ਰਾਜਨੀਤੀ

ਬਾਜਵਾ ਨੇ ਮੁੱਖ ਮੰਤਰੀ ਮਾਨ ਦੇ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਤੁਲਨਾ ਯੂ. ਪੀ. ਅਤੇ ਬਿਹਾਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਵਿਗਾੜ ਚੁੱਕੇ ਹਨ ਕਿ ਹੁਣ ਇਸ ਦੀ ਤੁਲਨਾ ਯੂਪੀ ਅਤੇ ਬਿਹਾਰ ਵਰਗੇ ਸੂਬਿਆਂ ਨਾਲ ਕੀਤੀ ਜਾਣ....
ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਮਜੀਠੀਆ
ਚੰਡੀਗੜ੍ਹ : ਸਾਬਕਾ ਮਾਲ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਵਿਚ ਫੇਲ੍ਹ ਹੋਏ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਕਿਸਾਨਾਂ....
ਭਾਜਪਾ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ : ਅਸ਼ਵਨੀ ਸ਼ਰਮਾ 
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਬਾਰੇ ਅਕਾਲੀ ਦਲ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਭਾਜਪਾ ਪੰਜਾਬ ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਪੰਜਾਬ ਵਿੱਚ ਆਪਣੀ ਸਾਖ ਬਚਾਉਣ ਲਈ ਝੂਠੇ ਬਿਆਨ ਦੇ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ....
ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂ ਨਿਆਂਇਕ ਜਾਂਚ ਮੰਗੀ
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ ਦਾ ਖੁਲ੍ਹਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ....
ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਮੀਤ ਹੇਅਰ ਨੇ ਕੀਤੀ ਨਿਖੇਧੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਹ ਭਾਜਪਾ ਵੱਲੋਂ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਕੇ ਗੁਜਰਾਤ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਘਟੀਆ ਅਤੇ ਵਿਅਰਥ ਕੋਸ਼ਿਸ਼ ਹੈ। ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਮੀਤ ਹੇਅਰ ਨੇ....
ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ : ਗਰੇਵਾਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ....
ਪ੍ਰੋ. ਚੰਦੂਮਾਜਰਾ ਨੇ ਮੈਂਬਰ ਪਾਰਲੀਮੈਂਟ ਮਾਨ ਨੂੰ ਜੰਮੂ ਕਸ਼ਮੀਰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਨੂੰ ਸੰਵਿਧਾਨ ਹਾਕਾ ’ਤੇ ਡਾਕਾ ਕਰਾਰ ਦਿੱਤਾ।
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਨੂੰ ਸੰਵਿਧਾਨ ਹਾਕਾ ’ਤੇ ਡਾਕਾ ਕਰਾਰ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸੰਵਿਧਾਨ ਅਨੁਸਾਰ ਚੁਣੇ ਹੋਏ ਲੋਕਾਂ ਦੇ ਨੁਮਾਇੰਦੇ ਹਨ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ....
ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ’ਚ ਵੀ ਸੰਵਿਧਾਨਕ ਅੜਿਕਾ ਨਹੀਂ : ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰਅਪੀਲ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦਾ ਹੁਕਮ ਦੇਣ ਨਾਲ ਇਕ ਪੂਰਣ ਉਦਾਹਰਣ ਸ਼ੁਰੂ ਹੋਈ ਹੈ ਤੇ ਇਸ ਲਈ ਹੁਣ ਆਪਦੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ....
LPG ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਹੋਈਆਂ
ਨਵੀਂ ਦਿੱਲੀ : ਇੰਡੀਅਨ ਆਇਲ ਵਲੋਂ ਅੱਜ 1 ਅਕਤੂਬਰ ਤੋਂ 19 ਕਿਲੋ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ।ਰਾਜਧਾਨੀ ਦਿੱਲੀ ਵਿਚ ਵਪਾਰਕ ਸਿਲੰਡਰ ਦੀ ਕੀਮਤ 25.50 ਰੁਪਏ ਘੱਟ ਕੀਤੀ ਗਈ ਹੈ। ਹੁਣ ਵਪਾਰਕ ਸਿਲੰਡਰ 1,885 ਤੋਂ ਘੱਟ ਕੇ 1859.50 ਰੁਪਏ ਹੋ ਗਈ ਹੈ।
ਊਧਮਪੁਰ 'ਚ ਹੋਏ ਧਮਾਕਿਆਂ ਕਾਰਨ ਲੋਕ ਸਹਿਮੇ, 2 ਜਖਮੀ
ਜੰਮੂ-ਕਸ਼ਮੀਰ : ਊਧਮਪੁਰ ਹੋਏ ਧਮਾਕਿਆ ਕਾਰਨ ਉੱਥੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ, ਬੀਤੀ ਰਾਤ ਤੋਂ ਇੱਕ ਤੋਂ ਬਾਅਦ ਇੱਕ ਬਲਾਸਟ ਹੋ ਰਹੇ ਨੇ।ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਇੱਥੇ ਰੋਜ਼ਾਨਾ ਪਾਰਕ ਕੀਤੀ ਜਾਂਦੀ ਹੈ। ਪੁਲਸ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ....
Punjab Image
ਔਰਤਾਂ ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਨੂੰ ਗਰਭਪਾਤ ਦਾ ਅਧਿਕਾਰ, ਸੁਪਰੀਮ ਕੋਰਟ ਦਾ ਫੈਸਲਾ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ 'ਚ ਗਰਭਪਾਤ ਕਰਨ ਦਾ ਅਧਿਕਾਰ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ 'ਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ। ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ....
Punjab Image
ਸਭ ਤੋਂ ਗਰੀਬ ਦੇਸ਼ਾਂ ਵਿੱਚੋਂ ਇੱਕ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਤੱਕ : ਐਸ ਜੈਸ਼ੰਕਰ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਿਛਲੇ 75 ਸਾਲਾਂ ਵਿੱਚ ਭਾਰਤ ਦੇ ਆਰਥਿਕ ਵਿਕਾਸ ਦੀ ਸ਼ਲਾਘਾ ਕੀਤੀ। ਐਸ ਜੈਸ਼ੰਕਰ ਨੇ ਕਿਹਾ ਕਿ ਬਸਤੀਵਾਦ ਨੇ ਭਾਰਤ ਨੂੰ ਸਭ ਤੋਂ ਗਰੀਬ ਦੇਸ਼ਾਂ ਵਿੱਚੋਂ ਇੱਕ ਬਣਾ ਦਿੱਤਾ ਸੀ, ਪਰ ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। “18ਵੀਂ ਸਦੀ ਵਿੱਚ, ਭਾਰਤ ਦਾ ਗਲੋਬਲ ਜੀਡੀਪੀ ਦਾ ਇੱਕ ਚੌਥਾਈ ਹਿੱਸਾ ਸੀ। 20ਵੀਂ ਸਦੀ ਦੇ ਮੱਧ ਤੱਕ, ਬਸਤੀਵਾਦ ਨੇ ਇਹ ਯਕੀਨੀ ਬਣਾਇਆ ਕਿ ਅਸੀਂ ਸਭ ਤੋਂ ਗਰੀਬ ਦੇਸ਼ਾਂ ਵਿੱਚੋਂ ਇੱਕ ਹਾਂ, ਪਰ ਆਜ਼ਾਦੀ ਦੇ 75ਵੇਂ ਸਾਲ....
'ਚੁਣੀ ਹੋਈ ਸਰਕਾਰ ਨੂੰ ਸੈਸ਼ਨ ਨਾ ਕਰਨ ਦੇਣਾ ਲੋਕਤੰਤਰ ਦੀ ਹੱਤਿਆ ਕਰਨ ਸਮਾਨ : ਮੰਤਰੀ ਈਟੀਓ
ਭਾਜਪਾ ਇਸ ਸਮੇਂ ਘਟੀਆ ਅਤੇ ਲੋਕਤੰਤਰ ਵਿਰੋਧੀ ਰਾਜਨੀਤੀ ਕਰ ਰਹੀ ਹੈ, ਦੇਸ਼ ਭਰ 'ਚ ਕੋਈ ਵੀ ਹੱਥਕੰਡਾ ਅਪਣਾ ਕੇ ਬਣਾ ਰਹੀ ਸਰਕਾਰ: 'ਆਪ' ਮੰਤਰੀ ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਨਾ ਕਰਨ ਦੇਣਾ ਮਤਲਬ ਲੋਕਤੰਤਰ ਹੱਤਿਆ ਕਰਨਾ। ਸ਼ੁੱਕਰਵਾਰ ਨੂੰ....
ਭਾਜਪਾ ਦੇ ਇਸ਼ਾਰੇ 'ਤੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨਾ ਭਾਰਤ ਦੇ ਇਤਿਹਾਸ ਦਾ 'ਕਾਲਾ ਦਿਨ' : ਮੰਤਰੀ ਚੀਮਾ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਲਈ ਆਪਣੀ ਮਨਜ਼ੂਰੀ ਵਾਪਸ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਰਾਜਪਾਲ ਨੇ ਭਾਜਪਾ ਦੇ ਇਸ਼ਾਰੇ 'ਤੇ ਕਾਰਵਾਈ ਕੀਤੀ ਅਤੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਵਾਪਸ ਲਈ, ਉਸ ਤੋਂ ਪਤਾ ਲੱਗਦਾ ਹੈ ਕਿ....
ਆਪ ਸਰਕਾਰ ਖਿਲਾਫ ਪੰਜਾਬ ਭਾਜਪਾ ਨੇ ਕੀਤਾ ਰੋਸ਼ ਪ੍ਰਦਰਸ਼ਨ
ਆਪ ਮੰਤਰੀਆਂ-ਵਿਧਾਇਕਾਂ ਨੇ ਵਿਸ਼ੇਸ਼ ਸੈਸ਼ਨ ਰੱਦ ਕਰਨ ਦੇ ਰੋਸ਼ ਵਜੋਂ ਕੀਤਾ ਸ਼ਾਂਤਮਈ ਰੋਸ਼ ਪ੍ਰਦਰਸ਼ਨ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖ੍ਰੀਦੋ ਫਰੋਖ਼ਤ ਨੂੰ ਲੈ ਕੇ ਅਤੇ ਕਥਿਤ ਆਪਰੇਸ਼ਨ ਲੋਟਸ ਨੂੰ ਲੈ ਕੇ ਭਾਜਪਾ ਅਤੇ ’ਆਪ’ ਆਹਮੋ-ਸਾਹਮਣੇ ਹੋ ਗਏ ਹਨ। ਅੱਜ ਜਿੱਥੇ ਭਾਜਪਾ ਦੇ ਆਗੂ ਤੇ ਵਰਕਰ ਸੜਕਾਂ ’ਤੇ ਉਤਰੇ ਅਤੇ ਮੁੱਖ ਮੰਤਰੀ ਹਾਊਸ ਨੂੰ ਘੇਰਨ ਦੇ ਉਦੇਸ਼ ਨਾਲ ਜ਼ਬਰਦਸਤ ਪ੍ਰਦਰਸ਼ਨ ਕੀਤਾ, ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਪਰੇਸ਼ਨ ਲੋਟਸ ਵਿਰੁੱਧ ਵਿਧਾਨ ਸਭਾ ਤੋਂ ਰਾਜ ਭਵਨ ਤੱਕ....