ਹਰ ਸ਼ਹਿਰ ਵਿੱਚ ਸ਼ਾਮ ਨੂੰ ਇੱਕ ਜਗ੍ਹਾ ਤੇ ਜੋਕ ਫੂਡ ਦੀਆਂ ਰੇਹੜੀਆਂ ਲੱਗਦੀਆਂ ਹਨ। ਇਹ ਰੇੜੀਆਂ ਵਾਲੇ ਨਕਲੀ ਰਿਫਾਇਡ ਦੀ ਮਦਦ ਨਾਲ ਤਰ੍ਹਾਂ-ਤਰ੍ਹਾਂ ਦੇ ਜੰਕ ਫੂਡ ਲੋਕਾਂ ਨੂੰ ਪਰੋਸ ਰਹੇ ਹਨ। ਲੋਕਾਂ ਦੀ ਸਿਹਤ ਨਾਲ ਖਿਲਾਵੜ ਹੋ ਰਿਹਾ ਹੈ। ਫਿਰ ਉਨ੍ਹਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਵੀ ਹੁੰਦੀ ਹੈ। ਵਿਚਾਰਨ ਵਾਲੀ ਗੱਲ ਹੈ ਕਿ ਖਾਣ-ਪੀਣ ਦੇ ਸ਼ੌਕੀਨ ਤਾਂ ਹਰ ਰੋਜ਼ ਹੀ ਕੁੱਝ ਨਾ ਕੁੱਝ ਖਾਣ-ਪੀਣ ਵਾਲੀ ਵਸਤਾਂ ਦੁਕਾਨਾਂ ਮਿਠਾਈਆਂ ਦੀ ਦੁਕਾਨਾਂ ਤੋਂ ਲੈ ਕੇ ਖਾਂਦੇ ਹਨ। ਇਹ ਜਾਂਚ-ਪੜਤਾਲ ਸਿਰਫ਼ ਤਿਉਹਾਰਾਂ ਦੇ ਸੀਜ਼ਨ ਵਿੱਚ ਹੀ ਕਿਉਂ? ਸਾਰਾ ਸਾਲ ਕਿਉਂ ਨਹੀਂ ਕੀਤੀ ਜਾਂਦੀ? ਜੋ ਪਿੰਡਾਂ ਦੁੱਧ ਲੈ ਕੇ ਦੋਧੀ ਸ਼ਹਿਰ ਵੱਲ ਜਾਂਦੇ ਹਨ, ਇਨ੍ਹਾਂ ਦੇ ਹਰ ਹਫਤੇ ਡੇਅਰੀ ਵਿਭਾਗ ਵੱਲੋਂ ਕੈਂਪ ਲਗਾ ਕੇ ਨਮੂਨੇ ਭਰਨੇ ਚਾਹੀਦੇ ਹਨ। ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਤਿਉਹਾਰਾਂ ਦੀ ਆਮਦ ਤੇ ਲੋਕਾਂ ਦੇ ਚਿਹਰੇ ਤੇ ਰੌਣਕ ਆ ਜਾਂਦੀ ਹੈ। ਚੇਤ ਦੇ ਨਰਾਤੇ ਚੱਲ ਰਹੇ ਹਨ। ਹਾਲ ਹੀ ਵਿੱਚ ਖਬਰ ਪੜੀ ਕਿ ਫਾਜਿਲਕਾ ਵਿੱਚ ਕੱਟੂ ਆਟਾ ਖਾਣ ਨਾਲ 100 ਤੋਂ ਵੱਧ ਲੋਕ ਬਿਮਾਰ ਹੋ ਗਏ। ਹਾਲਾਂਕਿ ਪ੍ਰਸ਼ਾਲਨ ਵੱਲੋਂ ਦੁਕਾਨ ਮਾਲਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਰੋਧੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਤੇ ਤੰਜ ਕੱਸੇ ਜਾ ਰਹੇ ਹਨ। ਡੀਸੀ ਵੱਲੋਂ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਡੀਸੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪਰਿਵਾਰਾਂ ਵਿੱਚੋਂ ਮੈਂਬਰ ਆਟਾ ਖਾਣ ਨਾਲ ਬਿਮਾਰ ਹੋਏ ਹਨ ਉਹਨਾਂ ਦੇ ਘਰ ਦੇ ਸੈਂਪਲ ਲੈ ਜਾਣ। ਇਹ ਮਿਲਾਵਟ ਦਾ ਕੋਈ ਪਹਿਲਾ ਮਸਲਾ ਨਹੀਂ ਹੈ, ਪਿਛਲੇ ਸਾਲ ਗਾਜ਼ੀਆਬਾਦ ਵਿੱਚ ਵੀ ਆਟੇ ਦੀਆਂ ਬਣੀ ਪੂੜੀਆਂ ਖਾਣ ਨਾਲ ਬਹੁਤ ਲੋਕ ਬਿਮਾਰ ਹੋ ਗਏ ਸਨ।
ਬਾਜ਼ਾਰਾਂ ਵਿੱਚ ਚਹਿਲ ਪਹਿਲ ਸ਼ੁਰੂ ਹੋ ਜਾਂਦੀ ਹੈ। ਲੋਕ ਆਪਣੇ ਢੰਗ ਨਾਲ ਵੱਖ-ਵੱਖ ਤਰ੍ਹਾਂ ਦਾ ਸਾਮਾਨ ਖਰੀਦਦੇ ਹਨ। ਜਿਸ ਕੋਲ ਸਮਝ ਹੈ, ਉਸ ਨੂੰ ਆਪਣੇ ਚੰਗੇ-ਮਾੜੇ ਦਾ ਪਤਾ ਹੈ। ਜੇ ਪੁਰਾਣੇ ਵੇਲਿਆਂ ਦਾ ਗੱਲ ਕਰੀਏ ਤਾਂ ਉਸ ਸਮੇਂ ਸੀਮਤ ਸਾਧਨ ਸਨ, ਲੋਕਾਂ ਵਿਚ ਆਪਸੀ ਪਿਆਰ ਸੀ। ਮਿਲਾਵਟ ਬਿਲਕੁਲ ਵੀ ਨਹੀਂ ਸੀ। ਕਹਿਣ ਦਾ ਭਾਵ ਹੈ ਕਿ ਖਾਣਾ ਪੀਣਾ, ਹਵਾ, ਪਾਣੀ, ਕੋਈ ਵੀ ਖਾਣ ਵਾਲੀ ਚੀਜ਼ ਸ਼ੁਧ ਮਿਲ ਜਾਂਦੀ ਸੀ। ਕਿਸੇ ਨੂੰ ਪਤਾ ਹੀ ਨਹੀਂ ਸੀ ਕਿ ਮਿਲਾਵਟ ਕੀ ਹੁੰਦੀ ਹੈ? ਜੋ ਪਰਿਵਾਰ ਉਸ ਸਮੇਂ ਦੁੱਧ ਵੇਚਦੇ ਸਨ, ਉਹ ਪਰਿਵਾਰ ਸਾਫ਼ ਸੁਥਰਾ ਸ਼ੁੱਧ ਦੁੱਧ ਵੇਚਦੇ ਸਨ। ਜੇ ਕੋਈ ਪਾਣੀ ਵੀ ਪਾਉਣਾ ਚਾਹੁੰਦਾ ਸੀ, ਉਹ ਵੀ ਘਰ ਦਾ ਸ਼ੁੱਧ ਪਾਣੀ ਪਾ ਕੇ ਹੀ ਦੁੱਧ ਵੇਚਦੇ ਸਨ। ਪਰ ਅੱਜ ਦੇ ਸਮੇਂ ਵਿੱਚ ਮਿਲਾਵਟ ਦਾ ਬਹੁਤ ਜ਼ਿਆਦਾ ਦਬ ਦਬਾ ਹੈ। ਜੋ ਕੰਮ ਇਨਸਾਨ ਨੂੰ ਧਰਤੀ ਤੇ ਕਰਨ ਲਈ ਪਰਮਾਤਮਾ ਨੇ ਭੇਜਿਆ ਸੀ, ਅੱਜ ਦਾ ਇਨਸਾਨ ਆਪਣੇ ਨਿੱਜੀ ਸਵਾਰਥਾਂ ਖਾਤਿਰ ਮਨੁੱਖੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ। ਮਿਲਾਵਟ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਗੋਰਖ ਧੰਦੇ ਨੇ ਪਤਾ ਨਹੀਂ ਕਿੰਨੇ ਹੀ ਇਨਸਾਨਾਂ ਦੀ ਜਾਨ ਲੈ ਲਈ ਹੈ। ਕੋਈ ਵੀ ਖਾਣ-ਪੀਣ ਦੀ ਚੀਜ਼ ਲੈ ਲਵੋ ਅੱਜ ਦੇ ਸਮੇਂ ਉਹ ਸ਼ੁੱਧ ਨਹੀਂ ਹੈ? ਚਾਹੇ ਉਹ ਦੁੱਧ ਲੈ ਲਓ, ਦੇਸੀ ਘਿਉ ਲੈ ਲਵੋ, ਮਿਠਾਈਆਂ ਲੈ ਲਵੋ ਜਾਂ ਦਵਾਈਆਂ ਲੈ ਲਵੋ, ਹਰ ਚੀਜ਼ ਮਿਲਾਵਟ ਨਾਲ ਬਾਜ਼ਾਰ ਵਿੱਚ ਵਿੱਕ ਰਹੀ ਹੈ। ਨਾਮੀ ਕੰਪਨੀਆਂ ਦੇ ਮਾਰਕਾ ਲਗਾ ਕੇ ਕਈ ਵਾਰ ਬੰਦ ਡੱਬਿਆਂ ਵਿਚ ਮਿਲਾਵਟ ਬਹੁਤ ਜਿਆਦਾ ਦੇਖੀ ਜਾ ਸਕਦੀ ਹੈ। ਕਹਿਣ ਦਾ ਭਾਵ ਹੈ ਕਿ ਅੱਜ ਦਾ ਇਨਸਾਨ ਨਿਰਾ ਜ਼ਹਿਰ ਖਾ ਰਿਹਾ ਹੈ।
ਅੱਜ ਇਨਸਾਨ ਅਨੇਕਾਂ ਹੀ ਬਿਮਾਰੀਆਂ ਨਾਲ ਘਿਰਿਆ ਹੋਇਆ ਹੈ। ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਹਨ ਕਿ ਛੋਟੀ ਉਮਰ ਵਿਚ ਹੀ ਪੀੜਿਤ ਹਨ। ਜੇ ਅਸੀਂ ਸਾਫ਼ ਸੁਥਰਾ ਤੇ ਵਧੀਆ ਰਹਿ ਸਕਦੇ ਹਾਂ। ਜੇ ਤੰਦਰੁਸਤ ਰਹਾਂਗੇ ਤਾਂ ਹੀ ਅਸੀਂ ਆਪਣੇ ਕੰਮ ਕਾਜ ਕਰ ਸਕਾਂਗੇ। ਮਿਲਾਵਟੀ ਚੀਜ਼ਾਂ ਖਾਣ ਨਾਲ ਤਾਂ ਹਰ ਰੋਜ਼ ਕੋਈ ਨਾ ਕੋਈ ਬਿਮਾਰੀ ਕਾਰਨ ਪੀੜਤ ਰਹਾਂਗੇ। ਹਰ ਰੋਜ਼ ਡਾਕਟਰ ਜਾਂ ਮੈਡੀਕਲ ਲੈਬ ਦੇ ਚੱਕਰ ਹੀ ਲਗਾਉਂਦੇ ਹਾਂ। ਪਰ ਅੱਜ ਦੇ ਸਮੇਂ ਵਿਚ ਮਿਲਾਵਟ ਬਹੁਤ ਵੱਡੀ ਚੁਣੌਤੀ ਬਣ ਗਈ ਹੈ। ਮੈਡੀਕਲ ਸਟੋਰਾਂ ਤੇ ਨਕਲੀ ਦਵਾਈਆਂ ਦਾ ਬਹੁਤ ਜ਼ਿਆਦਾ ਬੋਲ-ਬਾਲਾ ਹੈ। ਪਤਾ ਨਹੀਂ ਕਿੰਨੀਆਂ ਹੀ ਕੰਪਨੀਆਂ ਇੱਕ ਤਰ੍ਹਾਂ ਦੀ ਦਵਾਈਆਂ ਬਣਾ ਕੇ ਬਾਜ਼ਾਰ ਵਿਚ ਉਤਾਰ ਦਿੰਦੀਆਂ ਹਨ। ਬੇਈਮਾਨੀ ਤੇ ਪੈਸੇ ਦੇ ਲਾਲਚੀ ਲੋਕਾਂ ਵਲੋਂ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਮ ਤੌਰ ਤੇ ਸਿਹਤ ਵਿਭਾਗ ਤਿਉਹਾਰਾਂ ਦੇ ਸੀਜਨ ’ਚ ਹੀ ਸਰਗਰਮ ਹੁੰਦਾ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਨਕਲੀ ਮਿਠੀਆਈਆਂ , ਖੋਆ ਕੁਇਂਟਲਾਂ ਦੇ ਹਿਸਾਬ ਨਾਲ ਫੜਿਆ ਜਾਂਦਾ ਹੈ। ਹਰ ਰੋਜ਼ ਸਿਹਤ ਮਹਿਕਮਾਂ ਟੀਮਾਂ ਬਣਾਕੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਵਿੱਚ ਭੇਜਦਾ ਹੈ। ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਜਾਂਦੇ ਹਨ। ਇਹ ਰੇਹੜੀਆਂ ਲੱਗਦੀਆਂ ਹਨ। ਇਹ ਰੇਹੜੀਆਂ ਵਾਲੇ ਨਕਲੀ ਰਿਫਾਇੰਡ ਦੀ ਮਦਦ ਨਾਲ ਤਰ੍ਹਾਂ ਤਰ੍ਹਾਂ ਦੇ ਜਕ ਫੂਡ ਲੋਕਾਂ ਨੂੰ ਪਰੋਸ ਰਹੇ ਹਨ। ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਫਿਰ ਉਨ੍ਹਾਂ ਦੇ ਖਿਲਾਫ ਵਿਭਾਗੀ ਵਾਲੀ ਗੱਲ ਹੈ ਕਿ ਖਾਣ-ਪੀਣ ਵਾਲੀ ਵਸਤਾਂ ਦੁਕਾਨਾਂ ਮਿਠਾਈਆਂ ਦੀ ਦੁਕਾਨਾਂ ਤੋਂ ਲੈ ਕੇ ਖਾਂਦੇ ਹਨ। ਇਹ ਜਾਂਚ-ਪੜਤਾਲ ਸਿਰਫ਼ ਤਿਉਹਾਰਾਂ ਦੇ ਸੀਜ਼ਨ ਵਿੱਚ ਹੀ ਕਿਉਂ? ਸਾਰਾ ਸਾਲ ਕਿਉਂ ਨਹੀਂ ਕੀਤੀ ਜਾਂਦੀ?
ਜੋ ਪਿੰਡਾਂ ਵਿੱਚੋਂ ਦੁੱਧ ਲੈ ਕੇ ਦੋਧੀ ਸ਼ਹਿਰ ਵੱਲਸ ਜਾਂਦੇ ਹਨ, ਇਨ੍ਹਾਂ ਦੇ ਹਰ ਹਫ਼ਤੇ ਡੇਅਰੀ ਵਿਭਾਗ ਵੱਲੋਂ ਕੈਂਪ ਲਗਾ ਕੇ ਨਮੂਨੇ ਭਰਨੇ ਚਾਹੀਦੇ ਹਨ। ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਜੋ ਡੇਅਰਿਆਂ ਤੇ ਨਕਲੀ ਦੁੱਧ, ਖੋਆ, ਪਨੀਰ ਮਿਲਦਾ ਹੈ, ਉਸ ਦੀ ਵੀ ਜਾਂਚ ਪੜਤਾਲ ਕਰਨੀ ਚਾਹੀਦੀ ਹੈ, ਪਿੱਛੇ ਜਿਹੇ ਖ਼ਬਰ ਪੜ੍ਹਨ ਨੂੰ ਮਿਲੀ ਸੀ ਕਿ ਦਿੱਲੀ ਵਿਖੇ ਤਕਰੀਬਨ ਪਿਛਲੇ 20 ਸਾਲਾਂ ਤੋਂ ਬਿਨਾਂ ਦੁੱਧ ਤੋਂ ਵੱਖ-ਵੱਖ ਰਸਾਇਣਕ ਤੱਤਾਂ ,ਤੇ ਜਾਨਵਰਾਂ ਚਰਬੀ ਨਾਲ ਦੇਸੀ ਘਿਓ ਤਿਆਰ ਕਰਨ ਵਾਲੀ ਫੈਕਟਰੀ ਤੇ ਛਾਪਾ ਮਾਰਿਆ ਗਿਆ। ਪਤਾ ਨਹੀਂ ਕਿੰਨੇ ਲੋਕਾਂ ਨੇ ਅਜਿਹਾ ਨਿਰਾ ਜ਼ਹਿਰ ਖਾਇਆ ਹੋਣਾ। ਆਮ ਤੌਰ ਤੇ ਜੌ ਦੋਧੀ ਦੁੱਧ ਪਾਉਂਦੇ ਹਨ, ਉਹ ਵੀ ਤਰ੍ਹਾਂ-ਤਰ੍ਹਾਂ ਦੇ ਪਾਊਡਰ ਮਿਲਾ ਕੇ ਦੁੱਧ ਵੇਚ ਰਹੇ ਹਨ। ਸੁਣਨ ਵਿਚ ਆਉਂਦਾ ਹੈ ਕਿ ਨਕਲੀ ਦੁੱਧ ਵੇਚ ਰਹੇ ਹਨ। ਤਿਉਹਾਰਾਂ ਦੇ ਸੀਜ਼ਨ ਵਿਚ ਤਰ੍ਹਾਂ-ਤਰ੍ਹਾਂ ਦੇ ਮਠਿਆਈਆਂ ਵਿੱਚ ਰੰਗ ਲਗਾ ਕੇ ਨਕਲੀ ਮਠਿਆਈਆਂ ਨਾਲ ਦੁਕਾਨਾਂ ਸੱਜ ਜਾਂਦੀਆਂ ਹਨ। ਮਿਲਾਵਟੀ ਚੀਜਾਂ ਖਾਣ ਨਾਲ ਅੱਜ ਲੋਕ ਕੈਂਸਰ, ਬਲੱਡ ਪ੍ਰੈਸ਼ਰ, ਦਮਾ, ਸ਼ੂਗਰ ਹੋਰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਮੁਨਾਫਆਖੋਰਾਂ ਤੇ ਸਰਕਾਰ ਸਰਕਾਰ ਨੂੰ ਸ਼ਖਤੀ ਨਾਲ ਪੇਸ਼ ਆਉਣਾ ਚਾਹਿਦਾ ਹੈ। ਅਜਿਹੇ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਤਾਂ ਜੋ ਸਮੇਂ ਤੇ ਮਿਠਾਈ ਵਾਲੀ ਦੁਕਾਨਾਂ,ਖਰਾਕ ਵਸਤਾਂ,ਰੇੜੀਆਂ ਦੇ ਸੈਂਪਲ ਭਰਨੇ ਚਾਹੀਦੇ ਹਨ। ਘਟੀਆਂ ਚੀਜ਼ਾਂ ਵੇਚ ਕੇ ਮੁਨਾਫਾ ਕਮਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।