ਵਿਕਾਸ ਕਾਰਜਾਂ ਲਈ ਪਿੰਡ ਮਨਜੀਤਪੁਰ, ਮੁਕਰਾਬਪੁਰ ਅਤੇ ਖੇੜੀ ਸਲਾਬਤਪੁਰ ਵਿੱਚ 2-2 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਸ੍ਰੀ ਚਮਕੌਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਨਜੀਤਪੁਰ ਅਤੇ ਖੇੜੀ ਸਲਾਬਤਪੁਰ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਪਿੰਡ ਮਨਜੀਤਪੁਰ, ਮੁਕਰਾਬਪੁਰ ਅਤੇ ਖੇੜੀ ਸਲਾਬਤਪੁਰ ਵਿੱਚ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ (ਕੁੱਲ 6 ਲੱਖ ਰੁਪਏ)....
ਰਾਜਨੀਤੀ
ਚੰਡੀਗੜ੍ਹ : ਆਪ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਫਰਜ਼ੀ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਆਪ ਸਿਰਫ ਡਰਾਮੇਬਾਜ਼ੀ ਹੀ ਜਾਣਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਦੇ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਫਰਜ਼ੀ ਸੈਸ਼ਨ ਬੁਲਾ ਕੇ ਬਰਬਾਦ ਕਰਨਾ ਚਾਹੁੰਦੀ ਸੀ, ਜਦੋਂ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਸੀ। ਪ੍ਰਧਾਨ ਸ਼ਰਮਾਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਵੱਲੋਂ ਵਿਧਾਇਕਾਂ ਦੀ ਹਾਰਸ....
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਰੱਦ ਕਰਨ ਦੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਟਵੀਟ ਕਰਕੇ ਵਧਾਈ ਦਿੱਤੀ ਗਈ, ਉਨ੍ਹਾਂ ਕਿਹਾ ਕਿ ਉਨ੍ਹਾਂ ਬਹੁਤ ਚੰਗਾ ਕੀਤਾ ਹੈ, ਜੋ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ, ਉਨ੍ਹਾਂ ਕਿਹਾ ਕਿ ਜੋ ਆਪ ਸਰਕਾਰ ਦੁਆਰਾ ਭਰੋਸੇ ਦੇ ਮਤੇ ’ਤੇ ਇੱਕ ਦਿਨ ਦਾ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਸੀ, ਉਹ ਨਿਯਮਾਂ ਦੇ ਵਿਰੁੱਧ ਸੀ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇਕ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਫਜ਼ੂਲ ਖਰਚੀ ਕਰਨ ਦੀ ਕੋਈ ਲੋੜ ਨਹੀਂ ਹੈ। ਬਾਜਵਾ ਨੇ ਕਿਹਾ ਕਿ ਰਵਾਇਤ ਅਨੁਸਾਰ ਵਿਧਾਨ ਸਭਾ ਵਿਚ ਅੱਜ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣਾ ਵਿਰੋਧੀ ਪਾਰਟੀਆਂ ਦਾ ਅਧਿਕਾਰ ਹੈ। ਉਹਨਾਂ ਪੁੱਛਿਆ ਕਿ ਭਗਵੰਤ ਮਾਨ ਦੀ ਸਰਕਾਰ....
ਕਾਂਗਰਸੀ ਆਗੂ ਬਾਜਵਾ ਨੇ ਕੇਂਦਰੀ ਮੰਤਰੀ ਸਿੰਧੀਆ ਨੂੰ ਪੱਤਰ ਲਿਖ ਕੇ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰੈਂਕਫਰਟ ਏਅਰਪੋਰਟ ’ਤੇ ਉਤਾਰਨ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਪਸ ਆਹਮੋ ਸਾਹਮਣੇ ਹਨ। ਇਸ ਸਬੰਧੀ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਹੈ ਕਿ ਉਹ ਇਸ ਗੱਲ ਦੀ ਪੁਸ਼ਟੀ ਕਰਨ ਲਈ ਲੋੜੀਂਦੀ ਕਾਰਵਾਈ ਅਮਲ ’ਚ ਲਿਆਉਣਗੇ ਤਾਂ ਕਿ ਪਤਾ ਲੱਗੇ ਕਿ ਪੰਜਾਬ ਦੇ....
ਸੁਖਬੀਰ ਬਾਦਲ ਨੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਫਰੈਂਕਫਰਟ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਹਾਜ਼ ਤੋਂ ਉਤਰਨ ਦੀ ਕਥਿਤ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਰਨ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਢਾਹ ਲੱਗੀ ਹੈ। ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ, ਸੁਖਬੀਰ ਬਾਦਲ ਨੇ ਲੁਫਥਾਂਸਾ ਏਅਰਲਾਈਨਜ਼ ਦੇ ਕੁਝ ਯਾਤਰੀਆਂ ਨਾਲ ਗੱਲਬਾਤ ਦਾ ਹਵਾਲਾ....
ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕਮਾਂਡ 7 ਸੂਬਿਆਂ ਦੀਆਂ ਕਾਂਗਰਸ ਕਮੇਟੀਆਂ ਨੇ ਰਾਹੁਲ ਗਾਂਧੀ ਨੂੰ ਸੌਂਪਣ ਦਾ ਮਤਾ ਪਾਸ ਕੀਤਾ ਹੈ। ਜਦੋਂ ਕਿ ਰਾਜਸਥਾਨ, ਗੁਜਰਾਤ ਅਤੇ ਛੱਤੀਸਗੜ੍ਹ ਪਹਿਲਾਂ ਹੀ ਇਸ ਨੂੰ ਮਨਜ਼ੂਰੀ ਦੇ ਚੁੱਕੇ ਹਨ। ਕਾਂਗਰਸ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਦੋ ਕਿ ਚੋਣ 17 ਅਕਤੂਬਰ ਨੂੰ ਪ੍ਰਸਤਾਵਿਤ ਹੈ। ਜਿੰਨ੍ਹੀ ਦੇਰ ਨਵੇਂ ਪ੍ਰਧਾਨ ਦੀ ਚੋਣ ਨਹੀਂ ਕੀਤੀ ਜਾਂਦੀ, ਉਸ ਸਮੇਂ ਤੱਕ ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ....
ਮੁੱਖ ਮੰਤਰੀ ਮਾਨ ਦੇ ਅਕਸ ਨੂੰ ਬੇਬੁਨਿਆਦ ਦੋਸ਼ ਲਗਾ ਕੇ ਖ਼ਰਾਬ ਕਰਨ ਲਈ ਵਿਰੋਧੀ ਮੰਗਣ ਮੁਆਫ਼ੀ ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਅਧਿਕਾਰਤ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਿਆਸੀ ਕਰੀਅਰ ਦੀ ਖਾਤਰ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਲਈ ਇਹ ਸ਼ਰਮਨਾਕ ਗੱਲ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਤੇ....
ਕੇਂਦਰੀ ਮੰਤਰੀ ਤੋਮਰ ਅਤੇ ਕੇਂਦਰੀ ਮੰਤਰੀ ਰਿਜਿਜੂ ਨੇ ਕੀਤਾ ਸਵਾਗਤ ਨਵੀਂ ਦਿੱਲੀ : ਪੰਜਾਬ ਦੇ ਦੋ ਵਾਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਕਈ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ, ਜਿੰਨ੍ਹਾਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਗਾਤ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਅਸ਼ਵਨੀ ਸ਼ਰਮਾਂ, ਸੁਨੀਲ ਜਾਖੜ ਆਦਿ ਵੀ ਹਾਜ਼ਰ ਸਨ। ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ....
ਰਾਏਕੋਟ (ਰਘਵੀਰ ਸਿੰਘ ਜੱਗਾ) : ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਪ੍ਰਧਾਨ ਬਰਿੰਦਰ ਸਿੰਘ ਢਿੱਲੋ ਤੇ ਜਿਲ੍ਹਾ ਪ੍ਰਧਾਨ ਲੱਕੀ ਸੰਧੂ ਦੇ ਦਿਸ਼ਾ ਨਿਰਦੇਸ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਰਾਸ਼ਟਰੀ ਬੇਰੋਜਗਾਰੀ ਦਿਵਸ ਤੌਰ ਤੇ ਹਲਕਾ ਪ੍ਧਾਨ ਨਵਰਾਜ ਅਕਾਲਗੜ੍ਹ, ਪਰਦੀਪ ਗਰੇਵਾਲ ਜਿਲਾ ਸੋਸ਼ਲ ਮੀਡੀਆ ਇੰਚਾਰਜ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਨਵਰਾਜ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਮੋਦੀ ਸਰਕਾਰ ਅੱਛੇ ਦਿਨਾਂ ਦਾ ਲਾਰਾ ਲਗਾ ਅਤੇ ਹਰ ਸਾਲ 2 ਕਰੋੜ....
ਚੰਡੀਗੜ੍ਹ : ਸੂਬੇ ਦੀ ਸਰਕਾਰ ਦੇ ਮੰਤਰੀ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾਂ ਵੱਲੋਂ ਵਿਧਾਇਕਾਂ ਨੂੰ ਖ੍ਰੀਦਣ ਦੇ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਮੰਤਰੀ ਚੀਮਾ ਦਾ ਬਿਆਨ, ਉਨ੍ਹਾਂ ਦੀ ਬੌਖਲਾਹਟ ਦਾ ਨਤੀਜਾ ਹੈ, ਕਿਉਂਕਿ ਦਿੱਲੀ ਵਿੱਚ ਆਪ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਅਤੇ ਆਪ ਆਗੂਆਂ ਦੇ ਜੇਲ੍ਹ ਜਾਣ ਕਾਰਨ ਇਹ ਸਭ ਡਰੇ ਹੋਏ ਹਨ। ਪ੍ਰਧਾਨ ਸ਼ਰਮਾਂ ਨੇ ਕਿਹਾ ਕਿ ਆਪ ਦੇ ਆਗੂ ਰੋਜਾਨਾ ਹੀ ਭ੍ਰਿਸ਼ਟਾਚਾਰ ਦੇ ਨਵੇਂ ਰਿਕਾਰਡ....
ਜੇ ਵਿਧਾਇਕਾਂ ਨੂੰ ਖ੍ਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕੋਈ ਵਿਧਾਇਕ ਸਾਹਮਣੇ ਕਿਉਂ ਨਹੀਂ ਆਇਆ : ਰਾਜਾ ਵੜਿੰਗ ਚੰਡੀਗੜ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ ’ਚ ਸਮਰੱਥ ਹੈ ਅਤੇ ਇੱਦਾਂ ਵਿਰੋਧੀ....
ਸਰਹੱਦਾਂ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਵੱਲੋਂ ਜਾਂਚ ਕਰਵਾਈ ਜਾਵੇ : ਵੜਿੰਗ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਡੂੰਘੀ ਚਿੰਤਾ ਦੀ ਜਾਂਚ ਦਾ ਸਵਾਗਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਗੰਭੀਰ ਅਤੇ ਘਾਤਕ ਅਪਰਾਧ ਹੈ, ਜੋ ਹਾਈਕੋਰਟ ਦੇ ਹੁਕਮਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਣਕਾਰੀ ਦੇਣ ਦੇ ਬਾਵਜੂਦ ਇਸ ਮਾਮਲੇ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਕੁੱਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਓਐਸਡੀ ਨੇ ਆਪ ਇਹ ਗੱਲ ਕਹੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਮੰਤਰੀ ਸਰਾਰੀ ਦੇ....
ਖੰਨਾ (ਪਪ) : ਖੰਨਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਜਤਿੰਦਰ ਪਾਠਕ ਸਮੇਤ ਅੱਧੀ ਦਰਜਨ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ।ਸ਼ਾਮਿਲ ਹੋਣ ਵਾਲਿਆਂ ਵਿੱਚ ਜਤਿੰਦਰ ਪਾਠਕ, ਦਲਜੀਤ ਕੌਰ, ਰੀਟਾ ਰਾਣੀ ਅਤੇ ਪਰਮਜੀਤ ਸਿੰਘ ਪੋਪੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ।