ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ : ਪ੍ਰਧਾਨ ਬਾਦਲ

ਚੰਡੀਗੜ੍ਹ, 23 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਵਾਲ ਉਠਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜ਼ੂਦਾ ਸਥਿਤੀ ਵਿੱਚ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਉਨ੍ਹਾਂ ਕਿਹਾ ਕਿ ਪਹਿਲਾਂ ਗੈਂਸਸਟਰ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਤੇ ਹੁਣ ਗਰੀਬਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰਵਾਦ ਦੇ ਡਰ ਕਾਰਨ ਪੰਜਾਬ ਦੀ ਇੰਡਸਟਰੀ ਪੰਜਾਬ ਛੱਡ ਕੇ ਯੂਪੀ ਵਿੱਚ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਪਾਰੀ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਇੱਥੇ ਬਾਹਰ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਡਸਟਰੀ ਬਾਹਰ ਚੱਲੀ ਗਈ ਤਾਂ ਪੰਜਾਬ ਦੇ ਅਰਥਚਾਰੇ ਉਤੇ ਬਹੁਤ ਮਾੜਾ ਪ੍ਰਭਾਵ ਪਵੇਗਾ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਲੋਕਾਂ ਦੀ ਸਾਰ ਨਹੀਂ ਲੈ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਟਾਪ ਪੋਸਟਾਂ ਉਤੇ ਕੇਜਰੀਵਾਲ ਦੇ ਆਪਣੇ ਵਰਕਰ ਫਿੱਟ ਕੀਤੇ ਹਨ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਰੀਅਲ ਇਸਟੇਟ ਦੀ ਰੈਗੂਲੇਟਰੀ ਉੱਤੇ ਆਪਣੇ ਅਧਿਕਾਰੀ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਉੱਤੇ ਦਿੱਲੀ ਦੇ ਅਧਿਕਾਰੀ ਲਗਾਏ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਰੀਅਲ ਇਸਟੇਟ ਨੂੰ ਕੰਟਰੋਲ ਕਰਨ ਲਈ ਕੇਜਰੀਵਾਲ ਨੇ ਆਪਣਾ ਅਧਿਕਾਰੀ ਲਗਾਇਆ ਹੈ।