ਪੰਜਾਬ

ਜ਼ਹਿਰੀਲੀ ਸ਼ਰਾਬ ਨੇ ਦਰਜਨ ਤੋਂ ਵੱਧ ਜਾਨਾਂ ਲੈ ਲਈਆਂ, ਇਹ 'ਦਿੱਲੀ ਮਾਡਲ' ਦਾ ਨਤੀਜਾ ਹੈ, ਜੋ ਹੁਣ ਪੰਜਾਬ ਨੂੰ ਨਸ਼ੇ ਦੀ ਖਾਈ ਵਲ ਧੱਕ ਰਿਹਾ ਹੈ : ਰਵਨੀਤ ਸਿੰਘ ਬਿੱਟੂ
ਚੰਡੀਗੜ੍ਹ, 13 ਮਈ 2025 : ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮ੍ਰਿਤਸਰ ਦੇ ਮਜੀਠਾ ਸਬ-ਡਵੀਜ਼ਨ ਵਿੱਚ ਵਾਪਰੇ ਸ਼ਰਾਬ ਦੁਖਾਂਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਲੀਡਰਸ਼ਿਪ ਨੂੰ ਸਿੱਧੇ ਤੌਰ 'ਤੇ ਦੋਸ਼ੀ ਠਹਿਰਾਇਆ ਹੈ, ਜਿਸ ਵਿੱਚ 16 ਵਿਅਕਤੀਆਂ ਦੀ ਜਾਨ ਚਲੀ ਗਈ। ਇਹ ਹਾਲ ਹੀ ਦੇ ਸਮੇਂ ਵਿੱਚ ਦੂਜੀ ਅਜਿਹੀ ਘਟਨਾ ਹੈ, ਇਸ ਤੋਂ ਪਹਿਲਾਂ ਮਾਨ ਦੇ ਜੱਦੀ ਹਲਕੇ ਸੰਗਰੂਰ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ....
ਮਜੀਠਾ ਹਲਕੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਲੋਕਾਂ ਦੀ ਮੌਤ
ETO ਆਬਕਾਰੀ, ਡੀਐਸਪੀ ਅਮੋਲਕ ਸਿੰਘ ਅਤੇ ਥਾਣਾ ਮਜੀਠਾ ਦੇ ਐਸਐਚਓ ਅਵਤਾਰ ਸਿੰਘ ਕਾਹਲੋਂ ਨੂੰ ਕੀਤਾ ਸਸਪੈਂਡ ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਮਾਨ ਹੁਣ ਤੱਕ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ : ਮੁੱਖ ਮੰਤਰੀ ਮਾਨ ਮਜੀਠਾ, 13 ਮਈ 2025 : ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਜਦਕਿ ਕੁੱਝ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਕੀਤਾ ਦੌਰਾ, ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ 
ਆਦਮਪੁਰ, 13 ਮਈ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਜਲੰਧਰ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ ਅਤੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦਾ ਮਨੋਬਲ ਵਧਾਇਆ। ਹਵਾਈ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਬਹਾਦਰ ਸੈਨਿਕਾਂ ਨਾਲ ਗੱਲਬਾਤ ਵੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਸੈਨਿਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਇਸ ਫੇਰੀ ਨੇ ਨਾ ਸਿਰਫ਼ ਸੈਨਿਕਾਂ ਦੇ ਚਿਹਰਿਆਂ 'ਤੇ....
ਪੰਜਾਬ ਸਰਕਾਰ ਪਾਣੀ ਦੇ ਮੁੱਦੇ 'ਤੇ ਬੀਬੀਐਮਬੀ ਵਿਰੁੱਧ ਪਹੁੰਚੀ ਹਾਈਕੋਰਟ 
ਚੰਡੀਗੜ੍ਹ, 12 ਮਈ 2025 : ਪਾਣੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਹੈ। ਇਸ ਦੇ ਮੱਦੇਨਜ਼ਰ, ਬੀ.ਬੀ.ਐਮ.ਬੀ. ਪੰਜਾਬ ਸਰਕਾਰ ਨੇ ਇਸ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਦੱਸਿਆ ਹੈ। ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਾਈ ਕੋਰਟ ਨੇ ਪੰਜਾਬ ਨੂੰ ਬੀ.ਬੀ.ਐਮ.ਬੀ. ਸਥਾਪਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਦੇ ਕੰਮ ਵਿੱਚ ਦਖਲ ਨਾ....
ਗੁਰਦਾਸਪੁਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ
ਗੁਰਦਾਸਪੁਰ, 12 ਮਈ 2025 : ਗੁਰਦਾਸਪੁਰ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਪਤਨੀ ਸਕੂਟੀ ਦੇ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਨੁੰ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਜੋੜੇ ਦੀ ਪਛਾਣ ਕਰਤਾਰ ਚੰਦ ਅਤੇ ਉਨ੍ਹਾਂ ਦੀ ਪਤਨੀ ਸ਼ਾਂਤੀ ਦੇਵੀ ਪਿੰਡ ਰਾਵਲ ਵਜੋਂ ਹੋਈ ਹੈ। ਇਹ ਹਾਦਸਾ ਦੀਨਾਨਗਰ ਥਾਣੇ ਅਧੀਨ ਪੈਂਦੇ ਪਿੰਡ ਝੰਡੇਝਕ ‘ਚ ਵਾਪਰਿਆ ਹੈ....
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਗਿਰੋਹ ਦਾ ਕੀਤਾ ਪਰਦਾਫਾਸ਼ 1.01 ਕਿਲੋਗ੍ਰਾਮ ਹੈਰੋਇਨ, ₹1.06 ਕਰੋੜ ਹਵਾਲਾ ਮਨੀ ਕੀਤੀ ਬਰਾਮਦ 
ਅੰਮ੍ਰਿਤਸਰ, 12 ਮਈ 2025 : ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ-ਹਵਾਲਾ ਗਿਰੋਹ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤੁਰਕੀ ਸਥਿਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਜੁੜੇ ਇੱਕ ਡਰੱਗ ਗਿਰੋਹ ਦਾ ਪਰਦਾਫਾਸ਼ ਕਰਕੇ ਉਸਦੇ ਤਿੰਨ ਕਾਰਕੁਨਾਂ ਗੁਰਦੀਪ ਸਿੰਘ ਉਰਫ਼ ਸਾਬ, ਪ੍ਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ 1.01 ਕਿਲੋਗ੍ਰਾਮ ਹੈਰੋਇਨ, ₹1.06 ਕਰੋੜ ਹਵਾਲਾ ਮਨੀ (₹84.02 ਲੱਖ ਨਕਦ ਅਤੇ ₹22 ਲੱਖ ਬੈਂਕ ਖਾਤਿਆਂ....
ਪੰਜਾਬ ਦਾ ਪਾਣੀ ਗੈਰ-ਕਾਨੂੰਨੀ ਢੰਗ ਨਾਲ ਨਹੀਂ ਲੈਣ ਦਿਆਂਗਾ : ਭਗਵੰਤ ਮਾਨ
ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ - ਭਗਵੰਤ ਮਾਨ ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਲਈ ਭਾਜਪਾ ਤੇ ਬੀ.ਬੀ.ਐਮ.ਬੀ. ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ-ਮੁੱਖ ਮੰਤਰੀ ਨੰਗਲ (ਰੂਪਨਗਰ), 11 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ....
ਬੀਐਸਐਫ ਅਤੇ ਪੁਲਿਸ ਨੇ ਡਰੋਨ ਅਧਾਰਤ ਸਰਹੱਦ ਪਾਰ ਤਸਕਰੀ ਨੂੰ ਨਾਕਾਮ ਕੀਤਾ, ਹਥਿਆਰ ਅਤੇ ਵਿਸਫੋਟਕ ਸਮੱਗਰੀ ਕੀਤੀ ਬਰਾਮਦ
ਅੰਮ੍ਰਿਤਸਰ, 11 ਮਈ 2025 : ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਡਰੋਨਾਂ ਰਾਹੀਂ ਸਰਹੱਦ ਪਾਰ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਇਹ ਕਾਰਵਾਈ 10 ਮਈ, 2025 ਨੂੰ ਪੁਲਿਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਚੱਕ ਬਾਲਾ ਨੇੜੇ ਸੁਚੇਤ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਸੀ। ਸਾਂਝੀ ਟੀਮ ਨੇ ਖੇਤੀਬਾੜੀ ਦੇ ਖੇਤਾਂ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਬਰਾਮਦ ਕੀਤੀ, ਜਿਸ....
ਪੰਜਾਬ ਸਰਕਾਰ ਜੰਗ ਦੌਰਾਨ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਏਗੀ : ਧਾਲੀਵਾਲ 
ਪੁੰਛ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਗਏ ਕੈਬਨਿਟ ਮੰਤਰੀ ਅੰਮ੍ਰਿਤਸਰ, 10 ਮਈ 2025 : ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਹਾਲ ਪੁੱਛਣ ਲਈ ਸਥਾਨਕ ਅਮਨਦੀਪ ਹਸਪਤਾਲ ਪਹੁੰਚੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਿੱਥੇ ਉਕਤ ਪੁੰਛ ਹਾਦਸੇ ਦੇ ਜਖਮੀਆਂ ਦਾ ਇਲਾਜ ਕਰਵਾਏਗੀ, ਉਥੇ ਭਾਰਤ ਪਾਕਿਸਤਾਨ ਜੰਗ....
ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਨਾਗਰਿਕ, ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ, 10 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ....
ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ : ਮੁੱਖ ਮੰਤਰੀ ਮਾਨ 
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ ਚੰਡੀਗੜ੍ਹ, 10 ਮਈ 2025 : ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ....
ਚੰਡੀਗੜ੍ਹ 'ਤੇ ਹਮਲੇ ਦੀ ਸਾਜ਼ਿਸ਼ ਅਸਫਲ, ਹੈਪੀ ਪਾਸੀਆ ਮਾਡਿਊਲ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ 
ਚੰਡੀਗੜ੍ਹ, 9 ਮਈ 2025 : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਇੱਕ ਵਾਰ ਫਿਰ ਦਹਿਸ਼ਤਜ਼ਦਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸੇ ਮਕਸਦ ਨਾਲ, ਅੱਤਵਾਦੀ ਸਮੂਹ ਦੇ ਦੋ ਅਪਰਾਧੀ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਟਾਈਮ ਬੰਬ ਲੈ ਕੇ ਚੰਡੀਗੜ੍ਹ ਪਹੁੰਚੇ ਸਨ। ਪਰ ਪੁਲਿਸ ਦੀ ਚੌਕਸੀ ਕਾਰਨ ਇੱਕ ਵੱਡੀ ਘਟਨਾ ਟਲ ਗਈ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੱਤਵਾਦੀ ਹੈਪੀ ਪਾਸੀਆ ਦੇ ਦੋ ਗੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਟਾਈਮ ਬੰਬ ਅਤੇ....
ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ
ਚੰਡੀਗੜ੍ਹ, 9 ਮਈ 2025 : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਕ ਵਾਰ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਰਾਜ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ। ਮੌਸਮ ਵਿਭਾਗ ਨੇ 8 ਮਈ ਤੋਂ 12 ਮਈ ਤੱਕ ਮੌਸਮ ਸੰਬੰਧੀ....
ਜੰਗ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ : ਮਾਨ 
ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ ਸਰਕਾਰ ਏਜੰਸੀਆਂ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੱਕੀ ਖਰੀਦੇਗੀ : ਮੁੱਖ ਮੰਤਰੀ ਮਾਨ ਐਂਟੀ ਡਰੋਨ ਸਿਸਟਮ ਨੂੰ ਮਨਜ਼ੂਰੀ ਸਣੇ ਇਨ੍ਹਾਂ ਫੈਸਲਾ ‘ਤੇ ਲੱਗੀ ਮੋਹਰ ਚੰਡੀਗੜ੍ਹ, 9 ਮਈ 2025 : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਭਾਰਤ-ਪਾਕਿਸਤਾਨ ਸਰਹੱਦ ‘ਤੇ ਜਾਰੀ ਤਣਾਅ ਵਿਚਾਲੇ ਬੁਲਾਈ ਗਈ। ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਕਈ ਵੱਡੇ ਫੈਸਲਿਆ ਤੇ ਮੋਹਰ ਲਗਾਈ ਗਈ ਪੰਜਾਬ ਕੈਬਿਨੇਟ ਦੀ....
ਭਾਰਤੀ ਫੌਜ ਨੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਦੇ ਡਰੋਨ ਹਮਲੇ ਦੀ ਕੋਸ਼ਿਸ਼ ਕੀਤੀ ਨਾਕਾਮ
ਚੰਡੀਗੜ੍ਹ, 9 ਮਈ 2025 : ਭਾਰਤੀ ਫੌਜ ਨੇ ਬਠਿੰਡਾ ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਦੇ ਡਰੋਨ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ, ਇਸ ਸਮੇਂ ਦੌਰਾਨ ਤੁੰਗਵਾਲੀ ਪਿੰਡ ਦੇ ਇੱਕ ਘਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਪੁਲਿਸ ਸਵੇਰੇ ਹੀ ਮੌਕੇ ‘ਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਦੀ ਭੀੜ ਵੀ ਉੱਥੇ ਇਕੱਠੀ ਹੋ ਗਈ। ਜਾਣਕਾਰੀ ਅਨੁਸਾਰ ਤੁੰਗਵਾਲੀ ਪਿੰਡ ਵਿੱਚ ਡਰੋਨ ਹਮਲੇ ਵਿੱਚ ਇੱਕ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਕਾਰਨ ਘਰ ਦਾ ਸ਼ੈੱਡ ਵੀ....