ਅੰਮ੍ਰਿਤਸਰ, 1 ਜਨਵਰੀ : ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 4 ਮਜਦੂਰਾ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਛੇ ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ 'ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਥ੍ਰੀਵ੍ਹੀਲਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਕੇ ਥ੍ਰੀ-ਵ੍ਹੀਲਰ ਪਲਟ ਗਿਆ ਅਤੇ ਇਸ ਵਿੱਚ ਸਵਾਰ ਸਾਰੇ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਕਾਰ ਵੀ ਪਲਟ ਗਈ ਅਤੇ ਉਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ।ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਛੇਹਰਟਾ ਸਥਿਤ ਅਰੋੜਾ ਹਸਪਤਾਲ 'ਚ ਦਾਖਲ ਕਰਵਾਇਆ, ਹਾਦਸੇ ਵਿੱਚ ਮਜਦੂਰਾ ਦੀ ਮੌਤ ਹੋ ਗਈਹੈ। ਘਰਿੰਡਾ ਥਾਣੇ ਦੇ ਇੰਚਾਰਜ ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੂੰ ਵੀ ਅਰੋੜਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।