ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 22 ਸਤੰਬਰ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਾਪਸ ਲੈਣ ਦੇ ਦਿੱਤੇ ਆਦੇਸ਼ ਤੋਂ ਬਾਅਦ ਆਪ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਪੰਜਾਬ ਰਾਜਪਾਲ ਦੀ ਇਸ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਸਤੰਬਰ ਨੂੰ ਸਵੇਰੇ ਸਾਰੇ ਆਪ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਮੀਟਿੰਗ ਲਈ ਬੁਲਾਇਆ ਗਿਆ ਹੈ।