ਕਾਰ ਅੱਗੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ, 1 ਜਖ਼ਮੀ

ਮੋਗਾ, 22 ਜੁਲਾਈ 2024 : ਮੋਗਾ ਦੇ ਪਿੰਡ ਡਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਕਾਰ ਸਵਾਰ ਤਿੰਨ ਨੌਜਵਾਨ ਮੋਗਾ ਤੋਂ ਆਪਣੇ ਪਿੰਡ ਸਹਿਨਾ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਡਾਲਾ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਕਾਰ ਸੜਕ ਤੇ ਫੁੱਟਪੱਥ ਨਾਲ ਜਾ ਟਕਰਾਈ, ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਵਰਿੰਦਰ ਦਾਸ (26), ਸੁਖਵਿੰਦਰ ਸਿੰਘ (26) ਵਜੋਂ ਹੋਈ ਹੈ। ਜਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਮਹਿਣਾ ਦੇ ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਨੂੰ ਪਰਿਵਾਰਾਂ ਨੂੰ ਸੌਂਪ ਦਿੱਤਾ ਹੈ ਅਤੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।