ਅੰਮ੍ਰਿਤਸਰ 'ਚ ਵਿਅਕਤੀ ਨੂੰ ਬਚਾਉਂਦਿਆਂ ਕਾਰ ਪਲਟੀ, 2 ਲੋਕਾਂ ਦੀ ਮੌਤ 5 ਗੰਭੀਰ

ਅੰਮ੍ਰਿਤਸਰ, 16 ਜੁਲਾਈ 2024 : ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ 'ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਜਾ ਰਿਹਾ ਸੀ। ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਮੌਕੇ 'ਤੇ ਪਹੁੰਚੇ ਇੰਸਪੈਕਟਰ ਏ.ਕੇ. ਸੋਹੀ ਨੇ ਦੱਸਿਆ ਕਿ ਕਾਰ ਚਲਾ ਰਹੇ ਡਰਾਈਵਰ ਦੀ ਮਾਂ ਅਤੇ ਸੜਕ ਪਾਰ ਕਰ ਰਹੇ ਵੇਰਕਾ ਰੋਡ ’ਤੇ ਹਲਵਾਈ ਦੀ ਦੁਕਾਨ ਚਲਾਉਣ ਵਾਲੇ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ।