ਰਾਜਨੀਤੀ

ਨਿੱਜੀ ਤੌਰ ’ਤੇ ਪੇਸ਼ ਹੋ ਕੇ ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਸਪਸ਼ਟੀਕਰਨ ਦੇਵੇ ਜਗਮੀਤ ਬਰਾੜ : ਮਲੂਕਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਅੱਜ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਹੈ। ਪਤਰ ਵਿਚ ਕਿਹਾ ਗਿਆ ਕਿ ਸਾਬਕਾ ਐਮ ਪੀ ਦੇ ਖਿਲਾਫ ਪਾਰਟੀ....
ਜਗਮੀਤ ਬਰਾੜ ਨੇ ਆਪੂ ਬਣਾਈ ਕਮੇਟੀ ਵਿਚ ਮੇਰਾ ਨਾਂ ਕਿਵੇਂ ਤੇ ਕਿਉਂ ਪਾਇਆ ਇਸ ’ਤੇ ਹੈਰਾਨੀ: ਰਵੀ ਕਰਨ ਸਿੰਘ ਕਾਹਲੋਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਭਰੋਸਾ ਹੈ।....
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਥਗਿਤ ਕਰਨ ਦੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਨੂੰ ਲਿਖੇ ਪੱਤਰ ਵਿੱਚ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ ਨਾਲ ਬੁਲਾਏ ਜਾ ਰਹੇ ਹਨ, ਜਿਸ ਨਾਲ ਮੈਂਬਰਾਂ ਦੇ ਸਵਾਲ ਕਰਨ ਦੇ ਹੱਕਾਂ 'ਤੇ ਡਾਕਾ ਵੱਜਦਾ ਹੈ। ਪੰਜਾਬ ਵਿਧਾਨ ਸਭਾ ਵਿੱਚ ਰੁਲ 34 ਆਫ਼ ਦਾ ਰੂਲਜ਼ ਆਫ਼ ਪ੍ਰੋਸੀਜਰ੍ਸ ਐਂਡ ਕੰਡੱਕਟ ਆਫ਼ ਬਿਜ਼ਨਸ ਮੁਤਾਬਿਕ 15 ਦਿਨਾਂ ਦੇ ਸਪਸ਼ਟ ਨੋਟਿਸ ਦੀ ਘਾਟ ਕਾਰਨ ਮਾਨਯੋਗ ਮੈਂਬਰਾਂ ਵੱਲੋਂ ਦਿੱਤੇ ਗਏ ਸਵਾਲ....
2880 ਕਰੋੜ ਦਾ ਵਿੱਤੀ ਘਾਟਾ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੀਸਰੇ ਖਰੀਦ ਸੀਜ਼ਨ ਲਈ ਲਗਾਤਾਰ ਆਰ.ਡੀ.ਐੱਫ. ਪ੍ਰਾਪਤ ਨਹੀਂ ਹੋਇਆ ਹੈ, ਕੇਂਦਰ ਦੇ ਇਸ ਕਦਮ ਨਾਲ ਘਟੋ ਘਟ 2880 ਕਰੋੜ ਰੁਪਏ ਵਿੱਤੀ ਘਾਟਾ ਸੂਬੇ ਦੇ ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ....
ਮੁੱਖ ਮੰਤਰੀ ਮਾਨ ਆਪਣੇ ਰਾਜਨੀਤਿਕ ਸਵਾਰਥਾਂ ਨੂੰ ਸਿੱਧ ਕਰਨ ਲਈ ਪੰਜਾਬ ਦਾ ਅਧਿਕਾਰ ਚੰਡੀਗੜ੍ਹ ‘ਤੇ ਕੰਮ ਕਰ ਰਹੇ ਹਨ : ਬਾਜਵਾ
ਚੰਡੀਗੜ੍ਹ : ਹੁਣ ਪੰਜਾਬ ਹਰਿਆਣਾ ‘ਚ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਾਮ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਨਾਲ ਬਦਲਣ ਦੀ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ‘ਤੇ ਵਿਰੋਧੀ ਨੇਤਾਵਾਂ ਨੇ ਸਵਾਲ ਚੁੱਕੇ ਹਨ।ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮਾਨ ਆਪਣੇ ਰਾਜਨੀਤਿਕ ਸਵਾਰਥਾਂ ਨੂੰ ਸਿੱਧ ਕਰਨ ਲਈ ਪੰਜਾਬ ਦਾ ਅਧਿਕਾਰ ਚੰਡੀਗੜ੍ਹ ‘ਤੇ ਕੰਮ ਕਰ ਰਹੇ ਹਨ। ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਨੇ ਇਸ ਨੂੰ ਲੈ ਕੇ ਕੇਂਦਰੀ....
ਪ੍ਰਕਾਸ਼ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣ ਦੇ ਦਾਅਵੇ ਦੇ ਜਨਤਕ ਤੌਰ ’ਤੇ ਸਬੂਤ ਪੇਸ਼ ਕਰੋ ਜਾਂ ਫਿਰ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ’ਪੰਜ ਪੈਨਸ਼ਨਾਂ’ ਲੈਣਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ....
ਪੰਜਾਬ ਵਿੱਚ ਫੇਲ੍ਹ ਹੋ ਚੁੱਕੀ ਅਮਨ ਕਨੂੰਨ ਵਿਵਸਥਾ ਅਤੇ ਸੂਬਾ ਸਰਕਾਰ ਦੀ ਲਾਪਰਵਾਹੀ ਨੂੰ ਜੱਗ ਜ਼ਾਹਿਰ : ਬਾਦਲ
ਬਟਾਲਾ : ਪਿੰਡ ਸ਼ੇਖੋਪੁਰ ਵਿਖੇ ਬੀਤੀ ਰਾਤ ਲਗਪਗ 12 ਵਜੇ ਗੋਲੀਆਂ ਮਾਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੀਤ ਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਦੁੱਖ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਕਤਲ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਲੈ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਲਿਖਿਆ ਹੈ, "ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਵਰਕਰ ਸ. ਅਜੀਤਪਾਲ ਸਿੰਘ....
ਕਾਂਗਰਸ ਹਾਈਕਮਾਨ ਜਾਂ ਪ੍ਰਿਅੰਕਾ ਗਾਂਧੀ ਵੱਲੋਂ ਕੋਈ ਪੱਤਰ ਨਹੀਂ ਲਿਖਿਆ ਗਿਆ ਹੈ : ਹਰੀਸ਼ ਚੌਧਰੀ
ਚੰਡੀਗੜ੍ਹ : ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਨ ਜਾਂ ਪ੍ਰਿਅੰਕਾ ਗਾਂਧੀ ਵੱਲੋਂ ਕੋਈ ਪੱਤਰ ਨਹੀਂ ਲਿਖਿਆ ਗਿਆ ਹੈ। ਸੂਬਾ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ 2 ਦਿਨਾਂ ਤੋਂ ਚੱਲ ਰਹੀਆਂ ਕਿਆਸ ਅਰਾਈਆਂ ‘ਤੇ ਵਿਰਾਮ ਲਗਾ ਦਿੱਤਾ ਹੈ। ਇਕ ਪਾਸੇ ਹਰੀਸ਼ ਚੌਧਰੀ ਨੇ ਚਿੱਠੀ ਭੇਜਣ ਤੋਂ ਇਨਕਾਰ ਕੀਤਾ ਹੈ, ਜਦਕਿ ਦੂਜੇ ਪਾਸੇ ਉਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪਿਛਲੇ ਦੋ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ....
ਜੇਕਰ ਕਿਸੇ ਬਾਹਰ ਦੇ ਬੰਦੇ ਨੂੰ ਪਾਰਟੀ 'ਚ ਵੱਡੇ ਵੱਡੇ ਅਹੁਦੇ ਦਿਤੇ ਤਾਂ ਉਹ ਚੁੱਪ ਨਹੀਂ ਰਹਿਣਗੇ : ਐਮ.ਪੀ. ਬਿੱਟੂ
ਮੋਹਾਲੀ : ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਂਡ ਵੱਲੋਂ ਭੇਜੀ ਗਈ ਚਿੱਠੀ ਦੀ ਕਾਫੀ ਚਰਚਾ ਹੈ ਜਿਸ ਨੂੰ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਿਰੇ ਤੋਂ ਨਕਾਰਿਆ ਹੈ। ਇਸ ਬਾਰੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚਿੱਠੀ ਤਾਂ ਕੋਈ ਵੀ ਲਿਖ ਸਕਦਾ ਹੈ ਪਰ ਅਜਿਹਾ ਕੋਈ ਵੀ ਪੱਤਰ ਨਹੀਂ ਭੇਜਿਆ ਗਿਆ ਜਿਸ 'ਚ ਨਵਜੋਤ ਸਿੰਘ ਸਿੱਧੂ ਨੂੰ ਕੋਈ ਸਨਮਾਨ ਜਾਂ ਅਹੁਦਾ ਦੇਣ ਦੀ ਗੱਲ ਕੀਤੀ ਗਈ ਹੋਵੇ। ਇੱਕ ਪਾਸੇ ਤਾਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਚੱਲ ਰਹੀ ਹੈ ਅਤੇ ਇੱਕ ਪਾਸੇ....
ਮੁੱਖ ਮੰਤਰੀ ਕਾਨੂੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਵਿਚ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇਣ : ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਸੂਬੇ ਵਿਚ ਫਿਰਕੂ ਸਦਭਾਵਨਾ ਬਣਾਈ ਰੱਖਣ ਵਿਚ ਵੀ ਫੇਲ੍ਹ ਹੋਣ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਢੁਕਵੇਂ ਕਦਮ ਚੁੱਕ ਕੇ ਪੰਜਾਬੀਆਂ ਵਿਚ ਵਿਸ਼ਵਾਸ ਬਹਾਲ ਕਰਨ ਦੇ, ਮੁੱਖ ਮੰਤਰੀ ਆਪਣੀ ਵਜ਼ਾਰਤ ਸਮੇਤ....
ਮੁੱਖ ਮੰਤਰੀ ਕੇਜਰੀਵਾਲ ਦੀ ਵੱਡੀ ਭਵਿੱਖਬਾਣੀ, ਗੁਜਰਾਤ ਵਿੱਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ
ਗੁਜਰਾਤ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਹਰ ਪਾਰਟੀ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ । ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਐਤਵਾਰ ਨੂੰ ਚੋਣ ਪ੍ਰਚਾਰ ਦੌਰਾਨ ਵੱਡੀ ਭਵਿੱਖਬਾਣੀ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 27 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਇੰਨੀ ਬੌਖਲਾਈ ਹੈ। ਇੱਥੇ ਲੋਕ ਡਰੇ....
ਪੰਜਾਬ ‘ਚ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਸਾਰੇ ਫੈਸਲੇ ਲੋਕ ਹਿੱਤ ‘ਚ ਕਰਾਂਗੇ: ਕੁਲਦੀਪ ਧਾਲੀਵਾਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਸਾਡੀ ਸਰਕਾਰ ਸਾਰੇ ਫੈਸਲੇ ਲੋਕ ਹਿੱਤ ‘ਚ ਹੀ ਕਰਦੀ ਆ ਰਹੀ ਹੈ ਤੇ ਭਵਿੱਖ ‘ਚ ਵੀ ਕਰਦੀ ਰਹੇਗੀ।’’ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵੇਗੀ। ਸ. ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਜਾਰੀ ਰੈੱਡ ਨੋਟਿਸ....
ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਰਵੱਈਏ ਦੀ ਬਾਜਵਾ ਨੇ ਕੀਤੀ ਤਿੱਖੀ ਆਲੋਚਨਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਲਗਾਤਾਰ ਉਦਾਸੀਨ ਰਵੱਈਏ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਨੇ 30 ਨਵੰਬਰ ਨੂੰ ਸੰਗਰੂਰ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਤਿੱਖਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀਆਂ....
ਚੰਡੀਗੜ੍ਹ ਦੀ ਇਕ ਇੰਚ ਥਾਂ ਹਰਿਆਣਾ ਨੂੰ ਨਹੀਂ ਦੇਣ ਦਿੱਤੀ ਜਾਵੇਗੀ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ ਥਾਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਬਦਲਵੇਂ ਤੌਰ ’ਤੇ ਦੇਣ ਦੀ ਕੇਂਦਰ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਪਾਰਟੀ ਨੇ ਕਿਹਾ ਕਿ ਚੰਡੀਗੜ੍ਹ ਦੀ ਇਕ ਇੰਚ ਥਾਂ ਵੀ ਨਾ ਤਾਂ....
ਨਾਜਾਇਜ਼ ਸ਼ਰਾਬ ਦੇ ਮਾਮਲੇ ਦੀ ਸੀਬੀਆਈ ਜਾਂ ਈਡੀ ਕਰੇ ਜਾਂਚ : ਬਾਜਵਾ
ਚੰਡੀਗੜ੍ਹ : ਪੰਜਾਬ 'ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੁੱਝ ਮਾਮਲਿਆਂ ਦੀ ਜਾਂਚ 'ਚ ਢਿੱਲ ਵਰਤਣ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਮਰਥਨ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ 'ਚ ਜੁਲਾਈ 2020 ਵਿੱਚ ਨਕਲੀ ਸ਼ਰਾਬ ਪੀ ਕੇ ਸੈਂਕੜੇ ਤੋਂ ਵੱਧ ਲੋਕਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਸੀ ਤੇ....