ਮਾਛੀਵਾੜਾ 'ਚ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ

ਮਾਛੀਵਾੜਾ, 26 ਜੁਲਾਈ, 2024 : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਮਾਡਲ ਟਾਊਨ ਕਾਲੋਨੀ ਵਿਖੇ ਇਕ ਕਮਰੇ ਅੰਦਰ ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਜਿਨ੍ਹਾਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪੂ (24) ਵਾਸੀ ਬਿਹਾਰ, ਹਾਲ ਵਾਸੀ ਗੁਰੂਗੜ੍ਹ ਅਤੇ ਵਿਜੈ ਕੁਮਾਰ (24) ਵਾਸੀ ਗੁਰੂਗੜ੍ਹ ਵਜੋਂ ਹੋਈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਤੇ ਵਿਜੈ ਕੁਮਾਰ ਦੋਵੇਂ ਹੀ ਕੁਹਾੜਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿਚ ਮਕੈਨਿਕ ਵਜੋਂ ਕੰਮ ਕਰਦੇ ਸਨ। ਮ੍ਰਿਤਕ ਦੀਪੂ ਦੇ ਪਿਤਾ ਸੁਲੱਖਣ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਉਸਦਾ ਇੱਕ ਲੜਕਾ ਤੇ ਇੱਕ ਭਾਣਜਾ ਹੈ। ਸੁਲੱਖਣ ਕੁਮਾਰ ਨੇ ਦੱਸਿਆ ਕਿ ਉਹ ਕੱਲ੍ਹ ਦੋਵੇਂ ਸ਼ਾਮ ਨੂੰ ਇਹ ਆਖ ਕੇ ਘਰੋਂ ਗਏ ਕਿ ਉਹ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਜਾ ਰਹੇ ਹਨ। ਅੱਜ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਇਹ ਦੋਵੇਂ ਬੇਹੋਸ਼ੀ ਦੀ ਹਾਲਤ ਵਿਚ ਮਾਡਲ ਟਾਊਨ ਵਿਖੇ ਇੱਕ ਕਮਰੇ ਵਿਚ ਪਏ ਹਨ ਅਤੇ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਇਨ੍ਹਾਂ ’ਚੋਂ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ ਜਦਕਿ ਦੂਜਾ ਅਜੇ ਕੁਆਰਾ ਸੀ।  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਉਨ੍ਹਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਇਨ੍ਹਾਂ ’ਚੋਂ ਮ੍ਰਿਤਕ ਦੀਪਕ ਕੁਮਾਰ ਦਾ ਵਿਆਹ ਹੋਇਆ ਸੀ ਜਦਕਿ ਦੂਜਾ ਅਜੇ ਕੁਆਰਾ ਸੀ। ਇਨ੍ਹਾਂ ਦੋਵਾਂ ਮ੍ਰਿਤਕਾਂ ਦਾ ਪਿਛੋਕੜ ਬਿਹਾਰ ਦਾ ਦੱਸਿਆ ਜਾ ਰਿਹਾ ਹੈ, ਪਰ ਹੁਣ ਇਹ ਪਰਿਵਾਰ ਸਮੇਤ ਪਿੰਡ ਗੁਰੂਗੜ੍ਹ ਵਿਖੇ ਰਹਿੰਦੇ ਸਨ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਮਰੇ ਵਿਚ ਕੁਝ ਖਾਣ- ਪੀਣ ਦਾ ਸਮਾਨ ਵੀ ਮਿਲਿਆ ਹੈ ਜੋ ਕਿ ਕਬਜ਼ੇ ’ਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਨ੍ਹਾਂ ਦੀ ਮੌਤ ਕੋਈ ਜ਼ਹਿਰੀਲਾ ਖਾਣਾ, ਜ਼ਹਿਰੀਲੇ ਜਾਨਵਰ ਦੇ ਡੱਸਣ ਜਾਂ ਫਿਰ ਨਸ਼ੇ ਕਾਰਨ ਹੋਈ ਹੈ। ਪੁਲਿਸ ਵਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।