ਫਗਵਾੜਾ ‘ਚ ਮੋਟਰਸਾਈਕਲ-ਟਰੱਕ ਦੀ ਟੱਕਰ ‘ਚ ਭੈਣ ਭਰਾ ਦੀ ਮੌਤ

ਫਗਵਾੜਾ, 05 ਅਕਤੂਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਵੱਡੇ ਭਰਾ ਦੇ ਸ਼ਗਨ ਲਈ ਭਰਾ ਆਪਣੀ ਭੈਣ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਲੈਣ ਲਈ ਗਿਆ ਸੀ, ਜਦੋਂ ਉਹ ਦੋਵੇਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਟਰੱਕ ਨਾ ਟੱਕਰ ਹੋ ਗਈ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਕੌਰ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁੰਡੇ ਦਾ ਦਸੰਬਰ ਅਤੇ ਲੜਕੀ ਦਾ ਜਨਵਰੀ ਵਿੱਚ ਵਿਆਹ ਰੱਖਿਆ ਹੋਇਆ ਸੀ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਨਾਹਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੁਸ਼ਿਆਰਪੁਰ ਰੋਡ ਤੇ ਹਾਦਸਾ ਵਾਪiੋਰਆ ਹੈ, ਜਦੋਂ ਉਹ ਘਟਨਾਂ ਵਾਲੀ ਥਾਂ ਪੁੱਜੇ  ਅਤੇ ਘਟਨਾਂ ਦਾ ਜਾਇਜਾ ਲਿਆ। ਦੋਵੇਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਭੈਣ ਭਰਾ ਲੁਧਿਆਣਾ ਤੋਂ ਆ ਰਹੇ ਸਨ, ਕਿ ਉਨ੍ਹਾਂ ਨਾ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕਾ ਗੁਰਪ੍ਰੀਤ ਸਿੰਘ ਪਿੰਡ ਸ਼ਿਕਰੀ ਦਾ ਵਾਸੀ ਸੀ, ਜੋ ਆਪਣੀ ਮਾਮੇ ਦੀ ਲੜਕੀ ਗੁਰਪ੍ਰੀਤ ਕੌਰ ਨੂੰ ਲੈ ਕੇ ਆ ਰਿਹਾ ਸੀ। ਹਾਦਸਾ ਵਾਪਰਨ ਕਾਰਨ ਦੋਵਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟਰੱਕ ਨੂੰ ਕਬਜੇ ਵਿੱਚ ਲੈ ਲਿਆ ਹੈ।