘ਚ ਕਮਾਸੀਨ ਰੋਡ ਤੇ ਪਰਿਆਦਾਈ ਕੋਲ ਰਾਤ ਨੂੰ 9:30 ਵਜੇ ਦੇ ਕਰੀਬ ਇੱਕ ਬਲੈਰੋ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਪਤਾ ਲੱਗਾ ਹੈ ਕਿ ਟਰੱਕ ਖੜ੍ਹਾ ਸੀ ਕਿ ਤੇਜ਼ ਰਫਤਾਰ ਬਲੈਰੋ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਸਬੰਧੀ ਬਾਂਦਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਰਗਾ ਸ਼ਕਤੀ ਨਾਗਪਾਲ ਦੇ....
ਸੁਰੱਖਿਆ ਕਰਮਚਾਰੀਆਂ ਨਾਲ ਗੋਲੀਬਾਰੀ ਵਿੱਚ ਜ਼ਖਮੀ ਹੋਏ ਤਿੰਨ ਸ਼ੱਕੀ ਦੰਗਾਕਾਰੀਆਂ ਦੀ ਮੌਤ, 5 ਲੋਕ ਜ਼ਖਮੀ
ਰਾਹੁਲ ਗਾਂਧੀ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨਾਲ ਕੀਤੀ ਮੁਲਾਕਾਤ ਇੰਫਾਲ, 30 ਜੂਨ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਸੁਰੱਖਿਆ ਕਰਮਚਾਰੀਆਂ ਨਾਲ ਗੋਲੀਬਾਰੀ ਵਿੱਚ ਜ਼ਖਮੀ ਹੋਏ ਤਿੰਨ ਸ਼ੱਕੀ ਦੰਗਾਕਾਰੀਆਂ ਦੀ ਮੌਤ ਹੋ ਗਈ ਹੈ। ਗੋਲੀਬਾਰੀ 'ਚ ਘੱਟੋ-ਘੱਟ ਪੰਜ ਲੋਕ ਜ਼ਖਮੀ ਵੀ ਹੋਏ ਹਨ। ਫ਼ੌਜ ਨੇ ਕਿਹਾ ਕਿ ਹਥਿਆਰਬੰਦ ਦੰਗਾਕਾਰੀਆਂ ਨੇ ਹਰੋਥੇਲ ਪਿੰਡ ਵਿੱਚ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ। ਦੂਜੇ ਪਾਸੇ ਮਨੀਪੁਰ ਦੌਰੇ ਦੇ ਦੂਜੇ ਦਿਨ ਕਾਂਗਰਸ ਨੇਤਾ ਰਾਹੁਲ....
ਵਿਸ਼ਾਖਾਪਟਨਮ 'ਚ ਫਾਰਮਾ ਲੈਬ ਦੇ ਰਿਐਕਟਰ 'ਚ ਜ਼ਬਰਦਸਤ ਧਮਾਕਾ, 2 ਦੀ ਮੌਤ, 4 ਝੁਲਸੇ
ਅਚੁਥਾਪੁਰਮ, 30 ਜੂਨ : ਵਿਸ਼ਾਖਾਪਟਨਮ ਨੇੜੇ ਅਨਕਾਪੱਲੀ ਜ਼ਿਲ੍ਹੇ ਦੇ SEZ ਵਿੱਚ ਸਾਹਿਤ ਫਾਰਮਾ ਲੈਬ ਦੇ ਰਿਐਕਟਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਤੋਂ ਬਾਅਦ ਮੌਕੇ 'ਤੇ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਤਿੰਨ ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਇਹ ਧਮਾਕਾ ਅਚਯੁਤਾਪੁਰਮ SEZ ਵਿੱਚ ਸਾਹਿਤ ਫਾਰਮਾ ਯੂਨਿਟ ਵਿੱਚ ਹੋਇਆ। ਜਾਣਕਾਰੀ ਮੁਤਾਬਕ ਧਮਾਕੇ ਕਾਰਨ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਪੁਲਸ ਨੇ ਦੱਸਿਆ ਕਿ ਧਮਾਕੇ....