ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਇਸ ਮਾਮਲੇ ਦੇ ਜਾਂਚ ਵਿੱਚ ਜੁਟੀ ਗਈ ਹੈ। ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਉਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਤਰਾਂ 200 ਰੁਪਏ ਪਿੱਛੇ ਇਕ ਨੌਜਵਾਨ ਦਾ ਕਤਲ ਹੋ ਜਾਣਾ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਰੋਪੀ ਨੌਜਵਾਨ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਈ ਚਾਹੀਦੀ ਹੈ ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸੰਬੰਧਿਤ ਪੁਲਿਸ ਥਾਣਾ ਦੇ ਐਸ ਐਚ ਓ ਸੁਖਰਾਜ ਸਿੰਘ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਮਹਿਜ਼ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਹੋਏ ਝਗੜੇ ਦੌਰਾਨ ਮ੍ਰਿਤਕ ਸਾਜਨ ਸਿੰਘ ਅਤੇ ਉਸਦੇ ਬਾਪ ਮੰਗਲ ਸਿੰਘ ਤੇ ਤਿੰਨ ਲੋਕਾਂ ਨੇ ਬੇਸਬਾਲ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਸਾਜਨ ਸਿੰਘ ਅਤੇ ਉਸਦਾ ਪਿਤਾ ਮੰਗਲ ਸਿੰਘ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਸਾਜਨ ਸਿੰਘ ਦੀ ਮੌਤ ਹੋ ਗਈ। ਜ਼ਖਮੀ ਪਿਤਾ ਮੰਗਲ ਸਿੰਘ ਦੇ ਬਿਆਨਾਂ ਦੇ ਅਧਾਰ ਉਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨੋ ਆਰੋਪੀ ਫਰਾਰ ਹਨ ਅਤੇ ਓਹਨਾ ਨੂ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।