ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਪਲਟਿਆ, 3 ਲੋਕਾਂ ਦੀ ਮੌਤ, 49 ਜਖ਼ਮੀ

ਨਵਾਂ ਸ਼ਹਿਰ, 11 ਜੂਨ : ਬੀਤੀ ਰਾਤ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਵਾਪਸ ਆ ਰਿਹਾ ਕੈਂਟਰ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪਲਟ ਗਿਆ ਅਤੇ ਉਸ ਵਿੱਚ ਸਵਾਰ 3 ਲੋਕਾਂ ਦੀ ਮੌਤ ਹੋ ਗਈ ਅਤੇ 49 ਲੋਕ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪਟਿਆਲਾ ਦੇ ਪਿੰਡ ਉੜਦਣ ਦੇ 52 ਸ਼ਰਧਾਲੂ ਜੋ ਇੱਕ ਕੈਂਟਰ ਵਿੱਚ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ, ਜਦੋਂ ਉਹ ਪਿੰਡ ਟੋਰੇਵਾਲ ਦੀ ਪਹਾੜੀ ਘਾਟੀ ਨਜਦੀਕ ਆਏ ਤਾਂ ਕੈਂਟਰ ਦਾ ਡਰਾਈਵਰ ਸੰਤੁਲਨ ਗੁਆ ਬੈਠਾ ਅਤੇ ਕੈਂਟਰ ਪਲਟ ਗਿਆ, ਇਸ ਹਾਦਸੇ ਵਿੱਚ ਜਸਮੇਲ ਸਿੰਘ ਪੁੱਤਰ ਅਜੀਤ ਸਿੰਘ, ਨਵਜੋਤ ਕੌਰ ਪੁੱਤਰੀ ਜਾਗਰ ਸਿੰਘ, ਗੁਰਮੁੱਖ ਸਿੰਘ ਪੁੱਤਰ ਨਿਰੰਜਣ ਸਿੰਘ ਦੀ ਮੌਤ ਹੋ ਗਈ, ਤਿੰਨੋ ਮ੍ਰਿਤਕ ਪਿੰਡ ਉੜਦਣ ਦੇ ਵਾਸੀ ਸਨ। ਉਨ੍ਹਾਂ ਤੋਂ ਇਲਾਵਾ 49 ਸ਼ਰਧਾਲੂ ਜਖ਼ਮੀ ਹੋ ਗਏ, ਜਿੰਨ੍ਹਾਂ ‘ਚ ਬੱਚੇ, ਔਰਤਾਂ, ਬਜ਼ੁਰਗ ਅਤੇ ਨੌਜਵਾਨ ਸ਼ਾਮਲ ਹਨ। ਜਖਮੀਆਂ ਨੂੰ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ।