ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨਾਂ ਸਿਰਫ ਆਏ ਦਿਨ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਸਗੋਂ ਉਹ ਇਨ੍ਹਾਂ ਰਿਵਾਇਤੀ....
ਰਾਜਨੀਤੀ
ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ : ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 14 ਫਰਵਰੀ : ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ। ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ....
ਕਿਹਾ, ਬਿਜਲੀ ਦੀ ਨਹੀਂ ਹੋਵੇਗੀ ਕੋਈ ਕਮੀ, ਮਾਨ ਸਰਕਾਰ ਲਗਾਤਾਰ ਕਰ ਰਹੀ ਪਿਛਲੇ ਬਕਾਏ ਵੀ ਕਲੀਅਰ 'ਆਪ' ਦੀ ਕੰਮ ਵਾਲੀ ਰਾਜਨੀਤੀ ਨੇ ਰਵਾਇਤੀ ਪਾਰਟੀਆਂ ਦੀ ਹੱਟੀ ਬੰਦ ਕੀਤੀ, ਘਬਰਾ ਕੇ ਅਕਾਲੀ ਦਲ ਦੇ ਪ੍ਰਧਾਨ ਕਰ ਰਹੇ ਲੋਕਾਂ ਨੂੰ ਗੁੰਮਰਾਹ: ਨੀਲ ਗਰਗ ਚੰਡੀਗੜ੍ਹ, 09 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਪੂਰਤੀ 'ਤੇ ਜਤਾਈ ਚਿੰਤਾ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ....
ਚੰਡੀਗੜ੍ਹ, 06 ਫਰਵਰੀ : ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਦਿੱਤੇ ਕਾਰਨ ਦੱਸੋ ਨੋਟਿਸ ਤੋਂ ਬਾਅਦ ਦਿੱਤੇ ਜਵਾਬ ਸਬੰਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਕਿ ਪ੍ਰਨੀਤ ਕੌਰ ਜੀ ਕਾਰਨ ਦੱਸੋਂ ਨੋਟਿਸ ਸਬੰਧੀ ਤੁਹਾਡਾ ਜਵਾਬ, ਉਹ ਪਾਰਟੀ ਪ੍ਰਤੀ ਅਕ੍ਰਿਤਘਣ ਅਤੇ ਹੰਕਾਰ ਨੂੰ ਦਰਸਾਉਂਦਾ ਹੈ, ਜਿਸ ਪਾਰਟੀ ਨੇ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਸਿਆਸੀ ਤੌਰ ਤੇ ਢੁਕਵਾਂ ਬਣਾਇਆ ਹੈ।....
ਗੁਰਦਾਸਪੁਰ 5 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੀ ਕੀਮਤ ‘ਚ ਵਾਧਾ ਕਰਕੇ ਬੇਰਹਿਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਸ ਨਾਲ ਨਾ ਸਿਰਫ ਸੂਬੇ ਦੇ ਮਾਲੀਆ ਉਤਪਾਦਨ ‘ਤੇ ਮਾੜਾ ਅਸਰ ਪਵੇਗਾ ਸਗੋਂ ਆਮ ਆਦਮੀ ਦੀ ਜੇਬ ‘ਤੇ ਵੀ ਸੱਟ ਵੱਜੇਗੀ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ....
ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ’ਨਵੀ’ ਉਦਯੋਗਿਕ ਨੀਤੀ ਦੇ ਰਾਹੀਂ ਉਦਯੋਗਪਤੀਆਂ ਨਾਲ ਵੱਡਾ ਫਰਾਡ ਕਰ ਰਹੀ ਹੈ ਤੇ ਸਰਕਾਰ ਦਾ ਮਕਸਦ ਸੂਬੇ ਵਿਚ ਉਦਯੋਗਿਕ ਵਿਕਾਸ ਵਾਸਤੇ ਢੁਕਵਾਂ ਮਾਹੌਲ ਦੇਣ ਵਿਚ ਆਪਣੀ ਅਸਫਲਤਾ ’ਤੇ ਪਰਦਾ ਪਾਉਣਾ ਹੈ ਜਿਸ ਕਾਰਨ ਪੰਜਾਬ ਦੇ ਉਦਯੋਗ ਹੋਰ ਰਾਜਾਂ ਵਿਚ ਜਾ ਰਹੇ ਹਨ। ਆਪ ਦੀ ’ਨਵੀਂ’ ਉਦਯੋਗਿਕ ਨੀਤੀ ਨੂੰ ਹਫੜਾ ਦਫੜੀ ਵਿਚ ਲਿਆ ਫੈਸਲਾ ਜਿਸ ਵਿਚ ਘਰੇਲੂ ਉਦਯੋਗਾਂ....
ਚੰਡੀਗੜ੍ਹ, 1 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ। ਵੜਿੰਗ ਨੇ ਬਜਟ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਨਾ ਸਿਰਫ ਮੌਜੂਦਾ ਕਾਰਜਕਾਲ, ਸਗੋਂ ਆਉਣ ਵਾਲੇ ਲੰਮੇ ਸਮੇਂ....
ਚੰਡੀਗੜ੍ਹ, 30 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜ਼ਬਰ ਜਨਾਹ ਦੇ ਦੋਸ਼ੀ ਠਹਿਰਾਏ ਗੁਰਮੀਤ ਰਾਮ ਰਹੀਮ ਨੂੰ ਸੱਤਾਧਾਰੀ ਧਿਰ ਵੱਲੋਂ ਵਾਰ ਵਾਰ ਪੈਰੋਲ ਦਿੱਤੇ ਜਾਣ ਨਾਲ ਖਿੱਤੇ ਵਿਚ ਫਿਰਕੂ ਕੁੜਤਣ ਪੈਦਾ ਹੋ ਰਹੀ ਹੈ। ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਰਿਆਂ ਲਈ ਕਾਨੂੰਨ ਇਕ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਵਾਰ....
- ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ - ਰਾਮ ਰਹੀਮ ਨੂੰ ਬਾਰ - ਬਾਰ ਪੈਰੋਲ ਦੇ ਕੇ ਸਿੱਖਾਂ ਦੇ ਜਖਮਾਂ ਤੇ ਨਮਕ ਛਿੜਕ ਰਹੀ ਹੈ ਸਰਕਾਰ ਚੰਡੀਗੜ੍ਹ 28 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਇਕ ਬਾਰ ਫਿਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੂੰ ਗੁਰਮੀਤ ਰਾਮ....
ਗੁਰਦਾਸਪੁਰ, 27 ਜਨਵਰੀ : ਵਿਧਾਨ ਸਭਾ ਦੇ ਸਰਕਾਰੀ ਭਰੋਸੇ ਬਾਰੇ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੰਮ੍ਰਿਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਸਮਰਥਨ ਵਿੱਚ ਖੁੱਲ੍ਹ ਕੇ ਆਉਂਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕਥਿਤ ਪੁਲਿਸ ਗੋਲੀਬਾਰੀ, ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਨਾਲ ਜੁੜੇ ਮੁੱਦਿਆਂ ਨੂੰ ਮਾੜੇ ਢੰਗ ਨਾਲ ਨਜਿੱਠਣ ਲਈ ਪੰਜਾਬ....
ਚੰਡੀਗੜ੍ਹ 18 ਜਨਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਕਰਕੇ ਆਪਣੀ ਭੜਾਸ ਕੱਢੀ। ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਕਿ ਇਹ ਚੰਗਾ ਹੋਇਆ ਕਿ ਉਨ੍ਹਾਂ ਨੂੰ ਛੁਟਕਾਰਾ ਮਿਲਿਆ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮਨਪ੍ਰੀਤ ਬਾਦਲ ਸੱਤਾ ਦਾ ਭੁੱਖਾ ਹੈ। ਜਦੋਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਨੂੰ ਪਤਾ ਸੀ....
ਗੁਰਦਾਸਪੁਰ, 15 ਜਨਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਉਦਾਸੀਨ ਰਵੱਈਏ ਕਾਰਨ ਕਿਸਾਨ ਯੂਨੀਅਨਾਂ ਨੇ ਪੰਜਾਬ ਦੇ 13 ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਮੁੜ ਵਿਚਾਰ ਕਰਨ ਅਤੇ ਕਿਸਾਨਾਂ ਨਾਲ ਕੀਤੇ....
ਬਟਾਲਾ, 11 ਜਨਵਰੀ : ਬਟਾਲਾ ਦੇ ਭਾਜਪਾ ਕੌਂਸਲਰ ਹਰਸਿਮਰਨ ਸਿੰਘ ਵਾਲੀਆ ਦੇ ਸਿਰ ਜ਼ਿਲਾ ਬਟਾਲਾ ਪ੍ਰਧਾਨ ਦਾ ਤਾਜ ਸਜਾਉਣ ਲਈ ਵਿਸ਼ੇਸ਼ ਤੋਰ ਤੇ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਜ਼ਿਲਾ ਬਟਾਲਾ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਅਸ਼ਵਨੀ ਸ਼ਰਮਾ ਅਤੇ ਫਤੇਹਜੰਗ ਬਾਜਵਾ ਨੇ ਵਿਰੋਧੀਆਂ ਸਮੇਤ ਆਪ ਦੀ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕੀਤੇ। ਇਸ ਮੌਕ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਰਟੀ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕੀ ਅੱਜ ਪੰਜਾਬ ਵਿਚ ਡਰ ਦਾ....
- ਰਿਸ਼ਵਤਖ਼ੋਰ ਸਰਕਾਰੀ ਨੌਕਰਸ਼ਾਹਾਂ ਬਾਰੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ : ਬਾਜਵਾ ਚੰਡੀਗੜ੍ਹ, 11 ਜਨਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਸਮੇਤ ਪੰਜਾਬ ਦੀ ਰਿਸ਼ਵਤਖ਼ੋਰ ਅਫਸਰਸ਼ਾਹੀ ਪ੍ਰਤੀ ਸਖ਼ਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਨੂੰ ਲੈਕੇ ਅਧਿਕਾਰੀਆਂ ਪ੍ਰਤੀ ਕਿਸੇ ਤਰ੍ਹਾਂ ਦੀ ਨਰਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਆਈਏਐਸ ਅਤੇ....
- ਸਰਾਰੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਵੱਲੋਂ ਵਸੂਲੀ ਫਿਰੌਤੀ ਦੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ : ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 7 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਮੰਤਰੀ ਵੱਲੋਂ ਫਿਰੌਤੀਆਂ ਵਸੂਲਣ ਦੀ ਆਡੀਓ ਟੇਪ ਸਾਹਮਣੇ ਆਉਣ ਤੋਂ ਬਾਅਦ ਮਹੀਨਿਆਂ ਬੱਧੀ ਫੌਜਾ ਸਿੰਘ ਸਰਾਰੀ ਨਾਲ ਹਿੱਸੇਦਾਰੀ ਪਾਈ ਰੱਖਣ ਤੋਂ ਉਪਰੰਤ ਉਹਨਾਂ ਤੋਂ ਅਸਤੀਫਾ ਲਿਆ ਹੈ। ਅਸਤੀਫੇ....