ਨਸ਼ਿਆਂ ਦੇ ਛੇਵੇਂ ਦਰਿਆ ਵਿੱਚ ਡੁੱਬਦਾ ਜਾ ਰਿਹਾ ਪੰਜਾਬ

ਐਸਟੀਐਫ ਵਲੋਂ ਵੀ ਲੁਧਿਆਣਾ ਵਿਖੇ 3 ਕਿਲੋਗ੍ਰਾਮ ਨਸ਼ਾ ਫੜਿਆ ਗਿਆ। ਸਰਹੱਦੀ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ’ਚੋਂ ਹਰ ਰੋਜ਼ ਪਤਾ ਨਹੀਂ ਕਿੰਨੇ ਹੀ ਨਸ਼ੀਲੀ ਗੋਲੀਆਂ ਦੇ ਡੱਬੇ ਫੜੇ ਜਾਂਦੇ ਹਨ। ਹਰ ਰੋਜ਼ ਕਿਸੇ ਨਾ ਕਿਸੇ ਜ਼ਿਲੇ ਦਾ ਜ਼ਿੰਮੇਵਾਰ ਪੁਲਿਸ ਅਧਿਕਾਰੀ ਕਾਨਫਰੰਸ ਕਰਕੇ ਅਜਿਹੇ ਨਸ਼ੇੜੀਆਂ ਨੂੰ ਫੜਨ ਦਾ ਜ਼ਿਕਰ ਕਰਦਾ ਹੈ। ਸੂਬਾ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਿਆਂ ਵਿੱਚ ਉਸਾਰੀ ਕਲੋਨੀਆਂ, ਫਲੈਟਾਂ ਦੀ ਛਾਪੇਮਾਰੀ ਕਰਕੇ ਵੀ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਹ ਸ਼ਲਾਘਾਯੋਗ ਪਹਿਲ ਹੈ। ਹਰ ਰੋਜ਼ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸੀਆਈਏ ਸਟਾਫ਼ ਵੀ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਰਿਹਾ ਹੈ। ਔਰਤਾਂ ਵੀ ਹੁਣ ਤਾਂ ਚਿੱਟੇ ਦੀ ਆਦੀ ਹੋ ਚੁੱਕੀਆਂ ਹਨ। ਹਾਲ ਹੀ ਵਿਚ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਇੱਕ ਹਫ਼ਤੇ ਦੇ ਵਿੱਚ ਢਾਈ ਸੌ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਜ਼ਿਕਰ ਕੀਤਾ ਹੈ। ਹਾਲ ਹੀ ਵਿਚ ਖ਼ਬਰ ਪੜ੍ਹੀ ਕਿ ਹੈਰੋਇਨ ਤੇ ਡਰੱਗ ਮਨੀ ਸਣੇ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਨਾਬਾਲਗ ਬੱਚੇ ਕੋਲੋਂ 15 ਕਿਲੋ ਹੈਰੋਇਨ ਫੜ੍ਹੀ ਗਈ ਹੈ।

ਚਿੱਟਾ ਪਤਾ ਨਹੀਂ ਇਹ ਪੰਜਾਬ ਵਿੱਚ ਕਿਥੋਂ ਆ ਗਿਆ ਹੈ, ਪੰਜਾਬ ਦੀ ਨੌਜਵਾਨੀ ਖ਼ਤਮ ਕਰ ਰਿਹਾ ਹੈ। ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ। ਗੁਰੂਆਂ, ਪੀਰਾਂ ਪੈਗੰਬਰਾਂ ਦੀ ਧਰਤੀ ਨੂੰ ਪਤਾ ਨਹੀਂ ਕਿਸ ਚੰਦਰੇ ਨੇ ਕਲੰਕਿਤ ਕਰ ਦਿੱਤਾ ਹੈ। ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵੱਗ ਰਿਹਾ ਹੈ। ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਦੀ ਨੌਜਵਾਨੀ ਖੇਤਾਂ ਵਿੱਚ ਆਪ ਹੀ ਕੰਮ ਕਰਦੀ ਸੀ। ਹੱਥੀਂ ਕੰਮ ਨੂੰ ਤਰਜੀਹ ਦਿੱਤੀ ਜਾਂਦੀ ਸੀ। ਘਰ ਦੇ ਬਣੇ ਦੁੱਧ, ਦਹੀਂ, ਪਨੀਰ, ਖੋਆ, ਲੱਸੀ ਹੀ ਸਿਹਤ ਲਈ ਗੁਣਕਾਰੀ ਹੁੰਦਾ ਸੀ। ਨੌਜਵਾਨਾਂ ਦੇ ਚਿਹਰੇ ਤੋਂ ਨੂਰ ਟਪਕਦਾ ਸੀ। ਛੇ ਫੁੱਟ ਦੇ ਚਿੱਟੇ ਚਾਦਰੇ ਬੰਨ੍ਹਣ ਵਾਲੇ ਨੌਜਵਾਨ ਖਿੱਚ ਦਾ ਕੇਂਦਰ ਬਣਦੇ ਸਨ। ਸਮਾਂ ਬਦਲਿਆ ਪਤਾ ਨਹੀਂ ਇਹ ਚੰਦਰਾ ਨਸ਼ਾ ਚਿੱਟਾ ਪੰਜਾਬ ਵਿੱਚ ਕਿਥੋਂ ਆ ਵੜਿਆ। ਗੁਆਂਢੀ ਸਰਹੱਦਾਂ ਤੋਂ ਆਇਆ ਇਹ ਚਿੱਟਾ ਪੰਜਾਬ ਵਿੱਚ ਹੁਣ ਪੈਰ ਪਸਾਰ ਗਿਆ ਹੈ। ਪਤਾ ਨਹੀਂ ਕਿੰਨੇ ਹੀ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਘਰਾਂ ਵਿੱਚ ਸੱਥਰ ਵਿੱਛ ਚੁੱਕੇ ਹਨ। ਆਏ ਦਿਨ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ। ਹਰ ਰੋਜ਼ ਖ਼ਬਰਾਂ ਪੜ੍ਹਦੇ ਹਨ ਕਿ ਸਰਹੱਦੀ ਖੇਤਰਾਂ ਤੋਂ ਪਤਾ ਨਹੀਂ ਕਿੰਨੇ ਕਿਲੋ ਹੈਰੋਇਨ ਬਰਾਮਦ ਹੁੰਦੀ ਹੈ। ਹਾਲ ਹੀ ਵਿੱਚ ਬੀ ਐਸ ਐਫ ਨੇ ਸਰਹੱਦੀ ਖੇਤਰ ਵਿੱਚ ਗੋਲਾਬਾਰੀ ਕਰਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ। ਜਿਸ ਵਿੱਚੋ ਤਿੰਨ ਕਿਲੋਂ ਹੈਰੋਇਨ ਬਰਾਮਦ ਕੀਤੀ ਗਈ। ਐਸਟੀਐਫ ਵਲੋਂ ਵੀ ਲੁਧਿਆਣਾ ਵਿਖੇ 3 ਕਿਲੋਗ੍ਰਾਮ ਨਸ਼ਾ ਫੜਿਆ ਗਿਆ। ਸਰਹੱਦੀ ਸੂਬਿਆਂ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ’ਚੋਂ ਹਰ ਰੋਜ਼ ਪਤਾ ਨਹੀਂ ਕਿੰਨੇ ਹੀ ਨਸ਼ੀਲੀ ਗੋਲੀਆਂ ਦੇ ਡੱਬੇ ਫੜੇ ਜਾਂਦੇ ਹਨ। ਹਰ ਰੋਜ਼ ਕਿਸੇ ਨਾ ਕਿਸੇ ਜ਼ਿਲੇ ਦਾ ਜ਼ਿੰਮੇਵਾਰ ਪੁਲਿਸ ਅਧਿਕਾਰੀ ਕਾਨਫਰੰਸ ਕਰਕੇ ਅਜਿਹੇ ਨਸ਼ੇੜੀਆਂ ਨੂੰ ਫੜਨ ਦਾ ਜ਼ਿਕਰ ਕਰਦਾ ਹੈ। ਸੂਬਾ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਿਆਂ ਵਿੱਚ ਉਸਾਰੀ ਕਲੋਨੀਆਂ, ਫਲੈਟਾਂ ਦੀ ਛਾਪੇਮਾਰੀ ਕਰਕੇ ਵੀ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਹ ਸ਼ਲਾਘਾਯੋਗ ਪਹਿਲ ਹੈ। ਹਰ ਰੋਜ਼ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸੀਆਈਏ ਸਟਾਫ਼ ਵੀ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਰਿਹਾ ਹੈ। ਔਰਤਾਂ ਵੀ ਹੁਣ ਤਾਂ ਚਿੱਟੇ ਦੀ ਆਦੀ ਹੋ ਚੁੱਕੀਆਂ ਹਨ। ਹਾਲ ਹੀ ਵਿਚ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਇੱਕ ਹਫ਼ਤੇ ਦੇ ਵਿੱਚ ਢਾਈ ਸੌ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਜ਼ਿਕਰ ਕੀਤਾ ਹੈ। ਹਾਲ ਹੀ ਵਿਚ ਖ਼ਬਰ ਪੜ੍ਹੀ ਕਿ ਹੈਰੋਇਨ ਤੇ ਡਰੱਗ ਮਨੀ ਸਣੇ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਨਾਬਾਲਗ ਬੱਚੇ ਕੋਲੋਂ 15 ਕਿਲੋ ਹੈਰੋਇਨ ਫੜ੍ਹੀ ਗਈ ਹੈ। ਗ੍ਰਿਫਤਾਰ ਕੀਤੇ ਨਾਬਾਲਗ ਦਾ ਪਿਤਾ ਅਤੇ ਦਾਦਾ ਪਹਿਲਾਂ ਹੀ ਨਸ਼ਿਆਂ ਦੀ ਤਸਕਰੀ ਕਰਕੇ ਜੇਲ੍ਹ ਵਿੱਚ ਬੰਦ ਹਨ। ਹੁਣ ਤੱਕ ਪੰਜਾਬ ਪੁਲਿਸ ਨੇ 9000 ਤੋਂ ਵੱਧ ਤਸਕਰ ਫੜੇ ਹਨ। ਨਸ਼ਾ ਤਸਕਰਾਂ ਤੋਂ ਕਰੋੜਾਂ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜੋ ਕਿ ਮਾਨ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ। ਹਾਲ ਹੀ ਵਿਚ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਈ ਰਿਕਸ਼ੇ ਵਾਲਾ ਨਸ਼ੇ ਵਿੱਚ ਧੁੱਤ ਮੁਧੇ ਮੂੰਹ ਰਿਕਸ਼ੇ ਵਿੱਚ ਪਿਆ ਸੀ। ਨਸ਼ਿਆਂ ਨੇ ਪੰਜਾਬ ਦੀ ਜਵਾਨੀ ਖਤਮ ਕਰ ਦਿੱਤੀ ਹੈ। ਜ਼ਿਆਦਾ ਤਰ ਨੌਜਵਾਨ ਜਿਨ੍ਹਾਂ ਦੀ ਉਮਰ 18 ਤੋ 25 ਸਾਲ ਵਿੱਚ ਹੈ, ਸਭ ਤੋਂ ਵੱਧ ਉਹ ਓਵਰਡੋਜ਼ ਕਾਰਨ ਮਰ ਰਹੇ ਹਨ। ਹਾਲ ਹੀ ਵਿੱਚ ਅੰਮ੍ਰਿਤਸਰ ਦੇ ਕੱਟੜਾ ਬੱਗੀਆਂ ਇਲਾਕੇ ਵਿੱਚ ਦੋ ਸਕੇ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਇੱਕ ਭਰਾ ਜੇਲ ਵਿਚ ਬੰਦ ਸੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਚੁੱਕੀ ਹੈ ਤੇ ਦੂਜੇ ਭਰਾ ਦੀ ਨਸ਼ੇ ਦੀ ਜ਼ਿਆਦਾ ਓਵਰਡੋਜ਼ ਕਾਰਨ। ਆਏ ਦਿਨ ਦੋ ਜਾਂ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ। ਹੁਣ ਤਾਂ ਕੁੜੀਆਂ ਵੀ ਚਿੱਟੇ ਦੀ ਸ਼ੌਕੀਨ ਹੋ ਚੁੱਕੀਆਂ ਹਨ। ਖਬਰ ਪੜ੍ਹਨ ਨੂੰ ਮਿਲੀ ਕਿ ਕਪੂਰਥਲਾ ਵਿਖੇ ਇਕ ਕੁੜੀ ਲੋਕਾਂ ਤੋਂ ਪੈਸੇ ਮੰਗ ਕੇ ਚਿੱਟਾ ਪੀਂਦੀ ਹੈ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਹੈਰਾਨੀ ਦੀ ਗੱਲ ਹੈ ਕਿ ਇਸ ਵਿਆਹੁਤਾ ਦਾ ਪਤੀ ਨਸ਼ੇ ਦੀ ਤਸਕਰੀ ਕਾਰਨ ਜੇਲ੍ਹ ਵਿੱਚ ਹੈ। ਹਾਲ ਹੀ ਵਿੱਚ ਚੋਹਲਾ ਸਾਹਿਬ ਵਿਖੇ ਇਕ ਕਿਸਾਨ ਪਰਿਵਾਰ ਦੇ ਦੋਵਾਂ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵੱਡੇ ਪੁੱਤਰ ਦੀਆਂ ਅੰਤਿਮ ਰਸਮਾਂ ਵੀ ਹਜੇ ਪੂਰੀਆਂ ਵੀ ਨਹੀਂ ਹੋਈਆਂ ਸਨ ਕਿ ਛੋਟੇ ਪੁੱਤਰ ਦੀ ਵੀ ਪਹਿਲਾਂ ਹੀ ਮੌਤ ਹੋ ਗਈ। ਹਾਲ ਹੀ ਵਿਚ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਗੁਜਰਾਤ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਸਰਹੱਦ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ। ਹਾਲ ਹੀ ਵਿਚ ਫਿਰੋਜ਼ਪੁਰ ਵਿਖੇ ਬੀਐਸਐਫ ਵੱਲੋਂ ਨਸ਼ਿਆਂ ਦੇ ਪੈਕਟ ਬਰਾਮਦ ਕੀਤੇ ਗਏ। ਅਫ਼ਗ਼ਾਨਿਸਤਾਨ ਮੁਲਕ ਵਿੱਚ ਅਫ਼ੀਮ ਦੀ ਖੇਤੀ ਕੀਤੀ ਜਾਂਦੀ ਹੈ। ਹੁਣ ਸਮੁੰਦਰੀ ਰਸਤਿਆਂ ਰਾਹੀਂ ਵੀ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਨਸ਼ਾ ਕਰਨ ਵਾਲਿਆਂ ਦੇ ਘਰ ਵੀ ਤਬਾਹ ਹੋ ਰਹੇ ਹਨ। ਪਿਛਲੇ ਹਫ਼ਤੇ ਲੁਧਿਆਣਾ ਵਿੱਚ ਇੱਕ ਨਾਬਾਲਗ ਦੀ ਨਸ਼ੇ ਵਾਲੀ ਸਰਿਜ ਲਗਾ ਕੇ ਮੌਤ ਹੋਣ ਦੀ ਖਬਰ ਪੜੀ। ਮਾਂ-ਪਿਉ ਮਰ ਮਰ ਕੇ ਜਿਊਂਦੇ ਹਨ। ਨਸ਼ੇ ਦੀ ਪੂਰਤੀ ਲਈ ਕਈ ਨਸ਼ੇੜੀ ਘਰ ਦਾ ਵੀ ਸਮਾਨ ਵੇਚਦੇ ਹਨ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਲਗਾਤਾਰ ਪ੍ਰਵਾਸ ਵੱਧ ਰਿਹਾ ਹੈ। ਇਹ ਵੀ ਇੱਕ ਬਹੁਤ ਵੱਡਾ ਕਾਰਨ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ। ਮਾਂ ਬਾਪ ਨੂੰ ਡਰ ਹੈ ਕਿ ਜੇ ਉਨ੍ਹਾਂ ਦਾ ਨੌਜਵਾਨ ਇਥੇ ਰਹਿ ਗਿਆ ਪਤਾ ਨਹੀਂ ਉਹ ਚਿੱਟੇ ਦਾ ਆਦੀ ਹੀ ਨਾ ਹੋ ਜਾਏ। ਵਿਚਾਰਨ ਵਾਲੀ ਗੱਲ ਹੈ ਕਿ ਚੋਰ ਮੋਰੀਆਂ ਰਾਹੀਂ ਵੱਡੇ ਵੱਡੇ ਤਸਕਰ ਭਾਰਤ ਵਿਚ ਹੈਰੋਇਨ ਪਹੁੰਚਾਉਣ ’ਚ ਕਾਮਯਾਬ ਹੋ ਗਏ ਹਨ। ਇਸ ਦਾ ਤਾਂ ਸਿੱਧਾ ਮਤਲਬ ਹੀ ਹੈ ਕਿ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਲੋਕ ਨਸ਼ੇ ਦੇ ਆਦੀ ਹੋ ਚੁੱਕੇ ਹਨ। ਹਰ ਰੋਜ਼ ਪੰਜਾਬ ਵਿੱਚ ਚਿੱਟੇ ਦੀ ਭੇਟ ਕਈ ਨੌਜ਼ਵਾਨ ਚੜ੍ਹ ਰਹੇ ਹਨ। ਦੋ ਕੁ ਮਹੀਨੇ ਪਹਿਲਾਂ ਵੀ ਗੁਜਰਾਤ ਦੀ ਮੁੰਦਰਾ ਤੇ ਕਾਂਡਲਾ ਬੰਦਰਗਾਹਾਂ ਚਰਚਾ ’ਚ ਸੀ। ਚੇਤੇ ਕਰਵਾ ਦੇਈਏ ਕਿ 2017 ਵਿੱਚ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਸਿਆਸਤਦਾਨਾਂ ਨੇ ਸਹੁੰ ਚੁੱਕੀ ਸੀ। ਪਿਛਲੇ ਹੀ ਮਹੀਨੇ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਨਸ਼ਿਆਂ ’ਤੇ ਨਕੇਲ ਕੱਸਣ ਲਈ ਸੂਬੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਕੁੱਝ ਕੁ ਨਸ਼ਾ ਤਸਕਰਾਂ ਨੂੰ ਫੜਿਆ ਵੀ ਗਿਆ ਤੇ ਸੁਣਨ ਵਿੱਚ ਵੀ ਆਇਆ ਕਿ ਕੁੱਝ ਨਸ਼ੇ ਦੇ ਸੌਦਾਗਰ ਘਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਏ। ਅੱਜ ਕੱਲ੍ਹ ਨਸ਼ੀਲੇ ਪਦਾਰਥਾਂ ਦੀ ਖਰੀਦ ਵਿਕਰੀ ਲਈ ਸੋਸ਼ਲ ਨੈਟਵਰਕਿੰਗ ਸਾਈਟ ਦਾ ਧੜੱਲੇ ਨਾਲ ਪ੍ਰਯੋਗ ਹੋ ਰਿਹਾ ਹੈ। ਸੋਚਣ ਵਾਲੀ ਗੱਲ ਹੈ ਕਿ ਜੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਿਲਾਫ ਸਖ਼ਤ ਕਦਮ ਚੁੱਕਣਗੇ, ਤਾਂ ਆਪਣੇ ਆਪ ਹੀ ਨਸ਼ਿਆਂ ਦੀਆਂ ਜੜ੍ਹਾਂ ਪੁੱਟੀਆਂ ਜਾਣਗੀਆਂ। ਸਰਹੱਦੀ ਮੂਲਕਾਂ ਦੇ ਆਲਾ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਿਆ ਜਾ ਸਕਦਾ ਹੈ। ਸਾਡੀ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਵੀ ਬਣਦੀ ਹੈ। ਦੇਸ਼ ਦਾ ਭਵਿੱਖ ਬਚਾਉਣ ਲਈ ਸਰਕਾਰਾਂ, ਆਮ ਜਨਤਾ, ਸਿਆਸਤਦਾਨਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

Add new comment